25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਮੱਕੜ ਦੇ ਗ੍ਰਹਿ ਵਿਖੇ ਇਕੱਠੇ ਹੋਏ ਦੋਵੇਂ ਪਾਰਟੀਆਂ ਦੇ ਆਗੂ ਲੱਡੂਆਂ ਨਾਲ ਕਰਵਾਇਆ ਇਕ-ਦੂਸਰੇ ਦਾ ਮੂੰਹ ਮਿੱਠਾ

ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੀ ਖੁਸ਼ੀ ’ਚ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ (ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਲੰਧਰ ਕੈਂਟ) ਵੱਲੋਂ ਆਪਣੇ ਗ੍ਰਹਿ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 25-11-2026
ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੀ ਖੁਸ਼ੀ ’ਚ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ (ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਲੰਧਰ ਕੈਂਟ) ਵੱਲੋਂ ਆਪਣੇ ਗ੍ਰਹਿ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਆਗੂਆਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਗਠਜੋੜ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ, ਆਲਮ ਮੱਕੜ, ਕੁਲਦੀਪ ਮਾਣਕ, ਹਰਵਿੰਦਰ ਸਿੰਘ ਪੱਟੀ ਸਮੇਤ ਦੋਵਾਂ ਪਾਰਟੀਆਂ ਦੇ ਕਈ ਆਗੂ ਤੇ ਸਾਥੀ ਮੌਜੂਦ ਰਹੇ । ਇਸ ਮੌਕੇ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਇਹ ਗਠਜੋੜ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਦਿਸ਼ਾ ਅਤੇ ਨਵੀਂ ਮਜ਼ਬੂਤੀ ਲੈ ਕੇ ਆਵੇਗਾ। ਦੋਵਾਂ ਪਾਰਟੀਆਂ ਦੀ ਸਾਂਝ ਅਤੇ ਆਪਸੀ ਤਾਲਮੇਲ ਨਾਲ ਜਿੱਥੇ ਸੰਗਠਨਾਤਮਕ ਤੌਰ ’ਤੇ ਪਾਰਟੀਆਂ ਹੋਰ ਮਜ਼ਬੂਤ ਹੋਣਗੀਆਂ, ਉੱਥੇ ਹੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਆਕਾਂਖਿਆਵਾਂ ਨੂੰ ਵੀ ਨਵੀਂ ਆਵਾਜ਼ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਖੁਸ਼ਹਾਲੀ, ਨੌਜਵਾਨਾਂ ਦੇ ਸੁਨਹਿਰੀ ਭਵਿੱਖ, ਕਿਸਾਨਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਇੱਕ ਮਜ਼ਬੂਤ ਸਾਂਝ ਅਤੇ ਸਾਂਝੀ ਸੋਚ ਬਹੁਤ ਜ਼ਰੂਰੀ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦੇ ਆਪਸੀ ਸਹਿਯੋਗ ਨਾਲ ਪੰਜਾਬ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ ਤੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਗਠਜੋੜ ਸਿਰਫ਼ ਦੋ ਸਿਆਸੀ ਪਾਰਟੀਆਂ ਦੀ ਸਾਂਝ ਨਹੀਂ, ਸਗੋਂ ਪੰਜਾਬ ਦੇ ਬਿਹਤਰ ਭਵਿੱਖ ਤੇ ਲੋਕਾਂ ਦੀ ਭਲਾਈ ਲਈ ਇਕੱਠੇ ਹੋ ਕੇ ਅੱਗੇ ਵਧਣ ਦਾ ਸੰਕਲਪ ਹੈ। ਉਨ੍ਹਾਂ ਦੋਵਾਂ ਪਾਰਟੀਆਂ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਇਸ ਖੁਸ਼ੀ ਦੇ ਮੌਕੇ ’ਤੇ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਇਹ ਸਾਂਝ ਹੋਰ ਮਜ਼ਬੂਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਲੰਮਾ ਪਿੰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਦਸਵੀਂ ’ਚ ਪ੍ਰਕਾਸ਼ ਪੁਰਬ ਮਨਾਇਆ
Ad Position 24