25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਫਿਲੌਰ ਦਾਣਾ ਮੰਡੀ ’ਚ ਬਕਾਇਆ ਝੋਨੇ ਦੀ ਖ਼ਰੀਦ ਮੁਕੰਮਲ-ਅੱਪਰਾ

ਫਿਲੌਰ, 24 ਨਵੰਬਰ (ਸਤਿੰਦਰ ਸ਼ਰਮਾ)-ਫਿਲੌਰ ਦੀ ਦਾਣਾ ਮੰਡੀ ’ਚ ਬਕਾਇਆ ਪਏ ਝੋਨੇ ਦੀ ਖ਼ਰੀਦ ਮੁਕੰਮਲ ਹੋ ਗਈ ਹੈ। ਜਿਸ ਨਾਲ ਲੰਬੇ ਸਮੇਂ ਤੋਂ ਆਪਣੀ ਫਸਲ ਦੀ ਖ਼ਰੀਦ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ।

Ad Position 21
No active advertisement
ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਸੁਖਦੀਪ ਸਿੰਘ ਅੱਪਰਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਸਤਿੰਦਰ ਸ਼ਰਮਾ 25-11-2026
ਫਿਲੌਰ, 24 ਨਵੰਬਰ (ਸਤਿੰਦਰ ਸ਼ਰਮਾ)-ਫਿਲੌਰ ਦੀ ਦਾਣਾ ਮੰਡੀ ’ਚ ਬਕਾਇਆ ਪਏ ਝੋਨੇ ਦੀ ਖ਼ਰੀਦ ਮੁਕੰਮਲ ਹੋ ਗਈ ਹੈ। ਜਿਸ ਨਾਲ ਲੰਬੇ ਸਮੇਂ ਤੋਂ ਆਪਣੀ ਫਸਲ ਦੀ ਖ਼ਰੀਦ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਸੁਖਦੀਪ ਸਿੰਘ ਅੱਪਰਾ ਨੇ ਮਾਨ ਸਰਕਾਰ ਤੇ ਹਲਕਾ ਫਿਲੌਰ ਦੀ ਇੰਚਾਰਜ ਹਰਜੋਤ ਕੌਰ ਲੋਹਟੀਆ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਝੋਨੇ ਦੀ ਖ਼ਰੀਦ ਸੰਬੰਧੀ ਪੈਦਾ ਹੋਈਆਂ ਮੁਸ਼ਕਲਾਂ ਦੇ ਬਾਵਜੂਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਸਾਨਾਂ ਦੀ ਫਸਲ ਦੀ ਖ਼ਰੀਦ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਿਆ। ਸਰਕਾਰ ਵਲੋਂ ਕਿਸਾਨਾਂ ਦੀ ਫਸਲ ਮੰਡੀਆਂ ’ਚ ਪਈ ਰਹਿਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਕੀਤੇ ਗਏ ਯਤਨਾਂ ਸਦਕਾ ਬਕਾਇਆ ਝੋਨੇ ਦੀ ਖ਼ਰੀਦ ਮੁਕੰਮਲ ਹੋ ਸਕੀ ਹੈ। ਚੇਅਰਮੈਨ ਅੱਪਰਾ ਨੇ ਕਿਹਾ ਕਿ ਕਿਸਾਨ ਦੇਸ਼ ਦੀ ਅਰਥ ਵਿਵਸਥਾ ਤੇ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ ਹਨ। ਸਾਰਾ ਸਾਲ ਹੱਡ ਭੰਨਵੀਂ ਮਿਹਨਤ ਕਰਕੇ ਆਪਣੀ ਫਸਲ ਤਿਆਰ ਕਰਦਾ ਹੈ, ਇਸ ਲਈ ਮੰਡੀ ’ਚ ਫਸਲ ਦੀ ਸਮੇਂ ਸਿਰ ਖ਼ਰੀਦ ਤੇ ਕਿਸਾਨ ਨੂੰ ਉਸ ਦੀ ਮਿਹਨਤ ਦਾ ਬਣਦਾ ਮੁੱਲ ਮਿਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਜਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੀਤੇ ਗਏ ਯਤਨ ਬੇਸ਼ੱਕ ਸ਼ਲਾਘਾਯੋਗ ਹਨ। ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਤੇ ਕਿਸਾਨ ਜਥੇਬੰਦੀਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਪ੍ਰਸ਼ਾਸਨ ਨੂੰ ਭਰਪੂਰ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਬਿੱਲੀ ਬੜੈਚ ਅਕੈਡਮੀ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰਾਇੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ ਵੱਡੀ ਗਿਣਤੀ ’ਚ ਸੰਗਤਾਂ ਹ...
Ad Position 24