25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਫਾ਼ਈ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ’ ਤੇ ਯੂਨੀਅਨ ਨੇ ਪੰਜਾਬ ਸਰਕਾਰ ਤੇ ਨਿਗਮ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਜਲੰਧਰ, 25 ਨਵੰਬਰ (ਸ਼ਿਵ)- ਨਗਰ ਨਿਗਮ ਜਲੰਧਰ ਵਿਚ ਪਿਛਲੇ ਦਿਨੀਂ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਤੇ ਇਸ ਨਾਲ ਜੁੜੀਆਂ ਜਥੇਬੰਦੀਆਂ ਵਲੋਂ ਕੀਤੀ ਗਈ ਹੜਤਾਲ ਨੂੰ ਲੈ ਕੇ ਸਬੰਧਤ ਯੂਨੀਅਨਾ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਹੜਤਾਲ 23 ਨਵੰਬਰ ਨੂੰ ਹੀ ਖਤਮ ਹੋ ਚੁੱਕੀ ਹੈ। ਯੂਨੀਅਨ ਆਗੂਆਂ ਸੰਨੀ ਸੇਠੀ ਤੇ ਗੌਰਵ ਗਿੱਲ ਨੇ ਦੱਸਿਆ ਕਿ 23 ਨਵੰਬਰ ਨੂੰ ਮੇਅਰ, ਨਗਰ ਨਿਗਮ ਕਮਿਸ਼ਨਰ, ਸਫਾਈ ਕਮਿਸ਼ਨ ਦੇ ਚੇਅਰਮੈਨ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ ਸੀ।

Ad Position 21
No active advertisement
ਅਜੀਤ ਡੈਸਕ 26-11-2026
ਜਲੰਧਰ, 25 ਨਵੰਬਰ (ਸ਼ਿਵ)- ਨਗਰ ਨਿਗਮ ਜਲੰਧਰ ਵਿਚ ਪਿਛਲੇ ਦਿਨੀਂ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਤੇ ਇਸ ਨਾਲ ਜੁੜੀਆਂ ਜਥੇਬੰਦੀਆਂ ਵਲੋਂ ਕੀਤੀ ਗਈ ਹੜਤਾਲ ਨੂੰ ਲੈ ਕੇ ਸਬੰਧਤ ਯੂਨੀਅਨਾ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਹੜਤਾਲ 23 ਨਵੰਬਰ ਨੂੰ ਹੀ ਖਤਮ ਹੋ ਚੁੱਕੀ ਹੈ। ਯੂਨੀਅਨ ਆਗੂਆਂ ਸੰਨੀ ਸੇਠੀ ਤੇ ਗੌਰਵ ਗਿੱਲ ਨੇ ਦੱਸਿਆ ਕਿ 23 ਨਵੰਬਰ ਨੂੰ ਮੇਅਰ, ਨਗਰ ਨਿਗਮ ਕਮਿਸ਼ਨਰ, ਸਫਾਈ ਕਮਿਸ਼ਨ ਦੇ ਚੇਅਰਮੈਨ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ ਸੀ। ਇਸ ਦੌਰਾਨ ਮੁਲਾਜ਼ਮਾਂ ਦੀਆਂ ਤਕਰੀਬਨ ਸਾਰੀਆਂ ਮੰਗਾਂ ’ਤੇ ਸਹਿਮਤੀ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਪ੍ਰਵਾਨ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਹੜਤਾਲ ਖਤਮ ਕਰ ਦਿੱਤੀ ਗਈ ਸੀ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ 1196 ਮੁਲਾਜ਼ਮਾਂ ਦੀ ਪੱਕੀ ਭਰਤੀ ਦੀ ਮੰਗ ਵੀ ਮੰਨ ਲਈ ਗਈ ਹੈ ਅਤੇ ਇਸ ਸਬੰਧੀ ਜਲਦੀ ਹੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਵਨ ਗੁਪਤਾ ਨੇ ਇਨਫੋਰਸਮੈਂਟ ਟੈਕਨਾਲੋਜੀ ( ਪੰਜਾਬ ) ਦੇ ਉਪ - ਚੇਅਰਮੈਨ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਕੰਵਰ ਸਰਾਏ ਦੀ ਦਾਦੀ ਨਮਿਤ ਭੋਗ ਕੱਲ੍ਹ ­
Ad Position 24