ਨਗਰ ਨਿਗਮ ਹਾਊਸ ਦੀ ਮੀਟਿੰਗ ’ ਚ ਵਿਰੋਧੀ ਧਿਰ ਦੀ ਆਵਾਜ਼ ਦਬਾਈ ਗਈ - ਬੇਰੀ ਕਾਂਗਰਸੀ ਕੌਂਸਲਰਾਂ ਨੇ ਮੇਅਰ ’ਤੇ ਲਗਾਏ ਮਨਮਰਜ਼ੀ ਨਾਲ ਮਤੇ ਪਾਸ ਕਰਵਾਉਣ ਦੇ ਦੋਸ਼
ਜਲੰਧਰ, 25 ਨਵੰਬਰ (ਸ਼ਿਵ)- ਅੱਜ ਕਾਂਗਰਸ ਭਵਨ ਜਲੰਧਰ ਵਿਖੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ ਤੇ ਵਿਧਾਇਕ ਬਾਵਾ ਹੈਨਰੀ ਦੀ ਅਗਵਾਈ ਹੇਠ ਕਾਂਗਰਸੀ ਕੌਂਸਲਰਾਂ ਨੇ ਇਕ ਪੱਤਰਕਾਰ ਸੰਮੇਲਨ ਵਿਚ ਹਾਊਸ ਦੀ ਮੀਟਿੰਗ ਵਿਚ ਵਿਰੋਧੀ ਕੌਂਸਲਰਾਂ ਨਾਲ ਧੱਕਾ ਕਰਨ ਦੇ ਦੋਸ਼ ਲਗਾਏ ਹਨ। ਇਸ ਮੌਕੇ ਮੌਜੂਦ ਕਾਂਗਰਸੀ ਕੌਂਸਲਰਾਂ ਨੇ ਨਗਰ ਨਿਗਮ ਹਾਊਸ ਦੀ ਮੀਟਿੰਗ ਨੂੰ ਲੈ ਕੇ ਮੇਅਰ ਵਨੀਤ ਧੀਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਮੀਟਿੰਗ ’ਚ ਵਿਰੋਧੀ ਧਿਰ ਦੇ ਕੌਂਸਲਰਾਂ ਦੀ ਆਵਾਜ਼ ਦਬਾਈ ਗਈ ਤੇ ਉਨ੍ਹਾਂ ਨੂੰ ਆਪਣੇ-ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਉਠਾਉਣ ਦਾ ਮੌਕਾ ਤੱਕ ਨਹੀਂ ਦਿੱਤਾ ਗਿਆ।
ਗ
ਗੱਲਬਾਤ ਕਰਨ ਦੌਰਾਨ ਰਜਿੰਦਰ ਬੇਰੀ ਤੇ ਨਾਲ ਬਾਵਾ ਹੈਨਰੀ, ਗੁਰਵਿੰਦਰ ਪਾਲ ਸਿੰਘ ਬੰਟੀ ਨੀਲਕੰਠ, ਸਲਿਲ ਬਾਹਰੀ, ਵਿਕਾਸ ਤਲਵਾਰ ਤੇ ਹੋਰ। ਤਸਵੀਰ. ਜੀ. ਪੀ. ਸਿੰਘ
26-11-2026
ਜਲੰਧਰ, 25 ਨਵੰਬਰ (ਸ਼ਿਵ)- ਅੱਜ ਕਾਂਗਰਸ ਭਵਨ ਜਲੰਧਰ ਵਿਖੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ ਤੇ ਵਿਧਾਇਕ ਬਾਵਾ ਹੈਨਰੀ ਦੀ ਅਗਵਾਈ ਹੇਠ ਕਾਂਗਰਸੀ ਕੌਂਸਲਰਾਂ ਨੇ ਇਕ ਪੱਤਰਕਾਰ ਸੰਮੇਲਨ ਵਿਚ ਹਾਊਸ ਦੀ ਮੀਟਿੰਗ ਵਿਚ ਵਿਰੋਧੀ ਕੌਂਸਲਰਾਂ ਨਾਲ ਧੱਕਾ ਕਰਨ ਦੇ ਦੋਸ਼ ਲਗਾਏ ਹਨ। ਇਸ ਮੌਕੇ ਮੌਜੂਦ ਕਾਂਗਰਸੀ ਕੌਂਸਲਰਾਂ ਨੇ ਨਗਰ ਨਿਗਮ ਹਾਊਸ ਦੀ ਮੀਟਿੰਗ ਨੂੰ ਲੈ ਕੇ ਮੇਅਰ ਵਨੀਤ ਧੀਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਮੀਟਿੰਗ ’ਚ ਵਿਰੋਧੀ ਧਿਰ ਦੇ ਕੌਂਸਲਰਾਂ ਦੀ ਆਵਾਜ਼ ਦਬਾਈ ਗਈ ਤੇ ਉਨ੍ਹਾਂ ਨੂੰ ਆਪਣੇ-ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਉਠਾਉਣ ਦਾ ਮੌਕਾ ਤੱਕ ਨਹੀਂ ਦਿੱਤਾ ਗਿਆ। ਕਾਂਗਰਸੀ ਕੌਂਸਲਰਾਂ ਨੇ ਕਿਹਾ ਕਿ ਉਨ੍ਹਾਂ ਦੇ ਵਾਰਡਾਂ ’ਚ ਆਮ ਆਦਮੀ ਪਾਰਟੀ ਦੇ ਹਾਰੇ ਹੋਏ ਵਾਰਡ ਇੰਚਾਰਜਾਂ ਦੀ ਅਧਿਕਾਰੀਆਂ ਵਲੋਂ ਸੁਣਵਾਈ ਕੀਤੀ ਜਾਂਦੀ ਹੈ, ਜਦਕਿ ਚੁਣੇ ਹੋਏ ਕੌਂਸਲਰਾਂ ਦੀਆਂ ਸ਼ਿਕਾਇਤਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਸੀਵਰੇਜ ਦੀਆਂ ਸਮੱਸਿਆਵਾਂ ਗੰਭੀਰ ਹਨ, ਪੀਣ ਵਾਲੇ ਪਾਣੀ ਦੀ ਸਪਲਾਈ ਵਿਚ ਗੰਦਾ ਪਾਣੀ ਆ ਰਿਹਾ ਹੈ ਤੇ ਕਈ ਵਾਰਡਾਂ ਵਿਚ ਸਟਰੀਟ ਲਾਈਟਾਂ ਬੰਦ ਪਈਆਂ ਹਨ। ਇਸ ਦੇ ਬਾਵਜੂਦ ਅਧਿਕਾਰੀਆਂ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਹਾਊਸ ਦੀ ਮੀਟਿੰਗ ਵਿਚ ਸਿਰਫ਼ ਮਤੇ ਪਾਸ ਕਰਵਾਉਣ ਨੂੰ ਹੀ ਤਰਜੀਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਚੁਣੇ ਗਏ ਕੌਂਸਲਰਾਂ ਨੂੰ ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਹਾਊਸ ਵਿਚ ਉਠਾਉਣ ਦਾ ਪੂਰਾ ਅਧਿਕਾਰ ਹੈ ਅਤੇ ਨਗਰ ਨਿਗਮ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰੇ ਵਾਰਡਾਂ ਵਿਚ ਬਰਾਬਰ ਵਿਕਾਸ ਕਾਰਜ ਕਰਵਾਉਣੇ ਚਾਹੀਦੇ ਹਨ। ਇਸ ਮੌਕੇ ਗੁਰਵਿੰਦਰਪਾਲ ਸਿੰਘ ਬੰਟੀ ਨੀਲਕੰਠ, ਸਲਿਲ ਬਾਹਰੀ, ਡਾ. ਜਸਲੀਨ ਸੇਠੀ, ਪਰਮਜੀਤ ਸਿੰਘ ਪੰਮਾ, ਨੀਰਜ ਜੱਸਲ, ਨਿਰਮਲ ਕੁਮਾਰ, ਨਵਦੀਪ ਜਰੇਵਾਲ, ਜਤਿੰਦਰ ਜੋਨੀ, ਵਿਕਾਸ ਤਲਵਾੜ, ਦਵਿੰਦਰ ਸ਼ਰਮਾ ਬੌਬੀ, ਹਰਪ੍ਰੀਤ ਵਾਲੀਆ ਅਤੇ ਸੁਖਵਿੰਦਰ ਕੁਮਾਰ ਸਮੇਤ ਹੋਰ ਕਾਂਗਰਸੀ ਆਗੂ ਤੇ ਕੌਂਸਲਰ ਮੌਜੂਦ ਸਨ।