26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਦੁਆਬਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਮਾਗਮ

ਜਲੰਧਰ, 25 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 26-11-2026
ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ)- ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ, ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਜਾਏ ਵਿਸ਼ੇਸ਼ ਦੀਵਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਤੇਜਪਾਲ ਸਿੰਘ, ਭਾਈ ਅਜਮੇਰ ਸਿੰਘ, ਭਾਈ ਪਵਨੀਤ ਸਿੰਘ, ਭਾਈ ਗੁਰਪਾਲ ਸਿੰਘ, ਇਸਤਰੀ ਸਤਿਸੰਗ ਸਭਾ, ਬੀਬੀ ਭਾਨੀ ਜੀ ਸੇਵਾ ਸੁਸਾਇਟੀ ਤੇ ਬੇਬੇ ਨਾਨਕੀ ਜੀ ਸੇਵਾ ਸੁਸਾਇਟੀ ਵਲੋਂ ਗੁਰਬਾਣੀ ਕੀਰਤਨ, ਕਥਾ ਵਿਚਾਰ ਰਾਹੀਂ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਨਤਮਸਤਕ ਹੋ ਕੇ ਗੁਰੂ ਘਰ ’ਚ ਹਾਜ਼ਰੀ ਲਗਵਾਈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ (ਹੀਰਾ ਭਾਟੀਆ), ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਸਰਦਾਰਾ ਸਿੰਘ ਮੱਕੜ, ਦੀਦਾਰ ਸਿੰਘ ਬਿਰਦੀ, ਸਤਬੀਰ ਸਿੰਘ ਬਾਬਾ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਧਲ, ਬੀਬੀ ਸੁਰਿੰਦਰ ਕੌਰ (ਜਨਤਾ ਕੋਚ), ਬੀਬੀ ਪਰਮਿੰਦਰ ਕੌਰ ਮੱਕੜ ਤੇ ਬੀਬੀ ਰੁਪਿੰਦਰ ਕੌਰ ਭਾਟੀਆ ਦਾ ਵਿਸ਼ੇਸ਼ ਸਹਿਯੋਗ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਗੁਡਜ਼ ਕੈਰੀਅਰਜ਼ ਦੀ ਚੜ੍ਹਦੀ ਕਲਾ ਲਈ ਕਰਵਾਇਆ 50 ਵਾਂ ਸਾਲਾਨਾ ਗੁਰਮਤਿ ਸਮਾਗਮ ਅਗਲੀ ਖ਼ਬਰ ਨਗਰ ਨਿਗਮ ਹਾਊਸ ਦੀ ਮੀਟਿੰਗ ’ ਚ ਵਿਰੋਧੀ ਧਿਰ ਦੀ ਆਵਾਜ਼ ਦਬਾਈ ਗਈ - ਬੇਰੀ ਕਾਂਗਰਸੀ ਕੌਂਸਲਰਾਂ ਨੇ ਮੇਅਰ ’ਤੇ ਲਗਾਏ ਮਨਮ...
Ad Position 24