ਸੁਰਜੀਤ ਗੁਡਜ਼ ਕੈਰੀਅਰਜ਼ ਦੀ ਚੜ੍ਹਦੀ ਕਲਾ ਲਈ ਕਰਵਾਇਆ 50 ਵਾਂ ਸਾਲਾਨਾ ਗੁਰਮਤਿ ਸਮਾਗਮ
ਜਲੰਧਰ, 25 ਨਵੰਬਰ (ਐੱਮ. ਐੱਸ.
ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ) - ਸੁਰਜੀਤ ਗੁਡਜ਼ ਕੈਰੀਅਰਜ਼ ਦੇ ਪ੍ਰਬੰਧਕ ਚੱਢਾ ਪਰਿਵਾਰ ਵਲੋਂ ਕੰਪਨੀ ਦੀ ਚੜ੍ਹਦੀ ਕਲਾ ਲਈ 50ਵਾਂ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੰਪਨੀ ਦੇ ਸੰਸਥਾਪਕ ਸਵਰਗਵਾਸੀ ਮਹਿੰਦਰ ਸਿੰਘ ਚੱਢਾ, ਸਰਦਾਰਨੀ ਪ੍ਰੀਤਮ ਕੌਰ ਚੱਢਾ ਤੇ ਸੁਰਜੀਤ ਸਿੰਘ ਚੱਢਾ ਦੀ ਮਿੱਠੀ ਯਾਦ ਮਨਾਉਂਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਮਾਗਮ ਦੌਰਾਨ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਜੀਵਨ ’ਚ ਹਮੇਸ਼ਾਂ ਪ੍ਰਮਾਤਮਾ ਨੂੰ ਯਾਦ ਰੱਖਣ ਤੇ ਸੱਚੀ-ਸੁੱਚੀ ਕਿਰਤ ਕਰਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਸਵਰਗਵਾਸੀ ਮਹਿੰਦਰ ਸਿੰਘ ਚੱਢਾ ਦੇ ਜੀਵਨ ਪ੍ਰਤੀ ਵੀ ਚਾਨਣਾ ਪਾਇਆ। ਸੁਆਮੀ ਜੀ ਨੇ ਚੱਢਾ ਪਰਿਵਾਰ ਨੂੰ ਆਪਣੇ ਮਾਤਾ-ਪਿਤਾ ਦੇ ਮਾਰਗ ਦਰਸ਼ਨ ਅਨੁਸਾਰ ਚਲਾ ਰਹੇ ਸਤਨਾਮ ਸਿੰਘ ਚੱਢਾ, ਹਰਮਿੰਦਰ ਸਿੰਘ ਚੱਢਾ, ਗੁਰਪ੍ਰੀਤ ਸਿੰਘ ਚੱਢਾ, ਤੇਜਮੀਤ ਸਿੰਘ ਚੱਢਾ, ਹਰਮੀਤ ਸਿੰਘ ਚੱਢਾ ਤੇ ਮਹਿੰਦਰਪ੍ਰੀਤ ਸਿੰਘ ਚੱਢਾ ਵਲੋਂ ਸਮਾਜ ’ਚ ਵਿਚਰਣ ਅਤੇ ਵਰਤਾਰੇ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤ ਨੂੰ ਨਿਹਾਲ ਕੀਤਾ। ਭਾਈ ਬ੍ਰਹਮਜੋਤ ਸਿੰਘ (ਗੋਪਾਲ ਨਗਰ) ਨੇ ਵੀ ਕੀਰਤਨ ਦੀ ਹਾਜ਼ਰੀ ਲਗਵਾਈ। ਇਸ ਮੌਕੇ ਬੇਅੰਤ ਸਿੰਘ ਸਰਹੱਦੀ ਨੇ ਸਵਰਗਵਾਸੀ ਮਹਿੰਦਰ ਸਿੰਘ ਚੱਢਾ ਦੇ ਨਾਲ ਆਪਣੀਆਂ ਨਜ਼ਦੀਕੀਆਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਦੇ ਨਿਮਰਤਾ ਵਾਲੇ ਸੁਭਾਅ ਤੇ ਜੀਵਨ ’ਚ ਕੀਤੀ ਸਖ਼ਤ ਮਿਹਨਤ ਬਾਰੇ ਵੀ ਜਾਣਕਾਰੀ ਦਿੱਤੀ। ਸ. ਸਰਹੱਦੀ ਨੇ ਸਮਾਗਮ ਦੌਰਾਨ ਆਈ ਸੰਗਤ ਦਾ ਧੰਨਵਾਦ ਕੀਤਾ। ਗਿਆਨੀ ਗੁਰਮੀਤ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖ਼ੂਬੀ ਨਿਭਾਈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਰਜਿੰਦਰ ਬੇਰੀ, ਕੌਂਸਲਰ ਗੁਰਵਿੰਦਰ ਪਾਲ ਸਿੰਘ (ਬੰਟੀ ਨੀਲਕੰਠ), ਕੌਂਸਲਰ ਪਵਨ ਕੁਮਾਰ, ਕੌਂਸਲਰ ਮਹਿੰਦਰ ਸਿੰਘ ਗੁੱਲੂ, ਗੁਰਦੁਆਰਾ ਮਾਡਲ ਟਾਊਨ ਦੇ ਪ੍ਰਧਾਨ ਮਹਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚ.ਐੱਮ. ਹੁਰੀਆ, ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਜੁਨੇਜਾ, ਗੁਰਦੁਆਰਾ ਨੌਵੀਂ ਪਾਤਿਸ਼ਾਹੀ ਗੁਰੂ ਤੇਗ ਬਹਾਦਰ ਨਗਰ ਦੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ, ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਮਨਜੀਤ ਸਿੰਘ ਠੁੱਕਰਾਲ, ਕੰਵਲਜੀਤ ਸਿੰਘ ਸਕੱਤਰ, ਜੁਗਿੰਦਰ ਸਿੰਘ ਲਾਇਲਪੁਰੀ, ਪਰਮਜੀਤ ਸਿੰਘ ਪਹਿਲਵਾਨ, ਜਥੇਦਾਰ ਜਗਜੀਤ ਸਿੰਘ ਗਾਬਾ, ਦਲਜੀਤ ਸਿੰਘ ਗਾਬਾ, ਅਮਰਜੀਤ ਸਿੰਘ ਧਮੀਜਾ, ਇਕਬਾਲ ਸਿੰਘ ਅਰਨੇਜਾ, ਐਡਵੋਕੇਟ ਇਕਬਾਲ ਸਿੰਘ, ਸਿੱਖ ਤਾਲਮੇਲ ਕਮੇਟੀ ਦੇ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਨੇਗੀ, ਬਲਬੀਰ ਸਿੰਘ, ਰਿਸ਼ੀ ਅਰੋੜਾ, ਦਵਿੰਦਰ ਸਿੰਘ ਮਨਚੰਦਾ, ਅਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਸਿੰਘ ਬੱਗਾ, ਅਮਰਜੀਤ ਸਿੰਘ ਅਮਰੀ, ਹਰਪ੍ਰੀਤ ਸਿੰਘ ਹੈਪੀ, ਲਾਲ ਸਿੰਘ ਆਦਿ ਹਾਜ਼ਰ ਸਨ।