ਭਾਜਪਾ - ਅਕਾਲੀ ਗੱਠਜੋੜ ਦਾ ਕੀਤਾ ਸਵਾਗਤ , ਭੰਡਾਰੀ ਦਾ ਮੂੰਹ ਮਿੱਠਾ ਕਰਵਾਇਆ
ਜਲੰਧਰ, 25 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਹੋਏ ਗਠਜੋੜ ਦਾ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸਵਾਗਤ ਕੀਤਾ। ਅਕਾਲੀ ਦਲ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਪੀਤਾ ਦੀ ਅਗਵਾਈ ਹੇਠ ਆਗੂਆਂ ਤੇ ਵਰਕਰਾਂ ਨੇ ਸਾਬਕਾ ਸੰਸਦੀ ਸਕੱਤਰ ਤੇ ਭਾਜਪਾ ਦੇ ਸੀਨੀਅਰ ਆਗੂ ਕ੍ਰਿਸ਼ਨ ਦੇਵ ਭੰਡਾਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਲੱਡੂ ਖੁਆ ਕੇ ਖੁਸ਼ੀ ਸਾਂਝੀ ਕੀਤੀ।
ਕ੍ਰਿਸ਼ਨ ਦੇਵ ਭੰਡਾਰੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸਤਿੰਦਰ ਸਿੰਘ ਪੀਤਾ, ਹੈਪੀ ਸ਼ਰਮਾ ਅਤੇ ਹੋਰ ਆਗੂ। ਤਸਵੀਰ: ਜੀ.ਪੀ. ਸਿੰਘ
26-11-2026