ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਕੌਂਸਲਰਾਂ ਨੇ ਆਪਣੇ-ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਚੁੱਕੀਆਂ, ਵਿਕਾਸ ਕਾਰਜ ਨਾ ਹੋਣ ’ਤੇ ਅਧਿਕਾਰੀਆਂ ਨੂੰ ਘੇਰਿਆ
150 ਕਰੋੜ ਦੇ ਵਿਕਾਸ ਕਾਰਜ ਪਾਸ ਕਰਨ ’ਤੇ ਅਰੁਣਾ ਅਰੋੜਾ ਨੇ ਕੀਤੀ ਮੇਅਰ ਦੀ ਸ਼ਲਾਘਾ ਆਮ ਆਦਮੀ ਪਾਰਟੀ ਦੀ ਸੀਨੀਅਰ ਕੌਂਸਲਰ ਸ੍ਰੀਮਤੀ ਅਰੁਣਾ ਅਰੋੜਾ ਨੇ ਨਗਰ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਸ਼ਹਿਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਕਰੀਬ 150 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਪਾਸ ਕਰਨ ਲਈ ਮੇਅਰ ਵਨੀਤ ਧੀਰ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਮੇਅਰ ਵਲੋਂ ਇੰਨੀ ਵੱਡੀ ਰਕਮ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦੁਆਈ ਗਈ ਹੈ।
ਅਜੀਤ ਡੈਸਕ
26-11-2026