ਗੁਲਾਟੀ ਵਲੋਂ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦਾ ਥਰਡ ਪਾਰਟੀ ਆਡਿਟ ਕਰਵਾਉਣ ਦੀ ਮੰਗ
ਜਲੰਧਰ, 25 ਨਵੰਬਰ (ਸ਼ਿਵ)-ਆਮ ਆਦਮੀ ਪਾਰਟੀ ਦੇ ਕੌਂਸਲਰ ਤੇ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਐ਼ਡਹਾਕ ਕਮੇਟੀ ਦੇ ਚੇਅਰਮੈਨ ਜਤਿਨ ਗੁਲਾਟੀ ਨੇ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦਾ ਥਰਡ ਪਾਰਟੀ ਆਡਿਟ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਆਡਿਟ ਨਾਲ ਨਗਰ ਨਿਗਮ ਨੂੰ ਵਿੱਤੀ ਤੌਰ ‘ਤੇ ਕਾਫੀ ਫਾਇਦਾ ਹੋ ਸਕਦਾ ਹੈ।
ਜਲੰਧਰ, 25 ਨਵੰਬਰ (ਸ਼ਿਵ)-ਆਮ ਆਦਮੀ ਪਾਰਟੀ ਦੇ ਕੌਂਸਲਰ ਤੇ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਐ਼ਡਹਾਕ ਕਮੇਟੀ ਦੇ ਚੇਅਰਮੈਨ ਜਤਿਨ ਗੁਲਾਟੀ ਨੇ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦਾ ਥਰਡ ਪਾਰਟੀ ਆਡਿਟ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਆਡਿਟ ਨਾਲ ਨਗਰ ਨਿਗਮ ਨੂੰ ਵਿੱਤੀ ਤੌਰ ‘ਤੇ ਕਾਫੀ ਫਾਇਦਾ ਹੋ ਸਕਦਾ ਹੈ। ਜਤਿਨ ਗੁਲਾਟੀ ਨੇ ਕਿਹਾ ਕਿ ਥਰਡ ਪਾਰਟੀ ਆਡਿਟ ਰਾਹੀਂ ਇਹ ਪਤਾ ਲਗਾਇਆ ਜਾ ਸਕੇਗਾ ਕਿ ਸ਼ਹਿਰ ਵਾਸੀਆਂ ਤੋਂ ਹੁਣ ਤੱਕ ਕਿੰਨਾ ਪ੍ਰਾਪਰਟੀ ਟੈਕਸ ਵਸੂਲ ਕੀਤਾ ਗਿਆ ਹੈ ਤੇ ਨਗਰ ਨਿਗਮ ਦਾ ਕਿੰਨਾ ਟੈਕਸ ਅਜੇ ਬਕਾਇਆ ਹੈ। ਇਸ ਨਾਲ ਟੈਕਸ ਵਸੂਲੀ ਦੀ ਅਸਲ ਸਥਿਤੀ ਸਾਹਮਣੇ ਆਵੇਗੀ ਅਤੇ ਬਕਾਇਆ ਟੈਕਸ ਦੀ ਪਛਾਣ ਕਰਕੇ ਉਸ ਦੀ ਵਸੂਲੀ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਟੈਕਸ ਵਿਭਾਗ ਦੇ ਕੰਮਕਾਜ ਦੀ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਨਿਗਮ ਦੀ ਆਮਦਨ ਵਧਾਉਣ ਲਈ ਥਰਡ ਪਾਰਟੀ ਆਡਿਟ ਕਰਵਾਉਣਾ ਬੇਹੱਦ ਜ਼ਰੂਰੀ ਹੈ।