ਦਿੱਲੀ ਦੇ ਵਿਧਾਇਕ ਹਰੀਸ਼ ਖੁਰਾਣਾ ਦਾ ਲਾਂਬੜਾ ਮੰਡਲ ਪਹੁੰਚਣ ’ ਤੇ ਨਿੱਘਾ ਸਵਾਗਤ ਤੇ ਸਨਮਾਨ
ਲਾਂਬੜਾ, 25 ਨਵੰਬਰ (ਗੁਰਮੇਲ ਸਿੰਘ)-ਦਿੱਲੀ ਦੇ ਵਿਧਾਇਕ ਹਰੀਸ਼ ਖੁਰਾਣਾ ਦੇ ਲਾਂਬੜਾ ਮੰਡਲ ਪਹੁੰਚਣ ’ਤੇ ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਤੇ ਸ਼ਾਨਦਾਰ ਸਨਮਾਨ ਕੀਤਾ ਗਿਆ। ਇਸ ਮੌਕੇ ’ਤੇ ਹਰੀਸ਼ ਖੁਰਾਣਾ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ’ਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਲਾਂਬੜਾ, 25 ਨਵੰਬਰ (ਗੁਰਮੇਲ ਸਿੰਘ)-ਦਿੱਲੀ ਦੇ ਵਿਧਾਇਕ ਹਰੀਸ਼ ਖੁਰਾਣਾ ਦੇ ਲਾਂਬੜਾ ਮੰਡਲ ਪਹੁੰਚਣ ’ਤੇ ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਤੇ ਸ਼ਾਨਦਾਰ ਸਨਮਾਨ ਕੀਤਾ ਗਿਆ।ਇਸ ਮੌਕੇ ’ਤੇ ਹਰੀਸ਼ ਖੁਰਾਣਾ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ’ਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਗੁਰੂ ਚਰਨਾਂ ’ਚ ਸੀਸ ਨਿਵਾ ਕੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ, ਖੁਸ਼ਹਾਲੀ ਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਜਗਬੀਰ ਬਰਾੜ, ਮੰਡਲ ਪ੍ਰਧਾਨ ਮਨਦੀਪ ਬਖ਼ਸ਼ੀ, ਕੁਲਦੀਪ ਮਾਹੀ, ਵਿਨੈ ਮੋਹਨ, ਮੰਗਤ ਰਾਮ ਸ਼ਰਮਾ ਸਮੇਤ ਕਈ ਹੋਰ ਪਤਵੰਤੇ ਸੱਜਣ, ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਮੌਜੂਦ ਰਹੇ।