ਪਰਮਜੀਤ ਸਿੰਘ ਭਾਟੀਆ ਦੇ ਗ੍ਰਹਿ ਵਿਖੇ ਪ੍ਰਮੁੱਖ ਸਿਆਸੀ ਆਗੂਆਂ ਦੀ ਹੋਈ ਵਿਸ਼ੇਸ਼ ਮੁਲਾਕਾਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਕੀਤੀ ਵਿਚਾਰ-ਚਰਚਾ
ਜਲੰਧਰ, 25 ਨਵੰਬਰ (ਐੱਮ. ਐੱਸ.
ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ)- ਲਗਾਤਾਰ ਸਰਗਰਮ ਹੋ ਰਹੀ ਰਾਜਨੀਤੀ ਦੇ ਚੱਲਦੇ ਪ੍ਰਮੁੱਖ ਸਿਆਸੀ ਆਗੂਆਂ ਨੇ ਪਰਮਜੀਤ ਸਿੰਘ ਭਾਟੀਆ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ’ਚ ਦਿੱਲੀ ਤੋਂ ਵਿਧਾਇਕ ਹਰੀਸ਼ ਖੁਰਾਣਾ, ਮਨਪ੍ਰੀਤ ਸਿੰਘ ਬਾਦਲ, ਜਗਬੀਰ ਸਿੰਘ ਬਰਾੜ, ਸਾਬਕਾ ਵਿਧਾਇਕ ਕੇ. ਡੀ. ਭੰਡਾਰੀ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਹੋਰ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਮੂਹ ਆਗੂਆਂ ਨੇ ਪਰਮਜੀਤ ਸਿੰਘ ਭਾਟੀਆ ਨਾਲ ਪੰਜਾਬ ਦੇ ਮੌਜੂਦਾ ਰਾਜਨੀਤਿਕ ਅਤੇ ਸਮਾਜਿਕ ਹਲਾਤਾਂ ਸਮੇਤ ਵੱਖ-ਵੱਖ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ ਸਾਰਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਆਪਸੀ ਸਹਿਯੋਗ ਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਉਪਰੰਤ ਸ. ਭਾਟੀਆ ਨੇ ਕਿਹਾ ਕਿ ਇਹ ਮੁਲਾਕਾਤ ਆਪਸੀ ਸਾਂਝ, ਸਦਭਾਵਨਾ ਤੇ ਵਿਚਾਰ-ਵਟਾਂਦਰੇ ਦੇ ਪੱਖੋਂ ਬੇਹੱਦ ਮਹੱਤਵਪੂਰਨ ਰਹੀ। ਇਸ ਮੌਕੇ ਅਰਵਿੰਦਰ ਸਿੰਘ ਰੇਰੂ, ਸੁਰਿੰਦਰ ਸਿੰਘ ਗੁਲਾਟੀ, ਗੁਰਦੇਵ ਸਿੰਘ (ਗੋਲਡੀ ਭਾਟੀਆ) ਅਤੇ ਹੋਰ ਹਾਜ਼ਰ ਸਨ।