26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਸਵਾਗਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਵਿੱਢੀਆਂ

ਜਲੰਧਰ, 25 ਨਵੰਬਰ (ਜਤਿੰਦਰ ਪੰਮੀ)–ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸ਼ਹਿਰ ਵਿਖੇ ਪਹੁੰਚਣ ਵਾਲੀ ਸ਼ੋਭਾ ਯਾਤਰਾ ਦੇ ਸ਼ਾਨਦਾਰ ਸਵਾਗਤ ਤੇ ਠਹਿਰਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 26-11-2026
ਜਲੰਧਰ, 25 ਨਵੰਬਰ (ਜਤਿੰਦਰ ਪੰਮੀ)–ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸ਼ਹਿਰ ਵਿਖੇ ਪਹੁੰਚਣ ਵਾਲੀ ਸ਼ੋਭਾ ਯਾਤਰਾ ਦੇ ਸ਼ਾਨਦਾਰ ਸਵਾਗਤ ਤੇ ਠਹਿਰਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਨੇ ਦੱਸਿਆ ਕਿ ਸ਼ੋਭਾ ਯਾਤਰਾ 2 ਦਸੰਬਰ ਨੂੰ ਜਲੰਧਰ ਵਿੱਚ ਪ੍ਰਵੇਸ਼ ਕਰੇਗੀ ਅਤੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੇ ਹੋਏ ਅਗਲੇ ਦਿਨ 3 ਦਸੰਬਰ ਨੂੰ ਹੁਸ਼ਿਆਰਪੁਰ ਲਈ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ 2 ਦਸੰਬਰ ਨੂੰ ਸ਼ੋਭਾ ਯਾਤਰਾ ਦਾ ਠਹਿਰਾਅ ਜਲੰਧਰ ਵਿਖੇ ਹੋਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ-ਸਫ਼ਾਈ, ਸਜਾਵਟ, ਰੌਸ਼ਨੀ, ਸੁਚਾਰੂ ਟ੍ਰੈਫ਼ਿਕ ਵਿਵਸਥਾ, ਪੀਣ ਵਾਲੇ ਪਾਣੀ ਦੀ ਸੁਵਿਧਾ, ਮੈਡੀਕਲ ਸਹੂਲਤ, ਸੁਰੱਖਿਆ ਪ੍ਰਬੰਧ, ਫਾਇਰ ਬ੍ਰਿਗੇਡ ਸਮੇਤ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਸ਼ੋਭਾ ਯਾਤਰਾ ਦੇ ਨਾਲ ਆਉਣ ਵਾਲੀ ਸੰਗਤ ਦੇ ਰਹਿਣ, ਖਾਣ-ਪੀਣ ਅਤੇ ਹੋਰ ਲੋੜੀਂਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ੋਭਾ ਯਾਤਰਾ ਦੇ ਸ਼ਾਨਦਾਰ ਸਵਾਗਤ ਅਤੇ ਸੰਗਤ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰਬੰਧ ਬਿਹਤਰ ਆਪਸੀ ਤਾਲਮੇਲ ਨਾਲ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਸੰਗਤ ਨੂੰ ਕੋਈ ਅਸੁਵਿਧਾ ਨਾ ਹੋਵੇ। ਚੇਅਰਮੈਨ ਪਵਨ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦਾ ਸਵਾਗਤ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਕੀਤਾ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਸ਼ੋਭਾ ਯਾਤਰਾ ਵਿੱਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿੱਚ ਸਮੂਹ ਐੱਸ.ਡੀ.ਐੱਮਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਹੋਣ ਨਾਲ ਵਰਕਰਾਂ ’ ਚ ਉਤਸ਼ਾਹ - ਧਰਮਪਾਲ ਲੇਸੜੀਵਾਲ ਅਗਲੀ ਖ਼ਬਰ ਲੋੜਵੰਦਾਂ ਤੱਕ ਸਿਹਤ ਸਕੀਮਾਂ ਤੇ ਪ੍ਰੋਗਰਾਮਾਂ ਦਾ ਲਾਭ ਪਹੁੰਚਾਇਆ ਜਾਵੇ : ਸਿਵਲ ਸਰਜਨ ਸਿਵਲ ਸਰਜਨ ਨੇ ਸਮੂਹ ਐੱਸ.ਐੱਮ.ਓਜ਼...
Ad Position 24