ਅਕਾਲੀ - ਭਾਜਪਾ ਗੱਠਜੋੜ ਹੋਣ ਨਾਲ ਵਰਕਰਾਂ ’ ਚ ਉਤਸ਼ਾਹ - ਧਰਮਪਾਲ ਲੇਸੜੀਵਾਲ
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ.
ਆਦਮਪੁਰ, 25 ਨਵੰਬਰ (ਰਮਨ ਦਵੇਸਰ)- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਪੰਜਾਬ ਧਰਮਪਾਲ ਲੇਸੜੀਵਾਲ ਨੇ ਕਿਹਾ ਕਿ ਅੱਜ ਅਕਾਲੀ ਭਾਜਪਾ ਗੱਠਜੋੜ ਹੋਣ ਨਾਲ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਪਾਇਆ ਜਾ ਰਿਹਾ ਹੈ ਤੇ ਇਸ ਫੈਸਲੇ ਨਾਲ ਪੰਜਾਬ ਵਿੱਚ ਅਕਾਲੀ ਭਾਜਪਾ ਦੀ ਸਰਕਾਰ ਬਣਨਾ ਹੁਣ ਲੱਗਭਗ ਤੈਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਿਛਲੇ 10 ਸਾਲਾਂ ਤੋਂ ਕਾਫੀ ਸੰਤਾਪ ਭੋਗਣਾ ਪਿਆ ਹੈ। ਕਿਉਂਕਿ ਪਹਿਲਾਂ ਪੰਜ ਸਾਲ ਕਾਂਗਰਸ ਪਾਰਟੀ ਨੇ ਤੇ ਬਾਅਦ ਵਿੱਚ ਪੰਜ ਸਾਲ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਗੁੰਮਰਾਹ ਕਰ ਕੇ ਲੋਕਾਂ ਦੀ ਲੁੱਟ ਕੀਤੀ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦ ਪੰਜਾਬ ਵਿੱਚ ਜਲਦ ਪੰਜਾਬੀਆਂ ਦੀ ਆਪਣੀ ਸਰਕਾਰ ਅਕਾਲੀ ਭਾਜਪਾ ਗਠਜੋੜ ਦੇ ਰੂਪ ਵਿੱਚ ਆ ਰਹੀ ਹੈ।