26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਡੀ . ਏ . ਵੀ . ਕਾਲਜ ਨਕੋਦਰ ਵਿਖੇ ‘ ਰਾਸ਼ਟਰੀ ਏਕਤਾ ਦਿਵਸ ’ ਮਨਾਇਆ

ਨਕੋਦਰ, 25 ਨਵੰਬਰ (ਤਿਲਕ ਰਾਜ ਸ਼ਰਮਾ)-ਕੇ. ਆਰ.

Ad Position 21
No active advertisement
ਅਜੀਤ ਡੈਸਕ 26-11-2026
ਨਕੋਦਰ, 25 ਨਵੰਬਰ (ਤਿਲਕ ਰਾਜ ਸ਼ਰਮਾ)-ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਪ੍ਰਿੰਸੀਪਲ ਡਾ. ਸਲਿਲ ਕੁਮਾਰ ਦੀ ਯੋਗ ਅਗਵਾਈ ਹੇਠ ਐਨ.ਐਸ.ਐਸ. ਵਿਭਾਗ ਵਲੋਂ ਪ੍ਰੋਗਰਾਮ ਅਫ਼ਸਰ ਡਾ. ਦੁਰਗੇਸ਼ ਨੰਦਨੀ ਦੀ ਦੇਖ-ਰੇਖ ਹੇਠ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਕੇ.ਵੀ.ਕੇ. ਨੂਰਮਹਿਲ ਤੋਂ ਡਾ. ਕੰਚਨ ਸੰਧੂ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਸਲਿਲ ਕੁਮਾਰ ਨੇ ਸਵਾਗਤੀ ਭਾਸ਼ਣ ਤੋਂ ਬਾਅਦ ਆਪਣੇ ਸੰਦੇਸ਼ ਵਿੱਚ ਕਿਹਾ ਕਿ ਰਾਸ਼ਟਰੀ ਏਕਤਾ ਹੀ ਇੱਕ ਮਜ਼ਬੂਤ ਤੇ ਖੁਸ਼ਹਾਲ ਰਾਸ਼ਟਰ ਦੀ ਨੀਂਹ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਾਤ-ਪਾਤ, ਧਰਮ ਤੇ ਖੇਤਰਵਾਦ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸਮਾਜ ਦੀ ਭਲਾਈ ਲਈ ਮਿਲ-ਜੁਲ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਡਾ. ਕੰਚਨ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਰਾਸ਼ਟਰੀ ਏਕਤਾ ਦਿਵਸ ਮਨਾਉਣ ਦਾ ਮੁੱਖ ਮਕਸਦ ਦੇਸ਼ ਵਾਸੀਆਂ ’ਚ ਰਾਸ਼ਟਰੀ ਏਕਤਾ, ਭਾਈਚਾਰੇ, ਸ਼ਾਂਤੀ ਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਪ੍ਰੋਗਰਾਮ ਅਫ਼ਸਰ ਡਾ. ਦੁਰਗੇਸ਼ ਨੰਦਨੀ ਮੰਚ ਦਾ ਬਾਖੂਬੀ ਸੰਚਾਲਨ ਕਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਰਾਜਨ ਕਪੂਰ, ਪ੍ਰੋ. ਸੋਨੀਆ ਅਰੋੜਾ, ਪ੍ਰੋ. ਰਿਚਾ ਟੰਡਨ, ਪ੍ਰੋ. ਮੋਨਿਕਾ ਕੁਮਾਰੀ, ਪ੍ਰੋ. ਮੋਨਿਕਾ, ਪ੍ਰੋ. ਨੇਹਾ ਕੁਮਾਰੀ, ਪ੍ਰੋ. ਰਜਨੀ, ਪ੍ਰੋ. ਅਰਸ਼ਦੀਪ ਕੌਰ, ਪ੍ਰੋ. ਸਿਮਰਨਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਉਦਘਾਟਨ ਤੋਂ ਬਾਅਦ 6 ਮਹੀਨਿਆਂ ਤੋਂ ਅਧੂਰਾ ਪਿਆ ਸ਼ਹੀਦ ਬਾਬੂ ਲਾਭ ਸਿੰਘ ਨਗਰ ਨਹਿਰ ਵਾਲਾ ਪੁਲ, ਟੁੱਟਿਆ ਹਿੱਸਾ ਨਹਿਰ ਵਿਚ... ਅਗਲੀ ਖ਼ਬਰ ਅੰਬੇਡਕਰ ਸੈਨਾ ਪੰਜਾਬ ਦੇ ਪ੍ਰਧਾਨ ਦੀਪਕ ਰਸੂਲਪੁਰੀ ਨੇ ਸੰਵਿਧਾਨ ਦਿਵਸ ’ ਤੇ ਦਿਖਾਇਆ ਸ਼ਕਤੀ ਪ੍ਰਦਰਸ਼ਨ ਸੈਂਕੜੇ ਨੌਜਵਾਨਾਂ...
Ad Position 24