26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸਨਅਤੀ ਵਿਕਾਸ ਨੂੰ ਦਿੱਤੀ ਜਾਵੇਗੀ ਨਵੀਂ ਰਫ਼ਤਾਰ- ਅਵਿਨਾਸ਼ ਰਾਏ ਖੰਨਾ

ਜਲੰਧਰ, 25 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਪੰਜਾਬ ਦੀ ਚੋਣ ਮਨੋਰਥ ਕਮੇਟੀ ਦੇ ਚੇਅਰਮੈਨ ਅਤੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੇ ਕਿਹਾ ਹੈ ਕਿ ਜੇਕਰ ਅਗਲੇ ਸਾਲ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਣ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਵਿਚ ਸਨਅਤੀ ਇਕਾਈਆਂ ਦੇ ਵਿਕਾਸ ਅਤੇ ਪ੍ਰਫੁੱਲਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਵਿਚ ਵੱਧ ਤੋਂ ਵੱਧ ਨਿਵੇਸ਼ ਲਿਆਂਦਾ ਜਾਵੇਗਾ, ਤਾਂ ਜੋ ਨੌਜਵਾਨਾਂ ਸਮੇਤ ਵੱਧ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣ।

Ad Position 21
No active advertisement
ਅਜੀਤ ਡੈਸਕ 26-11-2026
ਜਲੰਧਰ, 25 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਪੰਜਾਬ ਦੀ ਚੋਣ ਮਨੋਰਥ ਕਮੇਟੀ ਦੇ ਚੇਅਰਮੈਨ ਅਤੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੇ ਕਿਹਾ ਹੈ ਕਿ ਜੇਕਰ ਅਗਲੇ ਸਾਲ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਣ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਵਿਚ ਸਨਅਤੀ ਇਕਾਈਆਂ ਦੇ ਵਿਕਾਸ ਅਤੇ ਪ੍ਰਫੁੱਲਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਵਿਚ ਵੱਧ ਤੋਂ ਵੱਧ ਨਿਵੇਸ਼ ਲਿਆਂਦਾ ਜਾਵੇਗਾ, ਤਾਂ ਜੋ ਨੌਜਵਾਨਾਂ ਸਮੇਤ ਵੱਧ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣ। ਸ੍ਰੀ ਖੰਨਾ ਅੱਜ ਭਾਜਪਾ ਦੇ ਚੋਣ ਮਨੋਰਥ ਪੱਤਰ ਲਈ ਸਨਅਤਕਾਰਾਂ ਦੇ ਸੁਝਾਅ ਲੈਣ ਵਾਸਤੇ ਬੁਲਾਈ ਗਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕਮੇਟੀ ਦੇ ਮੈਂਬਰ ਸ੍ਰੀ ਮਨੋਰੰਜਨ ਕਾਲੀਆ ਤੋਂ ਇਲਾਵਾ ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਸਮੇਤ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ। ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਸਨਅਤੀ ਖੇਤਰ ਦੇ ਵਿਕਾਸ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਇਨ੍ਹਾਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ, ਤਾਂ ਜੋ ਸੂਬੇ ਦੇ ਸਨਅਤੀ ਖੇਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੀਟਿੰਗ ਦੌਰਾਨ ਸਨਅਤਕਾਰਾਂ ਨੇ ਜੀ.ਐੱਸ.ਟੀ. ਅਤੇ ਹੋਰ ਮਸਲਿਆਂ ਸਬੰਧੀ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਉਠਾਇਆ ਅਤੇ ਇਨ੍ਹਾਂ ਦੇ ਹੱਲ ਲਈ ਢੁੱਕਵੇਂ ਸੁਝਾਅ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ। ਸਨਅਤਕਾਰਾਂ ਨੇ ਕਿਹਾ ਕਿ ਪੰਜਾਬ ਵਿਚ ਸਨਅਤੀ ਇਕਾਈਆਂ ਨੂੰ ਪ੍ਰਫੁੱਲਤ ਕਰਨ ਲਈ ਮੌਜੂਦਾ ਸਮੇਂ ਕਈ ਸੁਧਾਰਾਂ ਦੀ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਾਜਪਾ ਸੱਤਾ ਵਿਚ ਆਉਣ ’ਤੇ ਸਨਅਤਕਾਰਾਂ ਦੀਆਂ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰੇਗੀ। ਇਸ ਮੌਕੇ ਸਾਬਕਾ ਮੁੱਖ ਸੰਸਦੀ ਸਕੱਤਰ ਕ੍ਰਿਸ਼ਨ ਦੇਵ ਭੰਡਾਰੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਅਮਰਜੀਤ ਸਿੰਘ ਅਮਰੀ, ਨਰਿੰਦਰ ਸਹਿਗਲ, ਰਾਕੇਸ਼ ਬਹਿਲ, ਸ਼ਾਂਤ ਗੁਪਤਾ, ਕੁਲਦੀਪ ਸਿੰਘ ਪਾਇਲਟ, ਨਰੇਸ਼ ਤਿਵਾੜੀ ਸਮੇਤ ਵੱਡੀ ਗਿਣਤੀ ਵਿਚ ਸਨਅਤਕਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਨਗਰ ਦੇ ਨਿੱਜੀ ਸਕੂਲ ’ ਚੋਂ ਨਿਕਲਿਆ ਬਾਹਰ 7 ਸਾਲਾ ਬੱਚਾ , ਪੁਲਿਸ ਨੇ ਚਾਰ ਘੰਟਿਆਂ ਬਾਅਦ ਲੱਭਿਆ ਬਾਬੂ ਲਾਭ ਸਿੰਘ ਨ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ. ਟੀ. ਗਰੁੱਪ ਵਿਖੇ ਧਾਰਮਿਕ ਸਮਾਗਮ
Ad Position 24