ਏ. ਪੀ. ਜੇ. ਸਕੂਲ ਮਾਡਲ ਟਾਊਨ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ
ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਏ. ਪੀ.
ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਏ.ਪੀ.ਜੇ. ਐਜੂਕੇਸ਼ਨ ਸੁਸਾਇਟੀ ਦੀ ਪ੍ਰਧਾਨ ਸ਼੍ਰੀਮਤੀ ਸੁਸ਼ਮਾ ਪਾਲ ਬਰਲੀਆ ਦੀ ਦੂਰਅੰਦੇਸ਼ੀ ਅਗਵਾਈ ਅਤੇ ਡਾ. ਨੇਹਾ ਬਰਲੀਆ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਏ.ਪੀ.ਜੇ. ਸਕੂਲ ਮਾਡਲ ਟਾਊਨ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਵਿਸ਼ਵਵਿਆਪੀ ਸੰਦੇਸ਼ ਨਾਲ ਜਾਣੂ ਕਰਵਾਉਣਾ ਅਤੇ ਸ਼ਾਂਤੀ, ਦਇਆ, ਸਮਾਨਤਾ ਅਤੇ ਨਿਰਸਵਾਰਥ ਸੇਵਾ ਵਰਗੇ ਮਨੁੱਖੀ ਮੁੱਲਾਂ ਨੂੰ ਉਜਾਗਰ ਕਰਨਾ ਸੀ । ਸਮਾਗਮ ਦੀ ਸ਼ੁਰੂਆਤ ਸਕੂਲ ਪ੍ਰਾਰਥਨਾ ਨਾਲ ਹੋਈ, ਜਿਸ ਤੋਂ ਬਾਅਦ ਰੂਹਾਨੀ ਸ਼ਬਦ ਗਾਇਨ ਕੀਤਾ ਗਿਆ, ਜਿਸ ਨੇ ਮਾਹੌਲ ਨੂੰ ਸ਼ਰਧਾ ਅਤੇ ਅਧਿਆਤਮਿਕਤਾ ਨਾਲ ਭਰ ਦਿੱਤਾ। ਸਕੂਲ ਦੇ ਪ੍ਰਿੰਸੀਪਲ, ਡਾ. ਰਾਜੇਸ਼ ਕੁਮਾਰ ਚੰਦੇਲ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਤਿੰਨ ਮੁੱਖ ਸਿੱਖਿਆਵਾਂ ਨਾਮ ਜਪਣਾ, ਕਿਰਤ ਕਰਨੀ ਅਤੇ ਵੰਡ ਛਕਣ ਬਾਰੇ ਜਾਣਕਾਰੀ ਦਿੱਤੀ।