26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅੱਜ ਫਿਲੌਰ ’ ਚ ਹੋਵੇਗੀ ਬਸਪਾ ਦੀ ਇਤਿਹਾਸਕ ਰੈਲੀ - ਖੁਸ਼ੀ ਰਾਮ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ ਕਰਨਗੇ ਰੈਲੀ ਨੂੰ ਸੰਬੋਧਨ

ਫਿਲੌਰ, 25 ਨਵੰਬਰ (ਵਿਪਨ ਗੈਰੀ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਵਲੋਂ ਸ਼ੁਰੂ ਕੀਤੀ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਫਿਲੌਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-11-2026
ਫਿਲੌਰ, 25 ਨਵੰਬਰ (ਵਿਪਨ ਗੈਰੀ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾ.ਅਵਤਾਰ ਸਿੰਘ ਕਰੀਮਪੁਰੀ ਵਲੋਂ ਸ਼ੁਰੂ ਕੀਤੀ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਫਿਲੌਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਰੈਲੀ ਨੂੰ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਨਗੇ। ਜਾਣਕਾਰੀ ਦਿੰਦਿਆਂ ਬਸਪਾ ਦੇ ਹਲਕਾ ਫਿਲੌਰ ਦੇ ਇੰਚਾਰਜ ਤੇ ਜਲੰਧਰ ਪ੍ਰਭਾਰੀ ਖੁਸ਼ੀ ਰਾਮ ਨੰਗਲ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਨੂੰ ਸੰਵਿਧਾਨਕ ਅਧਿਕਾਰਾਂ, ਸਮਾਜਿਕ ਬਰਾਬਰੀ ਤੇ ਬਹੁਜਨ ਸਮਾਜ ਦੀ ਏਕਤਾ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਬਸਪਾ ਵਲੋਂ ਪੰਜਾਬ ਅੰਦਰ ਆਪਣੀ ਸਿਆਸੀ ਸਰਗਰਮੀ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਵਲੋਂ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ।ਜਿਸ ਤਹਿਤ ਸੂਬੇ ਭਰ ’ਚ ਮੀਟਿੰਗਾਂ ਤੇ ਰੈਲੀਆਂ ਰਾਹੀਂ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਦੀ ਚੋਣ ਲਈ ਆਮ ਇਜਲਾਸ ਕਰਵਾਇਆ ਸਰਬਸੰਮਤੀ ਨਾਲ ਹੋਈ ਚੋਣ ’ਚ ਗੁ... ਅਗਲੀ ਖ਼ਬਰ ਏ. ਪੀ. ਜੇ. ਸਕੂਲ ਮਾਡਲ ਟਾਊਨ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ
Ad Position 24