26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ - ਭਾਜਪਾ ਗੱਠਜੋੜ ਹੋਣ ਦੀ ਖੁਸ਼ੀ ’ ਚ ਅਕਾਲੀ ਤੇ ਭਾਜਪਾ ਵਰਕਰਾਂ ਨੇ ਲੱਡੂ ਵੰਡੇ

ਸ਼ਾਹਕੋਟ, 25 ਨਵੰਬਰ (ਨਗਿੰਦਰ ਸਿੰਘ ਬਾਂਸਲ)- ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗਠਜੋੜ ਦੀ ਖੁਸ਼ੀ ’ਚ ਸ਼ਾਹਕੋਟ ਵਿਖੇ ਅਕਾਲੀ ਦਲ ਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਲੰਧਰ (ਦਿਹਾਤੀ) ਦੇ ਪ੍ਰਧਾਨ ਤੇ ਹਲਕਾ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਤੇ ਭਾਜਪਾ ਦੇ ਹਲਕਾ ਇੰਚਾਰਜ ਨਰਿੰਦਰਪਾਲ ਸਿੰਘ ਚੰਦੀ ਉਚੇਚੇ ਤੌਰ ‘ਤੇ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 26-11-2026
ਸ਼ਾਹਕੋਟ, 25 ਨਵੰਬਰ (ਨਗਿੰਦਰ ਸਿੰਘ ਬਾਂਸਲ)- ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗਠਜੋੜ ਦੀ ਖੁਸ਼ੀ ’ਚ ਸ਼ਾਹਕੋਟ ਵਿਖੇ ਅਕਾਲੀ ਦਲ ਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਲੰਧਰ (ਦਿਹਾਤੀ) ਦੇ ਪ੍ਰਧਾਨ ਤੇ ਹਲਕਾ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਤੇ ਭਾਜਪਾ ਦੇ ਹਲਕਾ ਇੰਚਾਰਜ ਨਰਿੰਦਰਪਾਲ ਸਿੰਘ ਚੰਦੀ ਉਚੇਚੇ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਹ ਗਠਜੋੜ ਪੰਜਾਬ ਦੀ ਜਵਾਨੀ ਨੂੰ ਬਚਾਉਣ ਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਤੋਰਨ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗਠਜੋੜ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਰਕਾਰ ਬਣਾਏਗਾ। ਇਸ ਮੌਕੇ ਜਥੇਦਾਰ ਚਰਨ ਸਿੰਘ ਸਿੰਧੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਹਰਦੇਵ ਸਿੰਘ (ਪੀਟਾ) ਬਦੇਸ਼ਾ ਸਾਬਕਾ ਐਮ.ਸੀ., ਰਣਧੀਰ ਸਿੰਘ ਰਾਣਾ ਠੇਕੇਦਾਰ, ਜਸਵਿੰਦਰ ਸਿੰਘ ਪੋਪਲੀ, ਜਗਮੋਹਨ ਡਾਬਰ ਹੈਪੀ ਸਾਬਕਾ ਐਮ.ਸੀ., ਜਗਦੀਸ਼ ਵਡੈਹਰਾ ਸਾਬਕਾ ਐਮ.ਸੀ., ਸੁਦਰਸ਼ਨ ਸੋਬਤੀ (ਕਾਲਾ ਪਹਿਲਵਾਨ), ਅਨਵਰ ਘਈ, ਸੰਜਮ ਮੈਸਨ, ਅਮਰੀਕ ਸਿੰਘ ਮਠਾੜੂ, ਅੰਮ੍ਰਿਤ ਲਾਲ ਕਾਕਾ, ਮੰਗਾ ਅਰਜ਼ੀ ਨਵੀਸ, ਰਤਨ ਸਿੰਘ ਰੱਖਰਾ, ਸੁਖਬੀਰ ਸਿੰਘ, ਜਸਬੀਰ ਸਿੰਘ ਸਿੰਧੜ, ਗੁਰਦੀਪ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਠੇਕੇਦਾਰ, ਸੋਢੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਟਨ ਅਟਵਾਲ ਨੇ ਬਤੌਰ ਡੀ . ਐਸ . ਪੀ . ਫਿਲੌਰ ਅਹੁਦਾ ਸੰਭਾਲਿਆ ਵੱਖ-ਵੱਖ ਆਗੂਆਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਗੁਰੂ ਮਹਾਰਾਜ ਪੀਰ ਸਰਦਾਰਾਂ ਦੀ ਬਰਸੀ 28 ਨੂੰ ਮਨਾਈ ਜਾਵੇਗੀ - ਸਾਹਬੀ ਦਾਸੀਕੇ
Ad Position 24