26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

‘ਮਾਵਾਂ - ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਨ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ 19.64 ਲੱਖ ਰੁਪਏ ਦਾ ਚੈੱਕ ਭੇਟ­

ਨਕੋਦਰ, 25 ਨਵੰਬਰ (ਗੁਰਵਿੰਦਰ ਸਿੰਘ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਤੇ ਫਾਰਮ ਭਰਨ ਦੀ ਜ਼ਿੰਮੇਵਾਰੀ ਨੂੰ ਸੁਚੱਜੇ ਢੰਗ ਨਾਲ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਾਨਤਾ ਦਿੰਦਿਆਂ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਵਲੋਂ ਨਕੋਦਰ ਵਿਖੇ ਆਂਗਣਵਾੜੀ ਵਰਕਰਾਂ ਨੂੰ 19,64,350 ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਹ ਰਾਸ਼ੀ ਵਰਕਰਾਂ ਦੇ ਬੈਂਕ ਖਾਤਿਆਂ ’ਚ ਭੇਜੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-11-2026
ਨਕੋਦਰ, 25 ਨਵੰਬਰ (ਗੁਰਵਿੰਦਰ ਸਿੰਘ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਤੇ ਫਾਰਮ ਭਰਨ ਦੀ ਜ਼ਿੰਮੇਵਾਰੀ ਨੂੰ ਸੁਚੱਜੇ ਢੰਗ ਨਾਲ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਾਨਤਾ ਦਿੰਦਿਆਂ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਵਲੋਂ ਨਕੋਦਰ ਵਿਖੇ ਆਂਗਣਵਾੜੀ ਵਰਕਰਾਂ ਨੂੰ 19,64,350 ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਹ ਰਾਸ਼ੀ ਵਰਕਰਾਂ ਦੇ ਬੈਂਕ ਖਾਤਿਆਂ ’ਚ ਭੇਜੀ ਜਾ ਰਹੀ ਹੈ। ਇਸ ਮੌਕੇ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਯੋਜਨਾ ਦੀ ਰਜਿਸਟ੍ਰੇਸ਼ਨ ਦੌਰਾਨ ਆਂਗਣਵਾੜੀ ਵਰਕਰਾਂ ਨੇ ਜ਼ਮੀਨੀ ਪੱਧਰ ‘ਤੇ ਬਹੁਤ ਹੀ ਅਹਿਮ ਭੂਮਿਕਾ ਨਿਭਾਈ। ਕਈ ਥਾਵਾਂ ‘ਤੇ ਸਰਵਰ ਤੇ ਇੰਟਰਨੈੱਟ ਦੀਆਂ ਸਮੱਸਿਆਵਾਂ ਆਉਣ ਦੇ ਬਾਵਜੂਦ ਵਰਕਰਾਂ ਨੇ ਨਿਰਧਾਰਤ ਸਮੇਂ ਅੰਦਰ ਆਪਣੀ ਜ਼ਿੰਮੇਵਾਰੀ ਪੂਰੀ ਕੀਤੀ। ਉਨ੍ਹਾਂ ਕਿਹਾ ਕਿ ਵਰਕਰਾਂ ਨੇ ਛੁੱਟੀਆਂ ਦੇ ਦਿਨਾਂ ’ਚ ਵੀ ਦਿਨ-ਰਾਤ ਮਿਹਨਤ ਕਰਕੇ ਮਹਿਲਾਵਾਂ ਦੇ ਫਾਰਮ ਭਰੇ ਤੇ ਉਨ੍ਹਾਂ ਦਾ ਡਾਟਾ ਦਰਜ ਕੀਤਾ। ਸਰਕਾਰ ਵਲੋਂ ਇਸ ਮਿਹਨਤ ਦੇ ਬਦਲੇ ਪ੍ਰਤੀ ਫਾਰਮ 25 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਹੁਣ ਇਹ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਇਸ ਮੌਕੇ ਸੀ.ਡੀ.ਪੀ.ਓ. ਨਕੋਦਰ ਜੋਗਿੰਦਰ ਕੌਰ ਤੇ ਆਂਗਣਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਪਰਮਜੀਤ ਕੌਰ ਨੇ ਵਿਧਾਇਕਾ ਇੰਦਰਜੀਤ ਕੌਰ ਮਾਨ ਕੋਲੋਂ ਚੈੱਕ ਪ੍ਰਾਪਤ ਕੀਤਾ। ਪਰਮਜੀਤ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੀ ਸਰਕਾਰ ਹੈ, ਜਿਸ ਨੇ ਆਂਗਣਵਾੜੀ ਵਰਕਰਾਂ ਦੀ ਮਿਹਨਤ ਅਤੇ ਸੇਵਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ ਦਿੱਤਾ ਹੈ। ਉਨ੍ਹਾਂ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਮਹਿਲਾਵਾਂ ਤੇ ਆਂਗਣਵਾੜੀ ਵਰਕਰਾਂ ਦੇ ਹੱਕਾਂ ਲਈ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਵੀ ਹਰ ਸਮੇਂ ਬੀਬੀ ਇੰਦਰਜੀਤ ਕੌਰ ਮਾਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਹੋਣ ’ ਤੇ ਭੋਗਪੁਰ ’ ਚ ਵਰਕਰਾਂ ਤੇ ਆਗੂਆਂ ਨੇ ਮਨਾਈ ਖੁਸ਼ੀ ਅਗਲੀ ਖ਼ਬਰ ਬਿਟਨ ਅਟਵਾਲ ਨੇ ਬਤੌਰ ਡੀ . ਐਸ . ਪੀ . ਫਿਲੌਰ ਅਹੁਦਾ ਸੰਭਾਲਿਆ ਵੱਖ-ਵੱਖ ਆਗੂਆਂ ਨੇ ਕੀਤਾ ਸਨਮਾਨਿਤ
Ad Position 24