ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਭੋਗਪੁਰ, 25 ਨਵੰਬਰ (ਕਮਲਜੀਤ ਸਿੰਘ ਡੱਲੀ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮ ਸਰਿਸ਼ਤਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਅਧਿਆਪਕ ਰਮਨਦੀਪ ਸਿੰਘ ਵਾਰਿਸ ਤੇ ਸਮੂਹ ਸਟਾਫ ਨੇ ਮਿਲਕੇ ਸ਼ਬਦਾਂ ਦੀ ਹਾਜ਼ਰੀ ਭਰੀ ਅਤੇ ਬੱਚਿਆਂ ਨੂੰ ਸ਼ਬਦ ਸਰਵਣ ਕਰਵਾਇਆ।
ਭੋਗਪੁਰ, 25 ਨਵੰਬਰ (ਕਮਲਜੀਤ ਸਿੰਘ ਡੱਲੀ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮ ਸਰਿਸ਼ਤਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਅਧਿਆਪਕ ਰਮਨਦੀਪ ਸਿੰਘ ਵਾਰਿਸ ਤੇ ਸਮੂਹ ਸਟਾਫ ਨੇ ਮਿਲਕੇ ਸ਼ਬਦਾਂ ਦੀ ਹਾਜ਼ਰੀ ਭਰੀ ਅਤੇ ਬੱਚਿਆਂ ਨੂੰ ਸ਼ਬਦ ਸਰਵਣ ਕਰਵਾਇਆ। ਹੈੱਡ ਟੀਚਰ ਇੰਦਰਪਾਲ ਕੌਰ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਤੋਂ ਜਾਣੂ ਕਰਵਾਇਆ। ਇਸ ਮੌਕੇ ਕੜਾਹ ਪ੍ਰਸ਼ਾਦ ਦੀ ਦੇਗ਼ ਵਰਤਾਈ ਗਈ। ਇਸ ਮੌਕੇ ਜਸਵਿੰਦਰ ਕੌਰ ਤੇ ਅੰਮ੍ਰਿਤਪਾਲ ਕੌਰ ਅਧਿਆਪਕ ਵੀ ਹਾਜ਼ਰ ਸਨ।