25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਬੱਲਾਂ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

ਕਿਸ਼ਨਗੜ, 25 ਨਵੰਬਰ (ਹੁਸਨ ਲਾਲ)- ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਬੰਧੀ ਨਜ਼ਦੀਕੀ ਪਿੰਡ ਬੱਲਾਂ ਦੇ ਪੁਰਾਤਨ ਗੁਰਦੁਆਰਾ ਛੱਪੜੀ ਸਾਹਿਬ ਤੋਂ ਸਮੂਹ ਨਗਰ ਨਿਵਾਸੀ ਸਾਧ ਸੰਗਤ ਤੇ ਵਿਸ਼ੇਸ਼ ਕਰਕੇ ਉਕਤ ਗੁਰੂਘਰ ਪ੍ਰਬੰਧਕ ਕਮੇਟੀ ਦੇ ਨਾਲ ਨਾਲ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਏ ਜਾਣ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਉਕਤ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ‘ਚ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਰਪ੍ਰਸਤੀ ਹੇਠ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ‘ਦੇ ਆਕਾਸ਼ ਗੂੰਜਦੇ ਜੈਕਾਰਿਆਂ ਨਾਲ ਉਕਤ ਗੁਰੂ ਘਰ ਤੋਂ ਆਰੰਭ ਹੋਇਆ।

Ad Position 21
No active advertisement
ਪਿੰਡ ਲਾਹਦੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਭਾਈ ਸਤਨਾਮ ਸਿੰਘ, ਭਾਈ ਗੁਰਕਮਲਪ੍ਰੀਤ ਸਿੰਘ ਮੱਲ੍ਹੀ ਤੇ ਭਾਈ ਅੰਮਿ੍ਤਪ੍ਰੀਤ ਸਿੰਘ ਦਾ ਜਥਾ। ਅਜੀਤ ਤਸਵੀਰ 26-11-2026
ਕਿਸ਼ਨਗੜ, 25 ਨਵੰਬਰ (ਹੁਸਨ ਲਾਲ)- ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਬੰਧੀ ਨਜ਼ਦੀਕੀ ਪਿੰਡ ਬੱਲਾਂ ਦੇ ਪੁਰਾਤਨ ਗੁਰਦੁਆਰਾ ਛੱਪੜੀ ਸਾਹਿਬ ਤੋਂ ਸਮੂਹ ਨਗਰ ਨਿਵਾਸੀ ਸਾਧ ਸੰਗਤ ਤੇ ਵਿਸ਼ੇਸ਼ ਕਰਕੇ ਉਕਤ ਗੁਰੂਘਰ ਪ੍ਰਬੰਧਕ ਕਮੇਟੀ ਦੇ ਨਾਲ ਨਾਲ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਏ ਜਾਣ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਉਕਤ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ‘ਚ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਰਪ੍ਰਸਤੀ ਹੇਠ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ‘ਦੇ ਆਕਾਸ਼ ਗੂੰਜਦੇ ਜੈਕਾਰਿਆਂ ਨਾਲ ਉਕਤ ਗੁਰੂ ਘਰ ਤੋਂ ਆਰੰਭ ਹੋਇਆ। ਨਗਰ ਕੀਰਤਨ ਦੇ ਸਾਰੇ ਰਸਤੇ ਸ਼ਰਧਾਲੂ ਸੰਗਤਾਂ ਫੁੱਲਾਂ ਦੀ ਵਰਖਾ ਕਰਦਿਆਂ ਸਤਿਨਾਮ ਵਾਹਿਗੁਰੂ ਜੀ ਦੇ ਜਾਪ ਅਤੇ ਪ੍ਰਸਿੱਧ ਕੀਰਤਨੀਏ ਭਾਈ ਅਵਤਾਰ ਸਿੰਘ ਨਿਮਾਣਾ ਜਲੰਧਰ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਇਲਾਹੀ ਰੱਬੀ ਬਾਣੀ ਦਾ ਸ਼ਬਦ ਕੀਰਤਨ ਕਰਦਿਆਂ ਹਾਜ਼ਰੀਨ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ । ਇਸ ਮੌਕੇ ‘ਤੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਪ੍ਰਧਾਨ ਮੱਖਣ ਸਿੰਘ ਬੱਲ ਤੇ ਮੀਤ ਪ੍ਰਧਾਨ ਥਾਣੇਦਾਰ ਕੁਲਦੀਪ ਸਿੰਘ ਨੇ ਸਾਂਝੇ ਤੌਰ ‘ਤੇ ਆਖਿਆ ਕਿ ਸਾਨੂੰ ਸਾਰਿਆਂ ਨੂੰ ਆਪਣੇ ਅਮਲੀ ਜੀਵਨ ਵਿੱਚ ਸਤਿਗੁਰੂ ਨਾਨਕ ਦੇਵ ਮਹਾਰਾਜ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਆਪਣਾ ਮਨੁੱਖਾਂ ਜੀਵਨ ਸਫਲਾ ਬਣਾਉਣਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਮੱਖਣ ਸਿੰਘ ਬੱਲ, ਮੀਤ ਪ੍ਰਧਾਨ ਥਾਣੇਦਾਰ ਕੁਲਦੀਪ ਸਿੰਘ, ਸੈਕਟਰੀ ਹਰਭਜਨ ਸਿੰਘ, ਖਜਾਨਚੀ ਜੋਗਿੰਦਰ ਸਿੰਘ ਫੌਜੀ, ਸਾਬਕਾ ਸਰਪੰਚ ਪ੍ਰਦੀਪ ਕੁਮਾਰ ਦੀਪਾ ਬੱਲ, ਕੁਲਦੀਪ ਸਿੰਘ ਹੋਠੀ, ਅਰਜਨ ਸਿੰਘ ਬਿੱਟੂ, ਜੰਗ ਬਹਾਦਰ ਸਿੰਘ, ਜਸਪਿੰਦਰ ਸਿੰਘ, ਗੁਰਮੀਤ ਸਿੰਘ, ਗ੍ਰੰਥੀ ਬਾਬਾ ਤਰਲੋਕ ਸਿੰਘ, ਲੰਬੜਦਾਰ ਅਮਰੀਕ ਸਿੰਘ, ਭੁਪਿੰਦਰ ਸਿੰਘ, ਮੇਵਾ ਸਿੰਘ, ਗ੍ਰੰਥੀ ਤਰਲੋਕ ਸਿੰਘ, ਸ਼ਾਦੀ ਲਾਲ ਬੱਲਾਂ, ਹਰਜਿੰਦਰ ਸਿੰਘ ਹੋਠੀ ਯੂਐਸਏ, ਮਨੀ ਭਾਰਗਵ, ਮੁਖਤਿਆਰ ਸਿੰਘ ਹੋਠੀ, ਅਜੀਤ ਸਿੰਘ ਬੱਲ, ਸੂਬੇਦਾਰ ਰਣਜੀਤ ਸਿੰਘ, ਗੁਰਪਿਆਰ ਸਿੰਘ ਹੋਠੀ, ਮਨੀਸ਼ ਸਚਦੇਵਾ, ਦਵਿੰਦਰ ਸਿੰਘ ਸੇਠੀ, ਦਲਵੀਰ ਸਿੰਘ ਹੋਠੀ, ਜਸਵੀਰ ਸਿੰਘ ਰੋਮੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਖੁਸ਼ਹਾਲੀ ਲਈ ਸ਼ੁੱਭ ਸੰਕੇਤ- ਰਾਣਾ ਹਰਦੀਪ ਸਿੰਘ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24