25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਖੁਸ਼ਹਾਲੀ ਲਈ ਸ਼ੁੱਭ ਸੰਕੇਤ- ਰਾਣਾ ਹਰਦੀਪ ਸਿੰਘ

ਸ਼ਾਹਕੋਟ, 25 ਨਵੰਬਰ (ਸੁਖਦੀਪ ਸਿੰਘ)- ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਬਾਰੇ ਖੁਸ਼ੀ ਦਾ ਇਜਹਾਰ ਕਰਦਿਆਂ ਸੀਨੀਅਰ ਭਾਜਪਾ ਆਗੂ ਅਤੇ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਇਹ ਗੱਠਜੋੜ ਸਿਰਫ਼ ਦੋ ਪਾਰਟੀਆਂ ਦਾ ਮੇਲ ਨਹੀਂ, ਸਗੋਂ ਪੰਜਾਬ ਦੀ ਸ਼ਾਂਤੀ, ਵਿਕਾਸ ਅਤੇ ਭਾਈਚਾਰਕ ਸਾਂਝ ਨੂੰ ਮੁੜ ਮਜ਼ਬੂਤ ਕਰਨ ਵਾਲਾ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਜਿਸ ਦੌਰ ’ਚੋਂ ਗੁਜ਼ਰ ਰਿਹਾ ਹੈ, ਉਸ ਵਿੱਚ ਨਸ਼ਿਆਂ, ਬੇਰੁਜ਼ਗਾਰੀ, ਲਾਅ ਐਂਡ ਆਰਡਰ ਅਤੇ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਨੇ ਆਮ ਲੋਕਾਂ ਨੂੰ ਬੁਰੀ ਤਰ੍ਹਾਂ ਪ੍ਰੇਸ਼ਾਨ ਕੀਤਾ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 26-11-2026
ਸ਼ਾਹਕੋਟ, 25 ਨਵੰਬਰ (ਸੁਖਦੀਪ ਸਿੰਘ)- ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਬਾਰੇ ਖੁਸ਼ੀ ਦਾ ਇਜਹਾਰ ਕਰਦਿਆਂ ਸੀਨੀਅਰ ਭਾਜਪਾ ਆਗੂ ਅਤੇ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਇਹ ਗੱਠਜੋੜ ਸਿਰਫ਼ ਦੋ ਪਾਰਟੀਆਂ ਦਾ ਮੇਲ ਨਹੀਂ, ਸਗੋਂ ਪੰਜਾਬ ਦੀ ਸ਼ਾਂਤੀ, ਵਿਕਾਸ ਅਤੇ ਭਾਈਚਾਰਕ ਸਾਂਝ ਨੂੰ ਮੁੜ ਮਜ਼ਬੂਤ ਕਰਨ ਵਾਲਾ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਜਿਸ ਦੌਰ ’ਚੋਂ ਗੁਜ਼ਰ ਰਿਹਾ ਹੈ, ਉਸ ਵਿੱਚ ਨਸ਼ਿਆਂ, ਬੇਰੁਜ਼ਗਾਰੀ, ਲਾਅ ਐਂਡ ਆਰਡਰ ਅਤੇ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਨੇ ਆਮ ਲੋਕਾਂ ਨੂੰ ਬੁਰੀ ਤਰ੍ਹਾਂ ਪ੍ਰੇਸ਼ਾਨ ਕੀਤਾ ਹੋਇਆ ਹੈ। ਅਜਿਹੇ ਸਮੇਂ ਵਿੱਚ ਅਕਾਲੀ-ਭਾਜਪਾ ਦਾ ਮੁੜ ਇੱਕ ਮੰਚ ’ਤੇ ਆਉਣਾ ਪੰਜਾਬ ਲਈ ਇੱਕ ਨਵੀਂ ਉਮੀਦ ਦੀ ਕਿਰਨ ਹੈ। ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਜਦੋਂ-ਜਦੋਂ ਵੀ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਰਹੀ ਹੈ, ਪੰਜਾਬ ਨੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਸੜਕਾਂ, ਮੰਡੀਆਂ, ਸਕੂਲਾਂ-ਕਾਲਜਾਂ, ਪਿੰਡਾਂ ਦੀਆਂ ਫਿਰਨੀਆਂ, ਪਾਣੀ-ਬਿਜਲੀ ਵਰਗੀਆਂ ਸਹੂਲਤਾਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਹੋਇਆ ਅਤੇ ਪੰਜਾਬ ਦੇ ਹਰ ਵਰਗ ਨੂੰ ਬਰਾਬਰ ਦਾ ਮਾਣ-ਸਤਿਕਾਰ ਮਿਲਿਆ। ਇਸ ਮੌਕੇ ਸਾਬਕਾ ਐਮ.ਸੀ. ਕਮਲ ਨਾਹਰ, ਸਾਬਕਾ ਐਮ.ਸੀ. ਹਰਦੇਵ ਸਿੰਘ ਪੀਟਾ, ਮਨਜੀਤ ਸਿੰਘ ਸੈਦਪੁਰ, ਸ਼ਰਜੀਤ ਸਿੰਘ ਸਾਬ ਸੈਦਪੁਰ, ਰਵੀਸ਼ ਗੋਇਲ, ਰਾਜਾ ਅਰੋੜਾ, ਅੰਮ੍ਰਿਤਪਾਲ ਸਿੰਘ ਜੋਨਾ, ਨੈਣਦੀਪ ਸਿੰਘ ਪੰਨੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਤੇ... ਅਗਲੀ ਖ਼ਬਰ ਪਿੰਡ ਬੱਲਾਂ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ
Ad Position 24