25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਰਕਾਰੀ ਆਈ . ਟੀ . ਆਈ . ( ਇਸਤਰੀ ) ਭੋਗਪੁਰ ਵਿਖੇ ਕਨਵੋਕੇਸ਼ਨ ਸਮਾਗਮ

ਭੋਗਪੁਰ, 25 ਨਵੰਬਰ (ਕਮਲਜੀਤ ਸਿੰਘ ਡੱਲੀ)- ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀ), ਭੋਗਪੁਰ ਵਿਖੇ ਸਿਖਲਾਈ ਕੋਰਸ ਸਫਲਤਾਪੂਰਵਕ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਦੀਆਂ ਪ੍ਰਾਪਤੀਆਂ ਨੂੰ ਸਨਮਾਨਿਤ ਕਰਨ ਲਈ ਕਨਵੋਕੇਸ਼ਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਸਫਲ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਗਏ ਤੇ ਉਨ੍ਹਾਂ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-11-2026
ਭੋਗਪੁਰ, 25 ਨਵੰਬਰ (ਕਮਲਜੀਤ ਸਿੰਘ ਡੱਲੀ)- ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀ), ਭੋਗਪੁਰ ਵਿਖੇ ਸਿਖਲਾਈ ਕੋਰਸ ਸਫਲਤਾਪੂਰਵਕ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਦੀਆਂ ਪ੍ਰਾਪਤੀਆਂ ਨੂੰ ਸਨਮਾਨਿਤ ਕਰਨ ਲਈ ਕਨਵੋਕੇਸ਼ਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਸਫਲ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਗਏ ਤੇ ਉਨ੍ਹਾਂ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕੀਤੀ ਗਈ। ਸੰਸਥਾ ਦੇ ਹੈੱਡਮਾਸਟਰ ਨੇ ਸਿਖਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿੱਤਾਮੁਖੀ ਤੇ ਤਕਨੀਕੀ ਸਿੱਖਿਆ ਔਰਤਾਂ ਨੂੰ ਹੁਨਰਮੰਦ ਬਣਾਉਣ, ਆਤਮ-ਨਿਰਭਰਤਾ ਵਧਾਉਣ ਅਤੇ ਰੋਜ਼ਗਾਰ ਤੇ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਸਿਖਿਆਰਥਣਾਂ ਨੂੰ ਆਪਣੇ ਹਾਸਲ ਕੀਤੇ ਹੁਨਰਾਂ ਦੀ ਵਰਤੋਂ ਕਰਕੇ ਉੱਜਵਲ ਭਵਿੱਖ ਬਣਾਉਣ ਲਈ ਪ੍ਰੇਰਿਤ ਕੀਤਾ। ਸੰਸਥਾ ਵਲੋਂ ਔਰਤਾਂ ਨੂੰ ਮਿਆਰੀ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ, ਆਤਮ-ਵਿਸ਼ਵਾਸੀ ਤੇ ਆਤਮ-ਨਿਰਭਰ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ ਗਈ। ਸਮਾਗਮ ਦੇ ਅੰਤ ਵਿੱਚ ਸਾਰੀਆਂ ਸਿਖਿਆਰਥਣਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਨਵਾਂ ਪਿੰਡ ਦੋਨੇਵਾਲ ਦਾ ‘ ਛਿੰਝ ਮੇਲਾ ਤੇ ਕਬੱਡੀ ਮੈਚ ’ 29, 30 ਨੂੰ ਅਗਲੀ ਖ਼ਬਰ ‘ਸ੍ਰੀ ਹਨੂੰਮਾਨ ਜੀ ਦੇ ਮਹਾਂ ਜਨਮ ਉਤਸਵ’ ਸਮਾਗਮਾਂ ’ਚ ਸਹਿਯੋਗ ਲਈ ਪ੍ਰਧਾਨ ਪ੍ਰਦੀਪ ਡੱਬ ਵਲੋਂ ਧੰਨਵਾਦ
Ad Position 24