ਨਕੋਦਰ - ਜਲੰਧਰ ਬਾਈਪਾਸ ਚੌਕ ਦਾ ਨਾਮ ‘ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ’ ਰੱਖਿਆ ਵਿਧਾਇਕਾ ਨੇ ਰੱਖਿਆ ਨੀਂਹ ਪੱਥਰ
ਨਕੋਦਰ, 25 ਨਵੰਬਰ (ਗੁਰਵਿੰਦਰ ਸਿੰਘ )-ਨਕੋਦਰ ਸ਼ਹਿਰ ਦੇ ਲੋਕਾਂ ਤੇ ਇਲਾਕੇ ਦੀਆਂ ਸੰਗਤਾਂ ਲਈ ਮਾਣ ਵਾਲੀ ਗੱਲ ਹੈ ਕਿ ਨਕੋਦਰ-ਜਲੰਧਰ ਬਾਈਪਾਸ ਸਥਿਤ ਚੌਕ ਦਾ ਨਾਮ ਬਦਲ ਕੇ ‘ਸ੍ਰੀ ਗੁਰੂ ਨਾਨਕ ਦੇਵ ਜੀ ਚੌਕ’ ਰੱਖਿਆ ਗਿਆ ਹੈ। ਇਸ ਸਬੰਧੀ ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਵਲੋਂ ਚੌਕ ਦੇ ਨਵੀਨੀਕਰਨ ਅਤੇ ਉਸਾਰੀ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।
ਨਕੋਦਰ, 25 ਨਵੰਬਰ (ਗੁਰਵਿੰਦਰ ਸਿੰਘ )-ਨਕੋਦਰ ਸ਼ਹਿਰ ਦੇ ਲੋਕਾਂ ਤੇ ਇਲਾਕੇ ਦੀਆਂ ਸੰਗਤਾਂ ਲਈ ਮਾਣ ਵਾਲੀ ਗੱਲ ਹੈ ਕਿ ਨਕੋਦਰ-ਜਲੰਧਰ ਬਾਈਪਾਸ ਸਥਿਤ ਚੌਕ ਦਾ ਨਾਮ ਬਦਲ ਕੇ ‘ਸ੍ਰੀ ਗੁਰੂ ਨਾਨਕ ਦੇਵ ਜੀ ਚੌਕ’ ਰੱਖਿਆ ਗਿਆ ਹੈ। ਇਸ ਸਬੰਧੀ ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਵਲੋਂ ਚੌਕ ਦੇ ਨਵੀਨੀਕਰਨ ਅਤੇ ਉਸਾਰੀ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਸਾਰੀ ਦਾ ਕੰਮ 40 ਦਿਨਾਂ ਅੰਦਰ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ। ਇਸ ਮੌਕੇ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਨਾਲ ਚੌਕ ਦਾ ਨਾਮਕਰਨ ਕਰਨਾ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਪ੍ਰਦੀਪ ਸ਼ੇਰਪੁਰੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਆਦਿ ਹਾਜ਼ਰ ਸਨ।