27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕੈਂਬਰਿਜ ਇੰਟਰਨੈਸ਼ਨਲ ਫਾਊਂਡੇਸ਼ਨ ਸਕੂਲ ਦੇ ਸੱਤ ਵਿਦਿਆਰਥੀ 47ਵੀਂ ਪੰਜਾਬ ਜੂਡੋ ਚੈਂਪੀਅਨਸ਼ਿਪ ’ਚ ਲੈਣਗੇ ਹਿੱਸਾ

ਜਲੰਧਰ, 26 ਨਵੰਬਰ (ਡਾ. ਜਤਿੰਦਰ ਸਾਬੀ)-ਜਲੰਧਰ ਜੂਡੋ ਐਸੋਸੀਏਸ਼ਨ ਵਲੋਂ 47ਵੀਂ ਪੰਜਾਬ ਜੂਡੋ ਚੈਂਪੀਅਨਸ਼ਿਪ ਦਾ ਆਯੋਜਨ 28 ਤੇ 29 ਨਵੰਬਰ ਨੂੰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲਾਡੋਵਾਲੀ ਰੋਡ, ਜਲੰਧਰ ਵਿਖੇ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 27-11-2026
ਜਲੰਧਰ, 26 ਨਵੰਬਰ (ਡਾ. ਜਤਿੰਦਰ ਸਾਬੀ)-ਜਲੰਧਰ ਜੂਡੋ ਐਸੋਸੀਏਸ਼ਨ ਵਲੋਂ 47ਵੀਂ ਪੰਜਾਬ ਜੂਡੋ ਚੈਂਪੀਅਨਸ਼ਿਪ ਦਾ ਆਯੋਜਨ 28 ਤੇ 29 ਨਵੰਬਰ ਨੂੰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਲਾਡੋਵਾਲੀ ਰੋਡ, ਜਲੰਧਰ ਵਿਖੇ ਕੀਤਾ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ’ਚ ਕੈਂਬਰਿਜ਼ ਇੰਟਰਨੈਸ਼ਨਲ ਫਾਊਂਡੇਸ਼ਨ ਸਕੂਲ ਦੇ ਸੱਤ ਵਿਦਿਆਰਥੀ ਭਾਗ ਲੈਣਗੇ। ਇਨ੍ਹਾਂ ਵਿਦਿਆਰਥੀਆਂ ਵਿੱਚ ਨੀਰਵ, ਕ੍ਰਿਸ਼ਨਵ, ਹਰਣਹੱਦ ਕੌਰ, ਗਾਇਨਾ, ਕੀਰਤ ਕੌਰ, ਹ੍ਰਿਦਿਆ ਤੇ ਗੁਰਸਹਿਜ ਕੌਰ ਸ਼ਾਮਲ ਹਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਦੀਪਾ ਡੋਗਰਾ, ਡੀਨ ਅਕੈਡਮਿਕ ਸ੍ਰੀਮਤੀ ਦੀਪਤੀ ਤੇ ਜੂਡੋ ਕੋਚ ਅਮਿਤਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਰੀਰਕ ਤੰਦਰੁਸਤੀ ਤੇ ਖੇਡ ਭਾਵਨਾ ਦਾ ਵਿਕਾਸ ਕਰਦੀਆਂ ਹਨ। ਸਕੂਲ ਨੂੰ ਆਪਣੇ ਵਿਦਿਆਰਥੀਆਂ ਦੀ ਇਸ ਭਾਗੀਦਾਰੀ ‘ਤੇ ਮਾਣ ਹੈ।
Ad Position 22
No active advertisement
ਪਿਛਲੀ ਖ਼ਬਰ ਸੰਵਿਧਾਨ ਦਿਵਸ ਮੌਕੇ ਜਲੰਧਰ ਭਾਜਪਾ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਕਰੋੜਾਂ ਦੇ ਕੰਮ ਪਾਸ ਕਰਵਾਉਣੇ ਮੇਅਰ ਦੀ ਵੱਡੀ ਪ੍ਰਾਪਤੀ-ਚਾਰੇ ਵਿਧਾਨ ਸਭਾ ਹਲਕਿਆਂ ਨੂੰ ਮਿਲੇਗਾ ਲਾਭ
Ad Position 24