ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 29 ਨੂੰ
ਜਲੰਧਰ, 26 ਨਵੰਬਰ (ਐੱਮ. ਐੱਸ.
ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ)-ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਚੌਕ, ਜਲੰਧਰ ਵਲੋਂ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਕੈਂਪ 29 ਨਵੰਬਰ, ਦਿਨ ਐਤਵਾਰ ਨੂੰ ਸਵੇਰੇ 8.30 ਵਜੇ ਤੋਂ 12.30 ਵਜੇ ਅਤੇ ਦੁਪਹਿਰ 1.30 ਵਜੇ ਤੋਂ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ਹਸਪਤਾਲ ਦੇ ਜਨਰਲ ਮੈਨੇਜਰ ਪਰਮਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਤੇ ਵਿਭਾਗ ਦੇ ਮੁਖੀ ਡਾ. ਕਪਲਮੀਤ ਸਿੰਘ ਅਤੇ ਡਾ. ਨਵਨੀਤ ਗਰਗ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ, ਜਿਹੜੇ ਮਰੀਜ਼ ਅੱਖਾਂ ਦੇ ਆਪ੍ਰੇਸ਼ਨ ਯੋਗ ਹੋਣਗੇ, ਉਨ੍ਹਾਂ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ, ਜਲੰਧਰ ਵਿਖੇ ਆਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ ਤੇ ਲੈਂਜ਼ ਵੀ ਮੁਫ਼ਤ ਪਾਏ ਜਾਣਗੇ। ਮਰੀਜ਼ਾਂ ਲਈ ਰਿਹਾਇਸ਼ ਦਾ ਮੁਫ਼ਤ ਪ੍ਰਬੰਧ, ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਲੰਗਰ ਦਾ ਵੀ ਪ੍ਰਬੰਧ ਹੋਵੇਗਾ।