27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕਿਸਾਨਾਂ ’ਤੇ ਦਰਜ ਕੇਸ ਵਾਪਿਸ ਕਰਵਾਉਣ ਲਈ ਅੱਜ ਕੀਤਾ ਜਾਵੇਗਾ ਸੰਘਰਸ਼ ਦਾ ਐਲਾਨ-ਭੋਜਰਾਜ, ਰੜਾ

ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਸੁਖਦੇਵ ਸਿੰਘ ਭੋਜਰਾਜ ਤੇ ਅਮਰਜੀਤ ਸਿੰਘ ਰੜਾ ਨੇ ਕਿਹਾ ਕਿ ਬੀਤੀ 17 ਨਵੰਬਰ ਨੂੰ ਮੁਕੇਰੀਆਂ ਖੰਡ ਮਿੱਲ ਅੱਗੇ ਧਰਨੇ ਉੱਤੇ ਪ੍ਰਸਾਸ਼ਨ ਦੀ ਅਣਗਹਿਲੀ ਕਾਰਨ ਵਾਪਰੇ ਹਾਦਸੇ ਦਾ ਝੂੱਠਾ ਮੁਕੱਦਮਾ ਹੁਸ਼ਿਆਰਪੁਰ ਪੁਲਿਸ ਨੇ ਦਰਜਨਾਂ ਕਿਸਾਨਾਂ ਉਪਰ ਦਰਜ਼ ਕਰਕੇ ਤਿੰਨ ਕਿਸਾਨ ਆਗੂਆਂ ਨੂੰ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ । ਮੋਰਚੇ ਦੇ ਤਿੰਨ ਰਾਜਾਂ ਦੇ ਆਗੂਆਂ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਦੇ ਵੱਡੇ ਇਕੱਠ ਨੇ ਬੀਤੇ ਕੱਲ੍ਹ ਐਸ.

Ad Position 21
No active advertisement
ਅਜੀਤ ਡੈਸਕ 27-11-2026
ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਸੁਖਦੇਵ ਸਿੰਘ ਭੋਜਰਾਜ ਤੇ ਅਮਰਜੀਤ ਸਿੰਘ ਰੜਾ ਨੇ ਕਿਹਾ ਕਿ ਬੀਤੀ 17 ਨਵੰਬਰ ਨੂੰ ਮੁਕੇਰੀਆਂ ਖੰਡ ਮਿੱਲ ਅੱਗੇ ਧਰਨੇ ਉੱਤੇ ਪ੍ਰਸਾਸ਼ਨ ਦੀ ਅਣਗਹਿਲੀ ਕਾਰਨ ਵਾਪਰੇ ਹਾਦਸੇ ਦਾ ਝੂੱਠਾ ਮੁਕੱਦਮਾ ਹੁਸ਼ਿਆਰਪੁਰ ਪੁਲਿਸ ਨੇ ਦਰਜਨਾਂ ਕਿਸਾਨਾਂ ਉਪਰ ਦਰਜ਼ ਕਰਕੇ ਤਿੰਨ ਕਿਸਾਨ ਆਗੂਆਂ ਨੂੰ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ । ਮੋਰਚੇ ਦੇ ਤਿੰਨ ਰਾਜਾਂ ਦੇ ਆਗੂਆਂ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਦੇ ਵੱਡੇ ਇਕੱਠ ਨੇ ਬੀਤੇ ਕੱਲ੍ਹ ਐਸ. ਐਸ. ਪੀ. ਦਫ਼ਤਰ ਹੁਸ਼ਿਆਰਪੁਰ ਦਾ ਘਿਰਾਓ ਕਰਨ ਉਪਰੰਤ ਐਸ. ਐਸ. ਪੀ. ਨੂੰ ਹਾਦਸੇ ਦੀ ਅਸਲੀਅਤ ਤੋਂ ਜਾਣੂ ਕਰਵਾ ਕੇ ਮੁਕੱਦਮਾ ਰੱਦ ਕਰਨ ਲਈ 27 ਨਵੰਬਰ ਤੱਕ ਸਮਾਂ ਦਿੱਤਾ ਸੀ ਪਰ ਪੁਲਿਸ ਪ੍ਰਸਾਸ਼ਨ ਦਾ ਰਵੱਈਆ ਬਹੁਤਾ ਚੰਗਾ ਨਹੀਂ ਸੀ । ਕਿਸਾਨ ਆਗੂਆਂ ਨੇ ਕਿਹਾ ਕਿ ਸਾਰੇ ਹਾਲਾਤ ਨੂੰ ਦੇਖਦਿਆਂ ਹੋਇਆਂ ਮੋਰਚੇ ਨੇ ਫੈਸਲਾ ਲਿਆ ਕਿ ਸੂਬੇ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਮੀਟਿੰਗ 27 ਨਵੰਬਰ ਨੂੰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਜਲੰਧਰ ਵਿਖੇ ਕੀਤੀ ਜਾਵੇਗੀ । ਜਿਥੋਂ ਕਿਸਾਨਾਂ ਦੇ ਮੁਕੱਦਮੇ ਰੱਦ ਕਰਵਾਉਣ ਜੇਲਾਂ ਵਿੱਚ ਬੰਦ ਕਿਸਾਨਾਂ ਨੂੰ ਰਿਹਾਅ ਕਰਵਾਉਣ ਅਤੇ ਗੰਨੇ ਦਾ ਵਾਜਬ ਭਾਅ, ਬਕਾਇਆ ਰਾਸ਼ੀ, ਗੰਨੇ ਦੀ ਅਦਾਇਗੀ ਇਕੱਠੀ ਲੈਣ ਅਤੇ ਖੰਡ ਮਿੱਲਾਂ ਸਮੇਂ ਸਿਰ ਚਲਾਉਣ ਦੀ ਇੱਕ ਪੱਕੀ ਤਰੀਕ ਮਿਥਣ ਲਈ ਸੂਬੇ ਵਿੱਚ ਇੱਕ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ 43ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਅਗਲੀ ਖ਼ਬਰ ਜਲੰਧਰ ਛਾਉਣੀ ਹਲਕੇ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਵਲੋਂ ਸੁਖਬੀਰ ਨਾਲ ਮੁਲਾਕਾਤ
Ad Position 24