27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

43ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

ਜਲੰਧਰ, 26 ਨਵੰਬਰ( ਡਾ. ਜਤਿੰਦਰ ਸਾਬੀ)- 43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੰਡੀਅਨ ਆਇਲ ਮੁੰਬਈ, ਸੀਏਜੀ ਦਿੱਲੀ, ਰੇਲ ਕੋਚ ਫੈਕਟਰੀ (ਆਰ.

Ad Position 21
No active advertisement
ਅਜੀਤ ਡੈਸਕ 27-11-2026
ਜਲੰਧਰ, 26 ਨਵੰਬਰ( ਡਾ. ਜਤਿੰਦਰ ਸਾਬੀ)- 43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੰਡੀਅਨ ਆਇਲ ਮੁੰਬਈ, ਸੀਏਜੀ ਦਿੱਲੀ, ਰੇਲ ਕੋਚ ਫੈਕਟਰੀ (ਆਰ.ਸੀ.ਐੱਫ.) ਕਪੂਰਥਲਾ ਤੇ ਪੰਜਾਬ ਪੁਲਿਸ ਜਲੰਧਰ ਦੀਆਂ ਟੀਮਾਂ ਨੇ ਸੈਮੀਫਾਈਨਲ ’ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਪਹਿਲੇ ਕੁਆਰਟਰ ਫਾਈਨਲ ’ਚ ਇੰਡੀਅਨ ਆਇਲ ਮੁੰਬਈ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 2-1 ਨਾਲ ਹਰਾਇਆ। ਇਸ ਤੋਂ ਬਾਅਦ ਪੈਨਲਟੀ ਸ਼ੂਟਆਊਟ ਵਿੱਚ ਸੀਏਜੀ ਦਿੱਲੀ ਨੇ 3-2 ਨਾਲ ਜਿੱਤ ਦਰਜ ਕਰਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਅੱਜ ਖੇਡੇ ਗਏ ਤੀਜੇ ਕੁਆਰਟਰ ਫਾਈਨਲ ਵਿੱਚ ਰੇਲ ਕੋਚ ਫੈਕਟਰੀ ਕਪੂਰਥਲਾ ਨੇ ਭਾਰਤ ਪੈਟਰੋਲੀਅਮ ਦੀ ਟੀਮ ਨੂੰ 3-0 ਨਾਲ ਕਰਾਰੀ ਮਾਤ ਦਿੱਤੀ। 27 ਨਵੰਬਰ ਨੂੰ ਖੇਡੇ ਜਾਣ ਵਾਲੇ ਸੈਮੀਫਾਈਨਲ ਮੈਚ ਪਹਿਲਾ ਮੈਚ ਇੰਡੀਅਨ ਆਇਲ ਮੁੰਬਈ ਬਨਾਮ ਸੀਏਜੀ ਦਿੱਲੀ- 4-00 ਵਜੇ ਤੇ ਦੂਜਾ ਮੈਚ ਰੇਲ ਕੋਚ ਫੈਕਟਰੀ ਕਪੂਰਥਲਾ ਬਨਾਮ ਪੰਜਾਬ ਪੁਲਿਸ ਜਲੰਧਰ- 6-00 ਵਜੇ ਖੇਡਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਨੇ ਪਾਣੀ ਤੇ ਸੀਵਰੇਜ ਬਿੱਲਾਂ ਦੇ ਡਿਫਾਲਟਰਾਂ ਤੋਂ ਵਸੂਲੇ 2.63 ਲੱਖ ਰੁਪਏ ਅਗਲੀ ਖ਼ਬਰ ਕਿਸਾਨਾਂ ’ਤੇ ਦਰਜ ਕੇਸ ਵਾਪਿਸ ਕਰਵਾਉਣ ਲਈ ਅੱਜ ਕੀਤਾ ਜਾਵੇਗਾ ਸੰਘਰਸ਼ ਦਾ ਐਲਾਨ-ਭੋਜਰਾਜ, ਰੜਾ
Ad Position 24