ਅਕਾਲੀ-ਭਾਜਪਾ ਗੱਠਜੋੜ ਨੇ ਵਰਕਰਾਂ ’ਚ ਨਵਾਂ ਜੋਸ਼ ਤੇ ਉਤਸ਼ਾਹ ਭਰਿਆ-ਬਿੱਟਾ
ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨ ਵਿੰਗ ਦੇ ਸੂਬਾ ਜਨਰਲ ਸਕੱਤਰ ਸਤਨਾਮ ਬਿੱਟਾ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਗਠਜੋੜ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਅੰਦਰ ਭਾਰੀ ਜੋਸ਼ ਤੇ ਉਤਸ਼ਾਹ ਭਰਿਆ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਵਲੋਂ ਇਸ ਗਠਜੋੜ ਨੂੰ ਬੇਸਬਰੀ ਨਾਲ ਉਡੀਕਿਆ ਜਾ ਰਿਹਾ ਸੀ ਤੇ ਹੁਣ ਗਠਜੋੜ ਹੋਣ ਨਾਲ ਵਿਰੋਧੀਆਂ ਅੰਦਰ ਘਬਰਾਹਟ ਦਾ ਮਾਹੌਲ ਹੈ।
ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨ ਵਿੰਗ ਦੇ ਸੂਬਾ ਜਨਰਲ ਸਕੱਤਰ ਸਤਨਾਮ ਬਿੱਟਾ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਗਠਜੋੜ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਅੰਦਰ ਭਾਰੀ ਜੋਸ਼ ਤੇ ਉਤਸ਼ਾਹ ਭਰਿਆ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਵਲੋਂ ਇਸ ਗਠਜੋੜ ਨੂੰ ਬੇਸਬਰੀ ਨਾਲ ਉਡੀਕਿਆ ਜਾ ਰਿਹਾ ਸੀ ਤੇ ਹੁਣ ਗਠਜੋੜ ਹੋਣ ਨਾਲ ਵਿਰੋਧੀਆਂ ਅੰਦਰ ਘਬਰਾਹਟ ਦਾ ਮਾਹੌਲ ਹੈ। ਬਿੱਟਾ ਨੇ ਕਿਹਾ ਕਿ ਇਹ ਗਠਜੋੜ ਸੂਬੇ ਅੰਦਰ 2027 ’ਚ ਹੋਣ ਜਾ ਰਹੀਆਂ ਚੋਣਾਂ ’ਚ ਜਿੱਤ ਦੀ ਨਵੀਂ ਇਬਾਰਤ ਲਿਖੇਗਾ। ਉਨ੍ਹਾਂ ਕਿਹਾ ਕਿ ਸੂਬੇ ’ਚ ਬਣਨ ਵਾਲੀ ਡਬਲ ਇੰਜਣ ਦੀ ਸਰਕਾਰ ਪੰਜਾਬ ਨੂੰ ਵਿਕਾਸ ਅਤੇ ਤੱਰਕੀ ਦੀਆਂ ਨਵੀਆਂ ਉਚਾਈਆਂ ’ਤੇ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਦੀ ਮੌਜੂਦਾ ‘ਆਪ’ ਸਰਕਾਰ ਤੋਂ ਲੋਕਾਂ ਦਾ ਭਰੋਸਾ ਉੱਠ ਚੁੱਕਾ ਹੈ ਤੇ ਅੱਜ ਲੋਕਾਂ ਅੰਦਰ ਸਰਕਾਰ ਖਿਲਾਫ ਭਾਰੀ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਵੀ ਫੁੱਟ ਦਾ ਸ਼ਿਕਾਰ ਹੋਣ ਕਾਰਨ ਲੋਕਾਂ ਅੰਦਰ ਆਪਣਾ ਆਧਾਰ ਗੁਆ ਚੁੱਕੀ ਹੈ। ਅਜਿਹੇ ’ਚ ਅਕਾਲੀ-ਭਾਜਪਾ ਗਠਜੋੜ ਹੀ ਲੋਕਾਂ ਦੀਆਂ ਆਸਾਂ ਤੇ ਉਮੀਦਾਂ ’ਤੇ ਪੂਰਾ ਉਤਰੇਗਾ।