27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗ੍ਰੇਟ ਸਪੋਰਟਸ ਕਲਚਰਲ ਕਲੱਬ ਵਲੋਂ 10ਵਾਂ ਰਾਸ਼ਟਰੀ ਸਨਮਾਨ ਸਮਾਰੋਹ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ

ਜਲੰਧਰ, 26 ਨਵੰਬਰ( ਡਾ. ਜਤਿੰਦਰ ਸਾਬੀ)- ਗ੍ਰੇਟ ਸਪੋਰਟਸ ਕਲਚਰਲ ਕਲੱਬ (ਇੰਡੀਆ) ਵਲੋਂ 10ਵਾਂ ਰਾਸ਼ਟਰੀ ਸਨਮਾਨ ਸਮਾਰੋਹ 6 ਦਸੰਬਰ 2026 ਦਿਨ ਐਤਵਾਰ ਨੂੰ ਵਿਰਸਾ ਵਿਹਾਰ, ਅੰਮ੍ਰਿਤਸਰ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਕਲੱਬ ਦੇ ਫਾਊਂਡਰ ਅਤੇ ਰਾਸ਼ਟਰੀ ਪ੍ਰਧਾਨ ਨਵਦੀਪ ਸਿੰਘ ਸਹੋਤਾ। ਅਜੀਤ ਤਸਵੀਰ 27-11-2026
ਜਲੰਧਰ, 26 ਨਵੰਬਰ( ਡਾ. ਜਤਿੰਦਰ ਸਾਬੀ)- ਗ੍ਰੇਟ ਸਪੋਰਟਸ ਕਲਚਰਲ ਕਲੱਬ (ਇੰਡੀਆ) ਵਲੋਂ 10ਵਾਂ ਰਾਸ਼ਟਰੀ ਸਨਮਾਨ ਸਮਾਰੋਹ 6 ਦਸੰਬਰ 2026 ਦਿਨ ਐਤਵਾਰ ਨੂੰ ਵਿਰਸਾ ਵਿਹਾਰ, ਅੰਮ੍ਰਿਤਸਰ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਜਾ ਰਿਹਾ ਹੈ। ਸਮਾਗਮ ਨੂੰ ਲੈ ਕੇ ਕਲੱਬ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਬੰਧਕਾਂ ਅਨੁਸਾਰ ਸਮਾਗਮ ਸਬੰਧੀ ਲਗਭਗ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜਾਣਕਾਰੀ ਦਿੰਦਿਆਂ ਕਲੱਬ ਦੇ ਫਾਊਂਡਰ ਤੇ ਰਾਸ਼ਟਰੀ ਪ੍ਰਧਾਨ ਨਵਦੀਪ ਸਿੰਘ ਸਹੋਤਾ ਨੇ ਦੱਸਿਆ ਕਿ ਇਸ ਸਮਾਗਮ ’ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਖੇਡਾਂ, ਸਿੱਖਿਆ, ਪੱਤਰਕਾਰੀ, ਕਲਾ, ਸੱਭਿਆਚਾਰ, ਸੰਗੀਤ ਤੇ ਸਮਾਜ ਸੇਵਾ ਦੇ ਖੇਤਰ ’ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਨਾਮਵਰ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਕਿਹਾ ਕਿ ਕਲੱਬ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ, ਸਿੱਖਿਆ ਅਤੇ ਸਮਾਜ ਸੇਵਾ ਨਾਲ ਜੋੜਨਾ ਹੈ। ਇਸ ਦੇ ਨਾਲ ਹੀ ਸਮਾਜ ’ਚ ਆਪਣੀ ਮਿਹਨਤ, ਲਗਨ ਤੇ ਕਾਬਲੀਅਤ ਨਾਲ ਵਿਸ਼ੇਸ਼ ਮੁਕਾਮ ਹਾਸਲ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਉਣਾ ਵੀ ਸੰਸਥਾ ਦੀ ਮੁੱਖ ਤਰਜੀਹ ਹੈ।
Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਕੰਪਲੈਕਸ ’ਚ ਅੱਜ ਸ਼ਾਮ 7 ਵਜੇ ਹੋਵੇਗਾ ਬਲੈਕਆਊਟ ਦਾ ਅਭਿਆਸ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਸੂਬਾ ਹੋਵੇਗਾ ਨਸ਼ਾ ਤੇ ਅਪਰਾਧ ਮੁਕਤ-ਭਾਜਪਾ ਕਾਨੂੰਨੀ ਸੈੱਲ
Ad Position 24