ਸੰਵਿਧਾਨ ਦਿਵਸ ਮੌਕੇ ਸਤਪਾਲ ਗਿੱਲ ਠੇਕੇਦਾਰ ਦੀ ਅਗਵਾਈ ਹੇਠ ਕੱਢੀ ਬਾਈਕ ਰੈਲੀ
ਜਲੰਧਰ, 26 ਨਵੰਬਰ (ਸ਼ਿਵ)-ਰਾਸ਼ਟਰੀ ਸੰਵਿਧਾਨ ਦਿਵਸ ਦੇ ਸ਼ੁੱਭ ਮੌਕੇ ਸਮਾਜ ਸੇਵਕ ਸਤਪਾਲ ਗਿੱਲ ਠੇਕੇਦਾਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਵੈਸਟ ’ਚ ਬਾਈਕ ਰੈਲੀ ਕੱਢੀ ਗਈ। ਇਹ ਰੈਲੀ ਸ੍ਰੀ ਗੁਰੂ ਰਵਿਦਾਸ ਚੌਂਕ ਤੋਂ ਸ਼ੁਰੂ ਹੋਈ, ਜਿਸ ’ਚ ਹਲਕਾ ਵੈਸਟ ਦੇ ਵੱਡੀ ਗਿਣਤੀ ਨੌਜਵਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਜਲੰਧਰ, 26 ਨਵੰਬਰ (ਸ਼ਿਵ)-ਰਾਸ਼ਟਰੀ ਸੰਵਿਧਾਨ ਦਿਵਸ ਦੇ ਸ਼ੁੱਭ ਮੌਕੇ ਸਮਾਜ ਸੇਵਕ ਸਤਪਾਲ ਗਿੱਲ ਠੇਕੇਦਾਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਵੈਸਟ ’ਚ ਬਾਈਕ ਰੈਲੀ ਕੱਢੀ ਗਈ। ਇਹ ਰੈਲੀ ਸ੍ਰੀ ਗੁਰੂ ਰਵਿਦਾਸ ਚੌਂਕ ਤੋਂ ਸ਼ੁਰੂ ਹੋਈ, ਜਿਸ ’ਚ ਹਲਕਾ ਵੈਸਟ ਦੇ ਵੱਡੀ ਗਿਣਤੀ ਨੌਜਵਾਨਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਡਾ. ਭੀਮ ਰਾਓ ਅੰਬੇਡਕਰ ਚੌਂਕ ਵਿਖੇ ਪਹੁੰਚ ਕੇ ਸਤਪਾਲ ਗਿੱਲ ਠੇਕੇਦਾਰ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਤੋਂ ਬਾਅਦ ਬਾਈਕ ਰੈਲੀ ਵੱਖ-ਵੱਖ ਇਲਾਕਿਆਂ ’ਚੋਂ ਹੁੰਦੀ ਹੋਈ ਬਸਤੀ ਸ਼ੇਖ ਅੱਡੇ ਵਿਖੇ ਸਮਾਪਤ ਹੋਈ। ਇਸ ਮੌਕੇ ਸੈਂਕੜੇ ਨੌਜਵਾਨ ਸਤਪਾਲ ਗਿੱਲ ਠੇਕੇਦਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਰੈਲੀ ਵਿਚ ਸ਼ਾਮਲ ਹੋਏ। ਸਤਪਾਲ ਗਿੱਲ ਦੀ ਟੀਮ ’ਚ ਕਰਨ ਗਿੱਲ, ਗੌਰਵ ਗਿੱਲ, ਆਕਾਸ਼ ਗਿੱਲ, ਰੋਹਿਤ ਗਿੱਲ, ਪੰਚਮ, ਸਨਮ ਤੇ ਗੌਰਵ ਸਬਰਵਾਲ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਮੌਜੂਦ ਸਨ। ਇਸ ਮੌਕੇ ਸੰਵਿਧਾਨ ਦਿਵਸ ਦੀ ਮਹੱਤਤਾ ਨੂੰ ਯਾਦ ਕਰਦਿਆਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਦੇਸ਼ ਤੇ ਸਮਾਜ ਪ੍ਰਤੀ ਯੋਗਦਾਨ ਨੂੰ ਸ਼ਰਧਾਪੂਰਵਕ ਯਾਦ ਕੀਤਾ ਗਿਆ।