27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਭਜਨ ਲਾਲ ਚੋਪੜਾ ਤੇ ਸਾਥੀਆਂ ਨੇ ਵੰਡੇ ਲੱਡੂ

ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ.

Ad Position 21
No active advertisement
ਅਜੀਤ ਡੈਸਕ 27-11-2026
ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਜਨ ਲਾਲ ਚੋਪੜਾ ਨੇ ਅਕਾਲੀ-ਭਾਜਪਾ ਗਠਜੋੜ ਦੀ ਖੁਸ਼ੀ ’ਚ ਆਪਣੇ ਸਾਥੀਆਂ ਨਾਲ ਲੱਡੂ ਵੰਡੇ। ਇਸ ਮੌਕੇ ਉਨ੍ਹਾਂ ਗਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਦੋਵਾਂ ਪਾਰਟੀਆਂ ਨੂੰ ਹੀ ਨਹੀਂ ਸਗੋਂ ਰਾਜ ਦੇ ਲੋਕਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ’ਚ ਬਣਨ ਵਾਲੀ ਡਬਲ ਇੰਜਣ ਦੀ ਸਰਕਾਰ ਪੰਜਾਬ ਨੂੰ ਵਿਕਾਸ ਤੇ ਤਰੱਕੀ ਦੀਆਂ ਨਵੀਆਂ ਉਚਾਈਆਂ ’ਤੇ ਲੈ ਕੇ ਜਾਵੇਗੀ। ਭਜਨ ਲਾਲ ਚੋਪੜਾ ਨੇ ਕਿਹਾ ਕਿ ਇਸ ਗਠਜੋੜ ਨੂੰ ਰਾਜ ਦੇ ਲੋਕਾਂ ਵਲੋਂ ਕਾਫੀ ਦੇਰ ਤੋਂ ਉਡੀਕਿਆ ਜਾ ਰਿਹਾ ਸੀ ਤੇ ਅੱਜ ਗਠਜੋੜ ਹੋਣ ਨਾਲ ਵਰਕਰਾਂ ਅੰਦਰ ਭਾਰੀ ਜੋਸ਼ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਪਾਰਟੀ ਹਾਈਕਮਾਨ ਨੂੰ ਵਧਾਈ ਦਿੰਦੇ ਹੋਏ ਭਰੋਸਾ ਦਿੱਤਾ ਕਿ ਐਸ. ਸੀ. ਵਿੰਗ ਜ਼ਿਲ੍ਹੇ ਅੰਦਰ ਪਾਰਟੀ ਨੂੰ ਮਜ਼ਬੂ ਕਰਨ ਲਈ ਪੂਰੀ ਸਰਗਰਮੀ ਨਾਲ ਕੰਮ ਕਰੇਗਾ। ਇਸ ਮੌਕੇ ਬੂਟਾ ਮੰਡੀ ’ਚ ਲੱਡੂ ਵੰਡ ਕੇ ਖੁਸ਼ੀ ਮਨਾਉਣ ਵਾਲੇ ਆਗੂਆਂ ’ਚ ਜਗਦੀਸ਼ ਮਹੇ, ਪਵਨ ਮਹੇ, ਕੁਲਵਿੰਦਰ ਬਸਰਾ, ਸੋਮਾ ਕਲੇਰ, ਦੇਵਰਾਜ ਭੱਟੀ, ਰਾਜੇਸ਼ ਭਗਤ, ਪ੍ਰਿੰਸ ਭਗਤ, ਮਨੂੰ ਚੋਪੜਾ ਤੇ ਕਰਨ ਚੋਪੜਾ ਆਦਿ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਦਲ ਦੇ ਪ੍ਰਧਾਨ ਗੱਗੀ ਵਲੋਂ ਸੁਖਬੀਰ ਨਾਲ ਮੁਲਾਕਾਤ ਅਗਲੀ ਖ਼ਬਰ ਸੰਵਿਧਾਨ ਦਿਵਸ ਮੌਕੇ ਸਤਪਾਲ ਗਿੱਲ ਠੇਕੇਦਾਰ ਦੀ ਅਗਵਾਈ ਹੇਠ ਕੱਢੀ ਬਾਈਕ ਰੈਲੀ
Ad Position 24