ਯੂਥ ਅਕਾਲੀ ਦਲ ਦੇ ਪ੍ਰਧਾਨ ਗੱਗੀ ਵਲੋਂ ਸੁਖਬੀਰ ਨਾਲ ਮੁਲਾਕਾਤ
ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅੱਜ ਜਲੰਧਰ ਫੇਰੀ ਦੌਰਾਨ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਦੀ ਰਿਹਾਇਸ਼ ’ਤੇ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਗਈ। ਇਸ ਮੌਕੇ ਗਗਨਦੀਪ ਸਿੰਘ ਗੱਗੀ ਨੇ ਪਾਰਟੀ ਪ੍ਰਧਾਨ ਨੂੰ ਅਕਾਲੀ-ਭਾਜਪਾ ਗਠਜੋੜ ਹੋਣ ’ਤੇ ਵਧਾਈ ਦਿੰਦੇ ਹੋਏ ਭਰੋਸਾ ਦਿੱਤਾ ਕਿ ਸ਼ਹਿਰ ’ਚ ਯੂਥ ਅਕਾਲੀ ਦਲ ਦੇ ਵਰਕਰ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨਗੇ।
ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ
27-11-2026