ਕਾਂਗਰਸ ਤੇ ਖੱਬੇ-ਪੱਖੀ ਪਾਰਟੀਆਂ ਨਾਲ ਸਮਝੌਤੇ ਬਾਰੇ ਹਾਈ ਕਮਾਂਡ ਦੇ ਬਿਆਨ ਦਾ ਸਵਾਗਤ-ਰਵਿੰਦਰ ਟੁਰਨਾ
ਸ਼ਾਹਕੋਟ, 26 ਨਵੰਬਰ (ਸੁਖਦੀਪ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਟੁਰਨਾ ਨੇ ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਖੱਬੇ-ਪੱਖੀ ਪਾਰਟੀਆਂ ਨਾਲ ਸਮਝੌਤੇ/ਗਠਜੋੜ ਦੀ ਸੰਭਾਵਨਾ ਬਾਰੇ ਦਿੱਤੇ ਗਏ ਬਿਆਨ ਦਾ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕੀਤਾ ਹੈ। ਸ.
ਸ਼ਾਹਕੋਟ, 26 ਨਵੰਬਰ (ਸੁਖਦੀਪ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਟੁਰਨਾ ਨੇ ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਖੱਬੇ-ਪੱਖੀ ਪਾਰਟੀਆਂ ਨਾਲ ਸਮਝੌਤੇ/ਗਠਜੋੜ ਦੀ ਸੰਭਾਵਨਾ ਬਾਰੇ ਦਿੱਤੇ ਗਏ ਬਿਆਨ ਦਾ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕੀਤਾ ਹੈ। ਸ. ਟੁਰਨਾ ਨੇ ਕਿਹਾ ਕਿ ਹਾਈਕਮਾਂਡ ਦਾ ਇਹ ਸਿਰਫ਼ ਇੱਕ ਰਾਜਨੀਤਿਕ ਬਿਆਨ ਨਹੀਂ ਹੈ, ਸਗੋਂ ਪੰਜਾਬ ਦੇ ਭਵਿੱਖ, ਪੰਜਾਬ ਦੀ ਸਾਂਝ, ਪੰਜਾਬੀਅਤ ਤੇ ਪੰਜਾਬ ਦੇ ਕਿਸਾਨ, ਮਜ਼ਦੂਰ, ਨੌਜਵਾਨ, ਦਲਿਤ, ਘੱਟ ਗਿਣਤੀ ਤੇ ਆਮ ਲੋਕਾਂ ਦੀ ਆਵਾਜ਼ ਨੂੰ ਇਕੱਠਾ ਕਰਨ ਵਾਲਾ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਵੰਡਣ, ਨਫ਼ਰਤ ਫੈਲਾਉਣ ਵਾਲੀਆਂ ਤੇ ਫਿਰਕੂ ਤਾਕਤਾਂ ਦਾ ਮੁਕਾਬਲਾ ਕਰਨ ਲਈ ਸਾਰੀਆਂ ਧਰਮ-ਨਿਰਪੱਖ, ਲੋਕ-ਪੱਖੀ ਅਤੇ ਜਮਹੂਰੀ ਤਾਕਤਾਂ ਨੂੰ ਇੱਕ ਮੰਚ ’ਤੇ ਆਉਣ ਦੀ ਲੋੜ ਹੈ। ਜੇ ਅਸੀਂ ਅੱਜ ਇਕੱਠੇ ਨਾ ਹੋਏ, ਤਾਂ ਇਤਿਹਾਸ ਸਾਨੂੰ ਕਦੇ ਮੁਆਫ਼ ਨਹੀਂ ਕਰੇਗਾ। ਰਵਿੰਦਰ ਸਿੰਘ ਟੁਰਨਾ ਨੇ ਇਸ ਮੌਕੇ ਦੋਵਾਂ ਪਾਰਟੀਆਂ - ਕਾਂਗਰਸ ਅਤੇ ਖੱਬੇ-ਪੱਖੀ ਪਾਰਟੀਆਂ ਨੂੰ ਖੁੱਲ੍ਹੇ ਦਿਲ ਨਾਲ ਅਪੀਲ ਕੀਤੀ ਕਿ ਉਹ ਇਸ ਗਠਜੋੜ ਵਿੱਚ ਖੁੱਲ੍ਹੇ ਦਿਲ ਨਾਲ ਸ਼ਾਮਲ ਹੋਣ। ਉਨ੍ਹਾਂ ਪੂਰਾ ਭਰੋਸਾ ਜਤਾਇਆ ਕਿ ਜੇ ਦੋਵੇਂ ਪਾਰਟੀਆਂ ਖੁੱਲ੍ਹੇ ਦਿਲ, ਸਾਫ਼ ਨੀਅਤ ਤੇ ਵੱਡੇ ਦਿਲ ਨਾਲ ਇਸ ਗਠਜੋੜ ਵਿੱਚ ਆਉਂਦੀਆਂ ਹਨ ਤਾਂ ਪੰਜਾਬ ਦੀ ਜਨਤਾ ਇਸ ਗਠਜੋੜ ਨੂੰ ਦੋਵੇਂ ਹੱਥਾਂ ਨਾਲ ਸਵੀਕਾਰ ਕਰੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਫਿਰਕੂ ਤਾਕਤਾਂ ਨੂੰ ਕਰਾਰੀ ਹਾਰ ਦੇਵੇਗੀ।