ਜਸਵਿੰਦਰ ਸਿੰਘ ਬਬਲਾ ਬਣੇ ‘ਆਪ’ ਕਰਤਾਰਪੁਰ ਦੇ ਬਲਾਕ ਪ੍ਰਧਾਨ
ਕਰਤਾਰਪੁਰ, 26 ਨਵੰਬਰ (ਭਜਨ ਸਿੰਘ)- ਆਮ ਆਦਮੀ ਪਾਰਟੀ ਵਲੋਂ ਸਰਗਰਮ ‘ਆਪ’ ਆਗੂ ਤੇ ਕੌਂਸਲਰ ਪਤੀ ਜਸਵਿੰਦਰ ਸਿੰਘ ਬਬਲਾ ਨੂੰ ਕਰਤਾਰਪੁਰ ਸ਼ਹਿਰ ਦਾ ਨਵਾਂ ਬਲਾਕ ਪ੍ਰਧਾਨ ਨਿਯੁਕਤ ਕਰਕੇ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਜਿਸ ਨਾਲ ਕਰਤਾਰਪੁਰ ’ਚ ਵਰਕਰਾਂ ਤੇ ਆਗੂਆਂ ’ਚ ਖੁਸ਼ੀ ਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਕਰਤਾਰਪੁਰ, 26 ਨਵੰਬਰ (ਭਜਨ ਸਿੰਘ)- ਆਮ ਆਦਮੀ ਪਾਰਟੀ ਵਲੋਂ ਸਰਗਰਮ ‘ਆਪ’ ਆਗੂ ਤੇ ਕੌਂਸਲਰ ਪਤੀ ਜਸਵਿੰਦਰ ਸਿੰਘ ਬਬਲਾ ਨੂੰ ਕਰਤਾਰਪੁਰ ਸ਼ਹਿਰ ਦਾ ਨਵਾਂ ਬਲਾਕ ਪ੍ਰਧਾਨ ਨਿਯੁਕਤ ਕਰਕੇ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਜਿਸ ਨਾਲ ਕਰਤਾਰਪੁਰ ’ਚ ਵਰਕਰਾਂ ਤੇ ਆਗੂਆਂ ’ਚ ਖੁਸ਼ੀ ਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਸਵਿੰਦਰ ਸਿੰਘ ਬਬਲਾ ਟਕਸਾਲੀ ‘ਆਪ’ ਆਗੂ ਪਹਿਲਾਂ ਵੀ ਕਈ ਵੱਖ-ਵੱਖ ਅਹੁਦਿਆਂ ਉੱਪਰ ਰਹਿ ਕੇ ਪਾਰਟੀ ਲਈ ਵੱਡੀਆਂ ਸੇਵਾਵਾਂ ਦੇ ਚੁੱਕੇ ਹਨ । ਹੁਣੇ ਹੋਈਆਂ ਨਗਰ ਕੌਂਸਲ ਚੋਣਾਂ ਦੌਰਾਨ ਉਨ੍ਹਾਂ ਦੀ ਪਤਨੀ ਜਸਲੀਨ ਕੌਰ ਨੂੰ ਕਰਤਾਰਪੁਰ ਸ਼ਹਿਰ ਦੇ ਵਾਰਡ ਨੰਬਰ 4 ਤੋਂ ਵੋਟਰਾਂ ਦੁਆਰਾ ਕੌਂਸਲਰ ਚੁਣਿਆ ਗਿਆ ਹੈ। ਇਸ ਮਿਲੀ ਅਹਿਮ ਜ਼ਿੰਮੇਵਾਰੀ ਲਈ ਜਸਵਿੰਦਰ ਸਿੰਘ ਬਬਲਾ ਨੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਤੇ ਹਲਕਾ ਵਿਧਾਇਕ ਬਲਕਾਰ ਸਿੰਘ ਦਾ ਧੰਨਵਾਦ ਕਰਦਿਆਂ ਆਖਿਆ ਕਿ ਪਾਰਟੀ ਵਲੋਂ ਮਿਲੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਨੀਤੀਆਂ ਤੇ ਸਕੀਮਾਂ ਨੂੰ ਲੋਕਾਂ ਦੇ ਘਰ ਘਰ ਤੱਕ ਪਹੁੰਚਾਉਣ ਦਾ ਕੰਮ ਕਰਨਗੇ।