27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕਬੂਲਪੁਰ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਲੋਕਾਂ ਨਾਲ ਬੈਠਕ

ਚੁਗਿੱਟੀ/ਜੰਡੂਸਿੰਘਾ, 26 ਨਵੰਬਰ (ਨਰਿੰਦਰ ਲਾਗੂ)- ਹਲਕਾ ਕਰਤਾਰਪੁਰ ਅਧੀਨ ਆਉਂਦੇ ਪਿੰਡ ਕਬੂਲਪੁਰ ਵਿਖੇ ਹਲਕਾ ਕਰਤਾਰਪੁਰ ਤੋਂ ਬਲਾਕ ਪ੍ਰਧਾਨ ਡਾਕਟਰ ਪ੍ਰਤਾਪ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਲੋਕਾਂ ਨਾਲ ਇੱਕ ਬੈਠਕ ਕੀਤੀ ਗਈ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਡਾਕਟਰ ਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਿਆਂ 5 ਸਾਲ ਦੇ ਕਰੀਬ ਸਮਾਂ ਹੋ ਚੁੱਕਾ ਹੈ।

Ad Position 21
No active advertisement
ਅਜੀਤ ਡੈਸਕ 27-11-2026
ਚੁਗਿੱਟੀ/ਜੰਡੂਸਿੰਘਾ, 26 ਨਵੰਬਰ (ਨਰਿੰਦਰ ਲਾਗੂ)- ਹਲਕਾ ਕਰਤਾਰਪੁਰ ਅਧੀਨ ਆਉਂਦੇ ਪਿੰਡ ਕਬੂਲਪੁਰ ਵਿਖੇ ਹਲਕਾ ਕਰਤਾਰਪੁਰ ਤੋਂ ਬਲਾਕ ਪ੍ਰਧਾਨ ਡਾਕਟਰ ਪ੍ਰਤਾਪ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਲੋਕਾਂ ਨਾਲ ਇੱਕ ਬੈਠਕ ਕੀਤੀ ਗਈ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਡਾਕਟਰ ਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਿਆਂ 5 ਸਾਲ ਦੇ ਕਰੀਬ ਸਮਾਂ ਹੋ ਚੁੱਕਾ ਹੈ। ਇਸ ਦੌਰਾਨ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਤਮਾਮ ਵਾਅਦੇ ਪੂਰੀ ਗੰਭੀਰਤਾ ਨਾਲ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੇ ਬਿੱਲ ਮੁਆਫ ਕਰਨ ਤੋਂ ਲੈ ਕੇ ਬੱਸਾਂ ‘ਚ ਮੁਫ਼ਤ ਸਫ਼ਰ, ਬੁਢਾਪਾ, ਬੇਰੁਜ਼ਗਾਰਾਂ ਤੇ ਵਿਧਵਾ ਔਰਤਾਂ ਨੂੰ ਪੈਨਸ਼ਨਾਂ ਸਮੇਂ ਸਿਰ ਦੇਣ ਵਿੱਚ ਢਿੱਲ ਨਹੀਂ ਵਰਤੀ ਗਈ, ਜਿਸ ਕਾਰਨ ਸਾਰੇ ਧਰਮਾਂ ਦੇ ਲੋਕ ਮੌਜੂਦਾ ਪੰਜਾਬ ਸਰਕਾਰ ਤੋਂ ਬੇਹੱਦ ਖੁਸ਼ ਹਨ। ਜਿਸ ਨੂੰ ਸਾਹਮਣੇ ਰੱਖ ਕੇ ਇਹ ਗੱਲ ਬੜੇ ਦਾਅਵੇ ਨਾਲ ਕਹੀ ਜਾ ਸਕਦੀ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਤੋਂ ਪੰਜਾਬ ਵਿੱਚ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਸਰੋਆ, ਸਾਬਕਾ ਸਰਪੰਚ ਅਵਤਾਰ ਸਿੰਘ,ਯੂਥ ਪ੍ਰਧਾਨ ਆਮ ਆਦਮੀ ਪਾਰਟੀ ਹਿੰਦਪ੍ਰੀਤ ਸਿੰਘ ਸੰਘਾ, ਜੰਗ ਬਹਾਦਰ ਸਿੰਘ ਸੰਘਾ ਪ੍ਰਧਾਨ ਕਿਸਾਨ ਵਿੰਗ, ਅਮਰਜੀਤ ਸੰਘਾ, ਅਨੀਤਾ ਰਾਣੀ ਪ੍ਰਧਾਨ ਮਹਿਲਾ ਵਿੰਗ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 29 ਨੂੰ ਅਗਲੀ ਖ਼ਬਰ ਜਸਵਿੰਦਰ ਸਿੰਘ ਬਬਲਾ ਬਣੇ ‘ਆਪ’ ਕਰਤਾਰਪੁਰ ਦੇ ਬਲਾਕ ਪ੍ਰਧਾਨ
Ad Position 24