27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 29 ਨੂੰ

ਜਲੰਧਰ, 26 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 27-11-2026
ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ)-ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਚੌਕ, ਜਲੰਧਰ ਵਲੋਂ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਕੈਂਪ 29 ਨਵੰਬਰ, ਦਿਨ ਐਤਵਾਰ ਨੂੰ ਸਵੇਰੇ 8.30 ਵਜੇ ਤੋਂ 12.30 ਵਜੇ ਅਤੇ ਦੁਪਹਿਰ 1.30 ਵਜੇ ਤੋਂ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ਹਸਪਤਾਲ ਦੇ ਜਨਰਲ ਮੈਨੇਜਰ ਪਰਮਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਤੇ ਵਿਭਾਗ ਦੇ ਮੁਖੀ ਡਾ. ਕਪਲਮੀਤ ਸਿੰਘ ਅਤੇ ਡਾ. ਨਵਨੀਤ ਗਰਗ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ, ਜਿਹੜੇ ਮਰੀਜ਼ ਅੱਖਾਂ ਦੇ ਆਪ੍ਰੇਸ਼ਨ ਯੋਗ ਹੋਣਗੇ, ਉਨ੍ਹਾਂ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ, ਜਲੰਧਰ ਵਿਖੇ ਆਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ ਤੇ ਲੈਂਜ਼ ਵੀ ਮੁਫ਼ਤ ਪਾਏ ਜਾਣਗੇ। ਮਰੀਜ਼ਾਂ ਲਈ ਰਿਹਾਇਸ਼ ਦਾ ਮੁਫ਼ਤ ਪ੍ਰਬੰਧ, ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਲੰਗਰ ਦਾ ਵੀ ਪ੍ਰਬੰਧ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨੂੰ ਅਗਲੀ ਖ਼ਬਰ ਕਬੂਲਪੁਰ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਲੋਕਾਂ ਨਾਲ ਬੈਠਕ
Ad Position 24