27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਾਤਾ ਪ੍ਰਕਾਸ਼ ਕੌਰ ਦੀ ਯਾਦ ’ਚ 5 ਰੋਜ਼ਾ ਪੇਂਡੂ ਖੇਡ ਮੇਲਾ ਹੋਇਆ ਸਮਾਪਤ

ਫਿਲੌਰ, 26 ਨਵੰਬਰ (ਸਤਿੰਦਰ ਸ਼ਰਮਾ)-ਨੇੜਲੇ ਪਿੰਡ ਆਲੋਵਾਲ ’ਚ ਸਥਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਵਿਖੇ ਧਾਰਮਿਕ, ਰਾਜਨੀਤਿਕ, ਸਮਾਜਿਕ ਸਖਸ਼ੀਅਤਾਂ, ਐਨ ਆਰ ਆਈਜ਼ ਵੀਰਾਂ ਤੇ ਸਮੂਹ ਸੰਗਤਾ ਦੇ ਸਹਿਯੋਗ ਨਾਲ 5 ਰੋਜ਼ਾ ਸਲਾਨਾ ਖੇਡ ਮੇਲਾ ਅਮਿਟ ਯਾਦਾਂ ਛੱਡਦਾ ਹੋਇਆ ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਸਮਾਗਮ ਦੌਰਾਨ ਹਰੇਕ ਦਿਨ ਵੱਖ-ਵੱਖ ਗਤੀਵਿਧੀਆ ਕਰਵਾਈਆਂ ਗਈਆਂ ਜਿਸ ਵਿਚ ਅਨੇਕਾਂ ਭਾਗੀਦਾਰਾਂ ਅਤੇ ਸਮੂਹ ਸੰਗਤਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 27-11-2026
ਫਿਲੌਰ, 26 ਨਵੰਬਰ (ਸਤਿੰਦਰ ਸ਼ਰਮਾ)-ਨੇੜਲੇ ਪਿੰਡ ਆਲੋਵਾਲ ’ਚ ਸਥਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਵਿਖੇ ਧਾਰਮਿਕ, ਰਾਜਨੀਤਿਕ, ਸਮਾਜਿਕ ਸਖਸ਼ੀਅਤਾਂ, ਐਨ ਆਰ ਆਈਜ਼ ਵੀਰਾਂ ਤੇ ਸਮੂਹ ਸੰਗਤਾ ਦੇ ਸਹਿਯੋਗ ਨਾਲ 5 ਰੋਜ਼ਾ ਸਲਾਨਾ ਖੇਡ ਮੇਲਾ ਅਮਿਟ ਯਾਦਾਂ ਛੱਡਦਾ ਹੋਇਆ ਸਫ਼ਲਤਾ ਪੂਰਵਕ ਸਮਾਪਤ ਹੋ ਗਿਆ। ਸਮਾਗਮ ਦੌਰਾਨ ਹਰੇਕ ਦਿਨ ਵੱਖ-ਵੱਖ ਗਤੀਵਿਧੀਆ ਕਰਵਾਈਆਂ ਗਈਆਂ ਜਿਸ ਵਿਚ ਅਨੇਕਾਂ ਭਾਗੀਦਾਰਾਂ ਅਤੇ ਸਮੂਹ ਸੰਗਤਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਆਪਣੀ ਸਰੀਰਕ ਤਾਕਤ ਦਾ ਇਸਤੇਮਾਲ ਕਰਕੇ ਦਰਸ਼ਕਾਂ ਤੋਂ ਵਾਹ ਵਾਹ ਖੱਟੀ ਅਤੇ ਵੱਡੇ ਇਨਾਮ ਹਾਸਿਲ ਕੀਤੇ। ਉਨ੍ਹਾਂ ਕਿਹਾ ਕਿ ਪੰਜਵੇਂ ਦਿਨ ਪੰਜਾਬ ਭਰ ਵਿਚ ਲੜਕੀਆਂ ਦੀਆਂ ਓਪਨ ਕਬੱਡੀ ਟੀਮਾਂ ਨੇ ਹਿੱਸਾ ਲਿਆ ਜਦ ਕਿ ਲੜਕਿਆਂ ਦੇ ਓਪਨ ਕਬੱਡੀ ਮੁਕਾਬਲਿਆਂ ਵਿਚ 16 ਤੋਂ ਵੱਧ ਟੀਮਾ ਨੇ ਭਾਗ ਲਿਆ। ਬਾਬਾ ਆਲੋਵਾਲ ਨੇ ਕਿਹਾ ਕਿ ਜੇਤੂ ਟੀਮਾਂ ਨੂੰ ਡੇਰੇ ਵਲੋਂ ਸਨਮਾਨ ਚਿੰਨ ਤੇ ਵੱਡੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਾਇਆ ਗਿਆ ਜਿਸ ਵਿਚ ਵੱਡੀ ਗਿਣਤੀ ’ਚ ਮਰੀਜ਼ਾਂ ਨੇ ਲਾਭ ਲਿਆ ਤੇ ਸਭਿਆਚਾਰਕ ਪ੍ਰੋਗਰਾਮ ਵਿਚ ਨਰੋਲ ਧਾਰਮਿਕ ਗੀਤ ਗਾ ਕੇ ਕਲਾਕਾਰਾਂ ਨੇ ਖ਼ੂਬ ਰੰਗ ਬੰਨਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਰਨੈਲ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਸੰਗਤਾਂ ਸਮੇਤ ਸਮੂਹ ਦਾਨੀ ਪੁਰਸ਼ਾਂ, ਸੰਤਾਂ ਮਹਾਂਪੁਰਸ਼ਾਂ ਤੇ ਹੋਰ ਸੇਵਾਦਾਰਾਂ ਦਾ ਸਮਾਗਮ ’ਚ ਪੁੱਜਣ ’ਤੇ ਤਹਿ ਦਿਲੋਂ ਧੰਨਵਾਦ ਕੀਤਾ। ਹਲਕਾ ਫਿਲੌਰ ਦੇ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੇਂਡੂ ਖੇਡ ਮੇਲਾ ਕਰਾਉਣ ਨੂੰ ਸੰਤ ਬਾਬਾ ਜਰਨੈਲ ਸਿੰਘ, ਸੰਤ ਬਾਬਾ ਸੁਖਵਿੰਦਰ ਸਿੰਘ ਦਾ ਸ਼ਲਾਘਯੋਗ ਕਦਮ ਦੱਸਿਆ ਤੇ ਵਧਾਈ ਦਿੱਤੀ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਅਮਨਜੋਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਐਡਵੋਕੇਟ ਲਖਵੀਰ ਕੌਰ, ਕਾਂਗਰਸੀ ਆਗੂ ਰਜਿੰਦਰ ਸੰਧੂ, ਡਾ. ਅਰੋੜਾ ਫਿਲੌਰ, ਸਾਹਿਬ ਸਿੰਘ ਸਾਹਬੀ ਕਿਸਾਨ ਆਗੂ, ਐਸ.ਐਚ.ਓ. ਪਰਮਜੀਤ ਸਿੰਘ, ਏ.ਐਸ.ਆਈ. ਪਰਮਜੀਤ ਸਿੰਘ, ਹਰਦੇਵ ਸਿੰਘ ਮੱਲ੍ਹੀ, ਰਾਮ ਜੀ ਦਾਸ, ਪਿ੍ਰਥੀ ਚੰਦ, ਮਨਜੀਤ ਸਿੰਘ ਬਿੱਲਾ ਜਗਜੀਤ ਸਿੰਘ, ਹਰਮਿੰਦਰ ਸਿੰਘ, ਮੇਜਰ ਸਿੰਘ, ਗੁਰਮੇਲ ਸਿੰਘ, ਅਸ਼ੋਕ ਫਿਲੌਰੀਆ, ਭਾਈ ਦਾਰਾ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੀ ਖੁਸ਼ੀ ’ਚ ਆਦਮਪੁਰ ਵਿਖੇ ਵਰਕਰਾਂ ਨੇ ਵੰਡੇ ਲੱਡੂ ਅਗਲੀ ਖ਼ਬਰ ਲਟਕ ਰਹੇ ਪੁਲਿਸ ਮਾਮਲਿਆਂ ਸਬੰਧੀ ‘ਥਾਣਾ ਲੋਹੀਆਂ ਮੂਹਰੇ ਮੁਜ਼ਾਹਰਾ’ 4 ਨੂੰ-ਜਥੇਬੰਦੀਆਂ
Ad Position 24