26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੀ ਖੁਸ਼ੀ ’ਚ ਆਦਮਪੁਰ ਵਿਖੇ ਵਰਕਰਾਂ ਨੇ ਵੰਡੇ ਲੱਡੂ

ਆਦਮਪੁਰ, 26 ਜਨਵਰੀ (ਹਰਪ੍ਰੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਖਰਲੀ ਲੀਡਰਸ਼ਿਪ ਵਲੋਂ ਮੁੜ ਗੱਠਜੋੜ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਹਲਕਾ ਆਦਮਪੁਰ ਦੇ ਅਕਾਲੀ ਤੇ ਭਾਜਪਾ ਵਰਕਰਾਂ ’ਚ ਭਾਰੀ ਉਤਸ਼ਾਹ ਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਇਤਿਹਾਸਕ ਫੈਸਲੇ ਦੀ ਖੁਸ਼ੀ ਵਿੱਚ ਅੱਜ ਦੋਵਾਂ ਪਾਰਟੀਆਂ ਦੇ ਸਥਾਨਕ ਆਗੂਆਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ ਅਤੇ ਢੋਲ ਦੀ ਥਾਪ ‘ਤੇ ਭੰਗੜੇ ਪਾ ਕੇ ਜਸ਼ਨ ਮਨਾਇਆ।

Ad Position 21
No active advertisement
ਅਜੀਤ ਡੈਸਕ 27-11-2026
ਆਦਮਪੁਰ, 26 ਜਨਵਰੀ (ਹਰਪ੍ਰੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਿਖਰਲੀ ਲੀਡਰਸ਼ਿਪ ਵਲੋਂ ਮੁੜ ਗੱਠਜੋੜ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਹਲਕਾ ਆਦਮਪੁਰ ਦੇ ਅਕਾਲੀ ਤੇ ਭਾਜਪਾ ਵਰਕਰਾਂ ’ਚ ਭਾਰੀ ਉਤਸ਼ਾਹ ਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਇਤਿਹਾਸਕ ਫੈਸਲੇ ਦੀ ਖੁਸ਼ੀ ਵਿੱਚ ਅੱਜ ਦੋਵਾਂ ਪਾਰਟੀਆਂ ਦੇ ਸਥਾਨਕ ਆਗੂਆਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਲੱਡੂ ਵੰਡੇ ਅਤੇ ਢੋਲ ਦੀ ਥਾਪ ‘ਤੇ ਭੰਗੜੇ ਪਾ ਕੇ ਜਸ਼ਨ ਮਨਾਇਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਗੁਰਦਿਆਲ ਸਿੰਘ ਨਿੱਝਰ, ਪੁਰਸ਼ੋਤਮ ਰਾਜ ਅਹੀਰ,ਜਥੇਦਾਰ ਮਨੋਹਰ ਸਿੰਘ, ਬਲਜੀਤ ਸਿੰਘ ਨਿੱਝਰ, ਧਰਮਪਾਲ ਲੇਸੜੀਵਾਲ ਵਲੋਂ ਗੱਲਬਾਤ ਕਰਦਿਆਂ ਕਿਹਾ ਕਿ ਇਹ ਗੱਠਜੋੜ ਸਮੇਂ ਦੀ ਮੁੱਖ ਲੋੜ ਸੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਹਮੇਸ਼ਾ ਹੀ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਰਬਪੱਖੀ ਵਿਕਾਸ ਦਾ ਪ੍ਰਤੀਕ ਰਿਹਾ ਹੈ। ਇਸ ਮੌਕੇ, ਕੁਲਵਿੰਦਰ ਸਿੰਘ ਟੋਨੀ, ਗੁਰਮੇਲ ਸਿੰਘ,ਰਜੀਵ ਪਾਂਜਾ, ਰਮਨ ਪੁਰੰਗ, ਮਨਜੀਤ ਬਾਲੀ, ਦਲਵੀਰ ਸਿੰਘ ਖੋਜਕੀਪੁਰ, ਦਲਜੀਤ ਸਿੰਘ ਭੱਟੀ, ਬਲਦੇਵ ਸਿੰਘ ਪੰਡੋਰੀ ਨਿੱਝਰਾ, ਡਾ ਰਣਧੀਰ ਸਿੰਘ ਰੰਧਾਵਾ, ਤੀਰਥ ਰਾਮ ਪੰਡੋਰੀ, ਹਰੀਸ਼ ਚੰਦਰ, ਜਗਜੀਤ ਸਿੰਘ ਭੱਟੀ, ਅਸ਼ਵਨੀ ਸ਼ਾਰਦਾ, ਪਿੰਕਾ ਕਪੂਰ, ਸ਼ਿਵ ਲਾਲ ਗੋਰਾ, ਤਰਸੇਮ ਚੌਧਰੀ, ਪਰਮਜੀਤ ਸਿੰਘ ਜੌਹਲ, ਕੁਲਵੰਤ ਸਿੰਘ ਦੂਹੜਾ, ਹਰਦੀਪ ਦੀਪਾ, ਮੈਡਮ ਰੁਬਤਾ, ਪੂਨਮ ਸਮੇਤ ਅਕਾਲੀ ਭਾਜਪਾ ਜੇ ਸੀਨੀਅਰ ਲੀਡਰ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਮਦਰਜ਼ ਪ੍ਰਾਈਡ ਸਕੂਲ ਦੇ ਐੱਨ.ਐੱਸ.ਐੱਸ ਵਿਦਿਆਰਥੀ ਐਡਵੈਂਚਰ ਤੇ ਹਾਈਕਿੰਗ-ਟ੍ਰੈਕਿੰਗ ਕੈਂਪ ’ਚ ਭਾਗ ਲੈਣ ਲਈ ਰਵਾਨਾ ਅਗਲੀ ਖ਼ਬਰ ਮਾਤਾ ਪ੍ਰਕਾਸ਼ ਕੌਰ ਦੀ ਯਾਦ ’ਚ 5 ਰੋਜ਼ਾ ਪੇਂਡੂ ਖੇਡ ਮੇਲਾ ਹੋਇਆ ਸਮਾਪਤ
Ad Position 24