26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਦਰਜ਼ ਪ੍ਰਾਈਡ ਸਕੂਲ ਦੇ ਐੱਨ.ਐੱਸ.ਐੱਸ ਵਿਦਿਆਰਥੀ ਐਡਵੈਂਚਰ ਤੇ ਹਾਈਕਿੰਗ-ਟ੍ਰੈਕਿੰਗ ਕੈਂਪ ’ਚ ਭਾਗ ਲੈਣ ਲਈ ਰਵਾਨਾ

ਮਲਸੀਆਂ, 26 ਨਵੰਬਰ (ਦਲਜੀਤ ਸਿੰਘ ਸਚਦੇਵਾ)-ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਦੇ ਐੱਨ. ਐੱਸ.

Ad Position 21
No active advertisement
ਮਦਰਜ਼ ਪ੍ਰਾਈਡ ਸਕੂਲ ਦੇ ਐੱਨ.ਐੱਸ.ਐੱਸ ਵਿਦਿਆਰਥੀਆਂ ਨੂੰ ਕੈਂਪ ਲਈ ਰਵਾਨਾ ਕਰਦੇ ਹੋਏ ਪ੍ਰਿੰਸੀਪਲ ਰਜਨੀ ਬਾਲਾ ਨਾਲ, ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਸੌਰਵ ਦਾਦਰੀਆ। ਤਸਵੀਰ : ਦਲਜੀਤ ਸਿੰਘ ਸਚਦੇਵਾ 27-11-2026
ਮਲਸੀਆਂ, 26 ਨਵੰਬਰ (ਦਲਜੀਤ ਸਿੰਘ ਸਚਦੇਵਾ)-ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਦੇ ਐੱਨ.ਐੱਸ.ਐੱਸ ਯੂਨਿਟ ਦੇ ਵਿਦਿਆਰਥੀ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਧੇਰੀਆਂ (ਹੁਸ਼ਿਆਰਪੁਰ) ਵਿਖੇ ਲਗਾਏ ਜਾ ਰਹੇ ਪੰਜ ਰੋਜ਼ਾ ਐਡਵੈਂਚਰ ਤੇ ਹਾਈਕਿੰਗ-ਟ੍ਰੈਕਿੰਗ ਕੈਂਪ ’ਚ ਭਾਗ ਲੈਣ ਲਈ ਚੇਅਰਪਰਸਨ ਕੁਮਾਰੀ ਅਰੁਣ ਜੱਸਲ ਤੇ ਪ੍ਰਿੰਸੀਪਲ ਰਜਨੀ ਬਾਲਾ ਦੀ ਅਗਵਾਈ ਹੇਠ ਰਵਾਨਾ ਹੋਏ। ਇਸ ਕੈਂਪ ਵਿਚ ਸਕੂਲ ਦੇ ਵਿਦਿਆਰਥੀ ਮੋਨਿਸ਼, ਦਿਵਿਆਂਸ਼, ਯਤਿਸ਼, ਹੈਰੀ ਸਿੰਘ, ਨਵਦੀਪ, ਸਿਮਰਨਜੀਤ, ਤੇਜਪ੍ਰਤਾਪ, ਗੁਰਮਾਨਦੀਪ, ਗੁਰਾਂਸ਼ਪ੍ਰੀਤ, ਯਸ਼ ਕੁਮਾਰ, ਸੁਖਮੀਤ, ਵਿਵੇਕ, ਦੀਪਕ ਤੇ ਗੁਰਸ਼ਾਨ ਭਾਗ ਲੈ ਰਹੇ ਹਨ। ਜਾਣਕਾਰੀ ਦਿੰਦਿਆਂ ਸਕੂਲ ਦੇ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਸੌਰਵ ਦਾਦਰੀਆ ਨੇ ਦੱਸਿਆ ਕਿ ਕੈਂਪ ਦੌਰਾਨ ਵਿਦਿਆਰਥੀਆਂ ਲਈ ਰੋਜ਼ਾਨਾਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਦਿਨ ਦੀ ਸ਼ੁਰੂਆਤ ਪੀ.ਟੀ ਤੇ ਯੋਗ ਅਭਿਆਸ ਨਾਲ ਹੋਵੇਗੀ, ਉਪਰੰਤ ਪਹਾੜੀ ਖੇਤਰਾਂ ’ਚ ਹਾਈਕਿੰਗ ਤੇ ਟ੍ਰੈਕਿੰਗ ਕਰਵਾਈ ਜਾਵੇਗੀ। ਵਿਦਿਆਰਥੀ ਰੋਜ਼ਾਨਾ ਲਗਭਗ 25 ਤੋਂ 30 ਕਿਲੋਮੀਟਰ ਪੈਦਲ ਸਫ਼ਰ ਤੈਅ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵੱਖ-ਵੱਖ ਐਡਵੈਂਚਰ ਗਤੀਵਿਧੀਆਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਪ੍ਰਿੰਸੀਪਲ ਰਜਨੀ ਬਾਲਾ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮਾਜ ਸੇਵਾ ਦੀ ਭਾਵਨਾ ਨਾਲ ਜੋੜਨਾ ਤੇ ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤਾਂ ਵਰਗੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਤਿਆਰ ਕਰਨਾ ਵੀ ਹੈ। ਕੈਂਪ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਟੇਟ ਪੱਧਰੀ ਸਰਟੀਫ਼ਿਕੇਟ ਵੀ ਪ੍ਰਦਾਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਦੇ ਅਕਾਲੀ-ਭਾਜਪਾ ਵਰਕਰਾਂ ਨੇ ‘ਗੱਠਜੋੜ’ ਦੀ ਖੁਸ਼ੀ ਲੱਡੂ ਵੰਡ ਕੇ ਮਨਾਈ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੀ ਖੁਸ਼ੀ ’ਚ ਆਦਮਪੁਰ ਵਿਖੇ ਵਰਕਰਾਂ ਨੇ ਵੰਡੇ ਲੱਡੂ
Ad Position 24