26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗ੍ਰੀਸ ’ਚ ਕਤਲ ਕੀਤੇ 2 ਸਕੇ ਭਰਾਵਾਂ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਮਲਸੀਆਂ/ਸ਼ਾਹਕੋਟ, 26 ਨਵੰਬਰ (ਸੁਖਦੀਪ ਸਿੰਘ)- ਗ੍ਰੀਸ ’ਚ ਰਿਸ਼ਤੇਦਾਰ ਵਲੋਂ ਕਤਲ ਕੀਤੇ ਸ਼ਾਹਕੋਟ ਦੇ ਪਿੰਡ ਤਲਵੰਡੀ ਸੰਘੇੜਾ ਦੇ 2 ਸਕੇ ਭਰਾਵਾਂ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼ ਦੇ ਵਿਦੇਸ਼ ਮੰਤਰੀ ਸ਼੍ਰੀ ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਪੀੜਤ ਪਰਿਵਾਰ ਪਿੰਡ ਦੀ ਪੰਚਾਇਤ ਸਮੇਤ ਸੰਤ ਸੀਚੇਵਾਲ ਨੂੰ ਅੱਜ ਸਵੇਰੇ ਨਿਰਮਲ ਕੁਟੀਆ ਵਿਖੇ ਮਿਲਣ ਲਈ ਉਚੇਚੇ ਤੌਰ ’ਤੇ ਪਹੁੰਚੇ ਹੋਏ ਸਨ।

Ad Position 21
No active advertisement
ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਾ ਪੀੜਤ ਪਰਿਵਾਰ। ਤਸਵੀਰ- ਸੁਖਦੀਪ ਸਿੰਘ 27-11-2026
ਮਲਸੀਆਂ/ਸ਼ਾਹਕੋਟ, 26 ਨਵੰਬਰ (ਸੁਖਦੀਪ ਸਿੰਘ)- ਗ੍ਰੀਸ ’ਚ ਰਿਸ਼ਤੇਦਾਰ ਵਲੋਂ ਕਤਲ ਕੀਤੇ ਸ਼ਾਹਕੋਟ ਦੇ ਪਿੰਡ ਤਲਵੰਡੀ ਸੰਘੇੜਾ ਦੇ 2 ਸਕੇ ਭਰਾਵਾਂ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼ ਦੇ ਵਿਦੇਸ਼ ਮੰਤਰੀ ਸ਼੍ਰੀ ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਪੀੜਤ ਪਰਿਵਾਰ ਪਿੰਡ ਦੀ ਪੰਚਾਇਤ ਸਮੇਤ ਸੰਤ ਸੀਚੇਵਾਲ ਨੂੰ ਅੱਜ ਸਵੇਰੇ ਨਿਰਮਲ ਕੁਟੀਆ ਵਿਖੇ ਮਿਲਣ ਲਈ ਉਚੇਚੇ ਤੌਰ ’ਤੇ ਪਹੁੰਚੇ ਹੋਏ ਸਨ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤਰਾਂ ਨੂੰ ਕਤਲ ਕਰਨ ਵਾਲੇ ਰਿਸ਼ਤੇਦਾਰ (ਮਾਮਾ) ਦੀ ਪਤਨੀ ਵਲੋਂ ਹੁਣ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸੰਤ ਸੀਚੇਵਾਲ ਨੇ ਜਲੰਧਰ ਦੇ ਐਸ.ਐਸ.ਪੀ. ਨੂੰ ਵੀ ਹਦਾਇਤਾਂ ਕੀਤੀਆਂ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਦ ਰੁੱਤ ਦੇ ਸੈਸ਼ਨ ਦੌਰਾਨ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਕੇ ਵਿਦੇਸ਼ਾਂ ਵਿੱਚ ਪੰਜਾਬੀਆਂ ਦੀ ਸੁਰੱਖਿਆ ਦੇ ਗੰਭੀਰ ਮੁੱਦੇ ’ਤੇ ਕੇਂਦਰ ਸਰਕਾਰ ਦਾ ਧਿਆ ਨ ਕੇਂਦਰਿਤ ਕਰਨ ਦਾ ਯਤਨ ਕਰਨਗੇ। ਤਲਵੰਡੀ ਸੰਘੇੜਾ ਦੇ ਰਹਿਣ ਵਾਲੇ ਬੂਟਾ ਸਿੰਘ ਤੇ ਉਨ੍ਹਾਂ ਦੀ ਪਤਨੀ ਬਲਜਿੰਦਰ ਕੌਰ ਨੇ ਦੱਸਿਆ ਕਿ ਉਹਨਾਂ ਦੇ ਦੋਵੇਂ ਪੁੱਤਰ ਦਲਜੀਤ ਸਿੰਘ ਤੇ ਗੁਰਵਿੰਦਰ ਸਿੰਘ ਨੂੰ ਉਨ੍ਹਾਂ ਦੇ ਰਿਸ਼ਤੇਦਾਰ ਸੰਦੀਪ ਸਿੰਘ ਨੇ ਖੇਤੀਬਾੜੀ ਦੇ ਕੰਮ ਲਈ ਗ੍ਰੀਸ ਬੁਲਾਇਆ ਸੀ। ਵੱਡਾ ਪੁੱਤਰ ਦਲਜੀਤ ਸਿੰਘ ਜਨਵਰੀ 2026 ਅਤੇ ਛੋਟਾ ਪੁੱਤਰ ਗੁਰਵਿੰਦਰ ਸਿੰਘ ਅਪ੍ਰੈਲ 2026 ਵਿੱਚ ਗ੍ਰੀਸ ਪਹੁੰਚਿਆ ਸੀ। ਗ੍ਰੀਸ ਪਹੁੰਚ ਕੇ ਉਸ ਦੇ ਦੋਵੇਂ ਪੁੱਤਰ ਪੂਰੀ ਮਿਹਨਤ ਤੇ ਲਗਨ ਨਾਲ ਆਪਣਾ ਕੰਮ ਕਰ ਰਹੇ ਸਨ। ਉਨ੍ਹਾਂ ਦੇ ਕੰਮ ਤੋਂ ਉਨ੍ਹਾਂ ਦਾ ਮਾਲਕ ਵੀ ਬਹੁਤ ਖੁਸ਼ ਸੀ ਕਿਉਂਕਿ ਉਹ ਆਪਣੇ ਨਿਰਧਾਰਤ ਕੰਮ ਤੋਂ ਇਲਾਵਾ ਵੀ ਹੋਰ ਜ਼ਿੰਮੇਵਾਰੀਆਂ ਬਾਖੂਬੀ ਨਿਭਾਉਂਦੇ ਸਨ। ਉਨ੍ਹਾਂ ਦਾ ਰਿਸ਼ਤੇਦਾਰ ਸੰਦੀਪ ਸਿੰਘ ਦਲਜੀਤ ਸਿੰਘ ਤੇ ਗੁਰਵਿੰਦਰ ਸਿੰਘ ਦੀ ਮਿਹਨਤ ਅਤੇ ਮਾਲਕ ਵਲੋਂ ਉਨ੍ਹਾਂ ਦੀ ਕੀਤੀ ਜਾ ਰਹੀ ਪ੍ਰਸ਼ੰਸਾ ਕਾਰਨ ਉਨ੍ਹਾਂ ਨਾਲ ਈਰਖਾ ਕਰਨ ਲੱਗ ਪਿਆ ਸੀ। ਇਸੇ ਈਰਖਾ ਅਤੇ ਖੁੰਦਕ ਦੇ ਚੱਲਦਿਆਂ ਸੰਦੀਪ ਸਿੰਘ ਨੇ ਉਸ ਦੇ ਦੋਵਾਂ ਪੁੱਤਰਾਂ ਨੂੰ ਚਾਕੂ ਨਾਲ 3 ਨਵੰਬਰ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਘਟਨਾ ਦੀ ਇੱਕ ਦਿਲ ਕੰਬਾਊ ਤੇ ਬੇਹੱਦ ਦਰਦਨਾਕ ਵੀਡੀਓ ਬਣਾ ਕੇ ਉਸ ਵਲੋਂ ਭੇਜੀ ਗਈ ਸੀ, ਜਿਸ ਨੂੰ ਦੇਖਣ ਦਾ ਪਰਿਵਾਰ ਨੂੰ ਅੱਜ ਤੱਕ ਵੀ ਹੌਂਸਲਾ ਨਹੀਂ ਪਿਆ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਿਲ ਰਹੀਆਂ ਧਮਕੀਆਂ ਤੇ ਇਸ ਮਾਮਲੇ ਨੂੰ ਲੈ ਕੇ ਐਸ.ਐਸ.ਪੀ. ਨੂੰ ਪੱਤਰ ਲਿਖਿਆ ਹੈ। ਇਸ ਦੁੱਖਦਾਈ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਪਰਿਵਾਰ ਦੇ 2 ਨੌਜਵਾਨ ਪੁੱਤਰਾਂ ਦਾ ਇਸ ਤਰ੍ਹਾਂ ਕਤਲ ਹੋ ਜਾਣਾ ਬਹੁਤ ਹੀ ਦੁਖਦਾਈ ਹੈ। ਉਹਨਾਂ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਉਹ ਹਰ ਸੰਭਵ ਯਤਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਸਪੋਰਟਸ ਕਲੱਬ ਵਲੋਂ ਫੁੱਟਬਾਲ ਕੱਪ ਧੂਮ-ਧੜੱਕੇ ਨਾਲ ਸ਼ੁਰੂ ਅਗਲੀ ਖ਼ਬਰ ਤਲਵੰਡੀ ਸੰਘੇੜਾ ਵਾਸੀਆਂ ਨੇ ਦੀਵਾਲੀ ਮੌਕੇ ਨਹੀਂ ਜਗਾਏ ਦੀਵੇ ਤੇ ਨਾ ਹੀ ਸਜਾਇਆ ਨਗਰ ਕੀਰਤਨ
Ad Position 24