26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਬੈਂਕ ’ਚ ਕੰਮ ਲਈ ਆਏ ਨਗਰ ਪੰਚਾਇਤ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ

ਸ਼ਾਹਕੋਟ, 26 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਵਿਖੇ ਸਟੇਟ ਬੈਂਕ ਆਫ ਇੰਡੀਆ ਦੀ ਮੋਗਾ ਰੋਡ ਬ੍ਰਾਂਚ ਦੇ ਨੇੜੇ ਸੈਲੂਨ ਦੇ ਬਾਹਰੋਂ ਨਗਰ ਪੰਚਾਇਤ ਸ਼ਾਹਕੋਟ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਭਜੀਤ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਵਾਰਡ ਨੰਬਰ-8, ਲੋਹੀਆਂ ਖਾਸ ਨੇ ਦੱਸਿਆ ਕਿ ਉਹ ਨਗਰ ਪੰਚਾਇਤ ਸ਼ਾਹਕੋਟ ਵਿਖੇ ਨੌਕਰੀ ਕਰਦਾ ਹੈ।

Ad Position 21
No active advertisement
ਅਜੀਤ ਡੈਸਕ 27-11-2026
ਸ਼ਾਹਕੋਟ, 26 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਵਿਖੇ ਸਟੇਟ ਬੈਂਕ ਆਫ ਇੰਡੀਆ ਦੀ ਮੋਗਾ ਰੋਡ ਬ੍ਰਾਂਚ ਦੇ ਨੇੜੇ ਸੈਲੂਨ ਦੇ ਬਾਹਰੋਂ ਨਗਰ ਪੰਚਾਇਤ ਸ਼ਾਹਕੋਟ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਭਜੀਤ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਵਾਰਡ ਨੰਬਰ-8, ਲੋਹੀਆਂ ਖਾਸ ਨੇ ਦੱਸਿਆ ਕਿ ਉਹ ਨਗਰ ਪੰਚਾਇਤ ਸ਼ਾਹਕੋਟ ਵਿਖੇ ਨੌਕਰੀ ਕਰਦਾ ਹੈ। ਉਹ ਦਫ਼ਤਰੀ ਕੰਮ ਲਈ ਸਟੇਟ ਬੈਂਕ ਆਫ਼ ਇੰਡੀਆ ਦੀ ਮੋਗਾ ਰੋਡ ਸ਼ਾਖਾ ਸ਼ਾਹਕੋਟ ਵਿਖੇ ਗਿਆ ਸੀ। ਇਸ ਦੌਰਾਨ ਉਸ ਨੇ ਆਪਣਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਪੀ.ਬੀ. 08- ਡੀ.ਜੈਡ- 0522) ਬੈਂਕ ਦੇ ਨਾਲ ਸੈਲੂਨ ਦੇ ਬਾਹਰ ਖੜ੍ਹਾ ਕੀਤਾ ਸੀ । ਜਦੋਂ ਕੁੱਝ ਸਮੇਂ ਬਾਅਦ ਉਹ ਬੈਂਕ ’ਚੋਂ ਬਾਹਰ ਆਇਆ ਤਾਂ ਉਸ ਦਾ ਮੋਟਰਸਾਈਕਲ ਉੱਥੋਂ ਗਾਇਬ ਸੀ। ਉਸ ਨੇ ਆਸ-ਪਾਸ ਕਾਫ਼ੀ ਭਾਲ ਕੀਤੀ, ਪਰ ਮੋਟਰਸਾਈਕਲ ਬਾਰੇ ਪਤਾ ਨਾ ਲੱਗਾ। ਇਸ ਤੋਂ ਬਾਅਦ ਜਦੋਂ ਉਸ ਨੇ ਸੈਲੂਨ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਾ ਕਿ ਦੋ ਵਿਅਕਤੀ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਪਿੰਡ ਬਾਜਵਾ ਕਲਾਂ ਵੱਲ ਫਰਾਰ ਹੋ ਗਏ। ਇਸ ਚੋਰੀ ਦੀ ਘਟਨਾ ਸੰਬੰਧੀ ਥਾਣਾ ਸ਼ਾਹਕੋਟ ਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਮਹਿਤਪੁਰ ਸ਼ਹਿਰ ’ਚ ਮੁਜ਼ਾਹਰੇ ਬਾਅਦ ਥਾਣੇ ਅੱਗੇ ਕੱਲ੍ਹ ਜਥੇਬੰਦੀਆ ਕਰਨਗੀਆਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਆਜ਼ਾਦ ਸਪੋਰਟਸ ਕਲੱਬ ਵਲੋਂ ਫੁੱਟਬਾਲ ਕੱਪ ਧੂਮ-ਧੜੱਕੇ ਨਾਲ ਸ਼ੁਰੂ
Ad Position 24