26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਹਿਤਪੁਰ ਸ਼ਹਿਰ ’ਚ ਮੁਜ਼ਾਹਰੇ ਬਾਅਦ ਥਾਣੇ ਅੱਗੇ ਕੱਲ੍ਹ ਜਥੇਬੰਦੀਆ ਕਰਨਗੀਆਂ ਰੋਸ ਪ੍ਰਦਰਸ਼ਨ

ਮਹਿਤਪੁਰ, 26 ਨਵੰਬਰ (ਲਖਵਿੰਦਰ ਸਿੰਘ)-ਥਾਣਾ ਮਹਿਤਪੁਰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਤੇ ਨਾਂਹ-ਪੱਖੀ ਰਵੱਈਏ ਦੇ ਵਿਰੋਧ ’ਚ ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ 28 ਨਵੰਬਰ ਨੂੰ ਮਹਿਤਪੁਰ ਸ਼ਹਿਰ ’ਚ ਰੋਸ ਮੁਜ਼ਾਹਰਾ ਕਰਕੇ ਥਾਣੇ ਅੱਗੇ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਅੱਜ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਦੌਰਾਨ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਮਹਿਤਪੁਰ, 26 ਨਵੰਬਰ (ਲਖਵਿੰਦਰ ਸਿੰਘ)-ਥਾਣਾ ਮਹਿਤਪੁਰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਤੇ ਨਾਂਹ-ਪੱਖੀ ਰਵੱਈਏ ਦੇ ਵਿਰੋਧ ’ਚ ਵੱਖ-ਵੱਖ ਜਨਤਕ ਜਥੇਬੰਦੀਆਂ ਵਲੋਂ 28 ਨਵੰਬਰ ਨੂੰ ਮਹਿਤਪੁਰ ਸ਼ਹਿਰ ’ਚ ਰੋਸ ਮੁਜ਼ਾਹਰਾ ਕਰਕੇ ਥਾਣੇ ਅੱਗੇ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਅੱਜ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਇਲਾਕੇ ’ਚ ਹੋਏ ਕਤਲ, ਗੁੰਡਾਗਰਦੀ, ਮਾਈਕ੍ਰੋਫਾਈਨਾਂਸ ਕੰਪਨੀਆਂ ਦੇ ਏਜੰਟਾਂ ਵਲੋਂ ਕੀਤੀ ਜਾ ਰਹੀ ਧੋਖਾਧੜੀ, ਪੰਚਾਇਤੀ ਜ਼ਮੀਨ ਉੱਪਰ ਧੱਕੇ ਨਾਲ ਕਬਜ਼ੇ ਤੇ ਮਨਰੇਗਾ ਵਰਕਰਾਂ ਉੱਪਰ ਪਾਏ ਗਏ ਝੂਠੇ ਪਰਚਿਆਂ ਵਰਗੇ ਅਨੇਕਾਂ ਮਸਲੇ ਲਟਕ ਰਹੇ ਹਨ। ਪੁਲਿਸ ਦੇ ਉੱਚ ਅਧਿਕਾਰੀਆਂ ਦੇ ਹੁਕਮਾਂ ਦੇ ਬਾਵਜੂਦ ਪੀੜਤਾਂ ਨੂੰ ਇਨਸਾਫ਼ ਦੇਣ ਲਈ ਸਥਾਨਕ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਕਈ ਥਾਣਾ ਮੁਖੀ ਬਦਲ ਕੇ ਆਏ ਤੇ ਚਲੇ ਗਏ, ਪਰ ਹਾਲਾਤ ਜਿਉਂ ਦੇ ਤਿਉਂ ਬਣੇ ਹੋਏ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਨਗਰ ਪੰਚਾਇਤ ਦੇ ਇੱਕ ਪ੍ਰਮੁੱਖ ਆਗੂ ‘ਤੇ ਕੀਤੇ ਗਏ ਜਾਨਲੇਵਾ ਹਮਲੇ ਤੇ ਹਾਲ ਹੀ ਵਿੱਚ ਇੱਕ ਦੁਕਾਨਦਾਰ ਉੱਪਰ ਥਾਣੇ ਵਿੱਚ ਹੀ ਕੰਮ ਕਰਦੇ ਇੱਕ ਵਿਅਕਤੀ ਵਲੋਂ ਕੀਤੇ ਗਏ ਹਮਲੇ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਪੁਲਿਸ ਦੀ ਇਸ ਢਿੱਲ-ਮੱਠ ਤੇ ਦੋਸ਼ੀਆਂ ਦੀ ਕੀਤੀ ਜਾ ਰਹੀ ਕਥਿਤ ਪੁਸ਼ਤਪਨਾਹੀ ਤੋਂ ਸਾਫ਼ ਹੈ ਕਿ ਲੋਕਾਂ ਕੋਲ ਇਨਸਾਫ਼ ਲੈਣ ਲਈ ਸੰਘਰਸ਼ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਬਚਿਆ। ਇਸੇ ਮਜ਼ਬੂਰੀ ਵੱਸ ਜਥੇਬੰਦੀਆਂ ਵਲੋਂ ਸਾਂਝਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ। ਮੀਟਿੰਗ ਵਿੱਚ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਤੋਂ ਇਲਾਵਾ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਤੇ ਕਸ਼ਮੀਰ ਮੰਡਿਆਲਾ, ਕਿਰਤੀ ਕਿਸਾਨ ਯੂਨੀਅਨ ਦੇ ਹਰਜਿੰਦਰ ਸਿੰਘ ਮੰਡ ਤੇ ਸਾਬਕਾ ਸਰਪੰਚ ਬਚਨ ਸਿੰਘ, ਨੌਜਵਾਨ ਭਾਰਤ ਸਭਾ ਦੇ ਸੁਖਦੇਵ ਸਿੰਘ ਤੇ ਸੋਨੂ ਅਰੋੜਾ ਅਤੇ ਇਸਤਰੀ ਜਾਗ੍ਰਿਤੀ ਮੰਚ ਦੀ ਆਗੂ ਅਨੀਤਾ ਸੰਧੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਪਬਲਿਕ ਸਕੂਲ ’ਚ ਕਰਵਾਏ ਦਸਤਾਰ ਸਜਾਉਣ ਦੇ ਮੁਕਾਬਲੇ ਅਗਲੀ ਖ਼ਬਰ ਬੈਂਕ ’ਚ ਕੰਮ ਲਈ ਆਏ ਨਗਰ ਪੰਚਾਇਤ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ
Ad Position 24