ਲਾਇਨਜ਼ ਪਬਲਿਕ ਸਕੂਲ, ਨੂਰਪੁਰ ਚੱਠਾ ਵਿਖੇ ਸੰਵਿਧਾਨ ਦਿਵਸ ਮਨਾਇਆ
ਨਕੋਦਰ, 26 ਨਵੰਬਰ (ਤਿਲਕ ਰਾਜ ਸ਼ਰਮਾ)- ਲਾਇਨਜ਼ ਪਬਲਿਕ ਸਕੂਲ, ਨੂਰਪੁਰ ਚੱਠਾ ਵਿਖੇ ਸੰਵਿਧਾਨ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
ਨਕੋਦਰ, 26 ਨਵੰਬਰ (ਤਿਲਕ ਰਾਜ ਸ਼ਰਮਾ)- ਲਾਇਨਜ਼ ਪਬਲਿਕ ਸਕੂਲ, ਨੂਰਪੁਰ ਚੱਠਾ ਵਿਖੇ ਸੰਵਿਧਾਨ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ’ਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ ਗਿਆ, ਜਿਸ ’ਚ ਡਾ. ਭੀਮ ਰਾਓ ਅੰਬੇਡਕਰ ਜੀ ਦੇ ਮਹੱਤਵਪੂਰਨ ਯੋਗਦਾਨ ਤੇ ਸੰਵਿਧਾਨ ਦੀ ਪ੍ਰਸਤਾਵਨਾ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ । ਇਸ ਦੌਰਾਨ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਵੀ ਪੜ੍ਹੀ ਗਈ, ਜਿਸ ’ਚ ਨਿਆਂ, ਆਜ਼ਾਦੀ, ਸਮਾਨਤਾ ਤੇ ਭਾਈਚਾਰੇ ਵਰਗੇ ਮਹੱਤਵਪੂਰਨ ਸਿਧਾਂਤਾਂ ਨੂੰ ਉਜਾਗਰ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਵਿਧਾਨ ਦਾ ਸਤਿਕਾਰ ਕਰਨ, ਆਪਣੇ ਫ਼ਰਜ਼ਾਂ ਦੀ ਪਾਲਣਾ ਕਰਨ ਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਾਹਿਬ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੀ ਨੀਂਹ ਹੈ ਅਤੇ ਇਹ ਸਾਨੂੰ ਬਰਾਬਰੀ, ਆਜ਼ਾਦੀ, ਨਿਆਂ ਅਤੇ ਏਕਤਾ ਨਾਲ ਰਹਿਣ ਦੀ ਸਿੱਖਿਆ ਦਿੰਦਾ ਹੈ। ਇਸ ਮੌਕੇ ’ਤੇ ਪ੍ਰਿੰਸੀਪਲ ਲਵਪ੍ਰੀਤ ਸਿੰਘ, ਵਾਈਸ ਪ੍ਰਿੰਸੀਪਲ ਰੇਨੂਕਾ ਗਿੱਲ, ਲਵਪ੍ਰੀਤ ਥਾਪਰ, ਅੰਮ੍ਰਿਤ, ਜਸਵੀਰ ਕੌਰ, ਬਬਲੀ, ਨਵਨੀਤ, ਤਾਨੀਆ, ਸੰਦੀਪ ਕੌਰ, ਕਿਰਨਦੀਪ ਕੌਰ, ਏਕਤਾ ਰਾਣੀ, ਗੁਰਬਖਸ਼ ਕੌਰ, ਸਿਮਰਨਜੀਤ ਕੌਰ, ਵਿਰੋਨਿਕਾ, ਰਚਨਾ, ਮਾਨਸੀ, ਕਿਰਨਪ੍ਰੀਤ ਆਦਿ ਮੌਜੂਦ ਸਨ।