26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਲੋਕਾਂ ਨੂੰ ਮੁੜ ਗੁੰਮਰਾਹ ਕਰਨ ਦੀ ਕੋਸ਼ਿਸ਼ - ਸ਼ੇਰੋਵਾਲੀਆ

ਸ਼ਾਹਕੋਟ, 26 ਨਵੰਬਰ (ਸੁਖਦੀਪ ਸਿੰਘ)- ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਬਾਰੇ ਕਾਂਗਰਸ ਕਮੇਟੀ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਪ੍ਰਧਾਨ ਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਮੁੜ ਇਕੱਠੇ ਹੋਣਾ ਪੰਜਾਬ ਦੇ ਲੋਕਾਂ ਨੂੰ ਮੁੜ ਗੁੰਮਰਾਹ ਕਰਨ ਦੀ ਕੋਸ਼ਿਸ਼ ਤੋਂ ਇਲਾਵਾ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਰਾਜ ਨੂੰ ਅਜੇ ਤੱਕ ਭੁੱਲੇ ਨਹੀਂ ਹਨ।

Ad Position 21
No active advertisement
ਅਜੀਤ ਡੈਸਕ 27-11-2026
ਸ਼ਾਹਕੋਟ, 26 ਨਵੰਬਰ (ਸੁਖਦੀਪ ਸਿੰਘ)- ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਬਾਰੇ ਕਾਂਗਰਸ ਕਮੇਟੀ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਪ੍ਰਧਾਨ ਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਮੁੜ ਇਕੱਠੇ ਹੋਣਾ ਪੰਜਾਬ ਦੇ ਲੋਕਾਂ ਨੂੰ ਮੁੜ ਗੁੰਮਰਾਹ ਕਰਨ ਦੀ ਕੋਸ਼ਿਸ਼ ਤੋਂ ਇਲਾਵਾ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਰਾਜ ਨੂੰ ਅਜੇ ਤੱਕ ਭੁੱਲੇ ਨਹੀਂ ਹਨ। ਉਸ ਸਮੇਂ ਪੰਜਾਬ ਵਿੱਚ ਨਸ਼ਾ, ਬੇਰੁਜ਼ਗਾਰੀ, ਕਿਸਾਨਾਂ ਦੇ ਕਰਜ਼ੇ ਅਤੇ ਭ੍ਰਿਸ਼ਟਾਚਾਰ ਆਪਣੇ ਸਿਖਰ ’ਤੇ ਸੀ। ਹੁਣ ਦੋਵੇਂ ਪਾਰਟੀਆਂ ਫਿਰ ਤੋਂ ਸੱਤਾ ਹਾਸਲ ਕਰਨ ਲਈ ਇਕੱਠੀਆਂ ਹੋਈਆਂ ਹਨ, ਪਰ ਪੰਜਾਬ ਦੀ ਜਨਤਾ ਹੁਣ ਬਹੁਤ ਸਿਆਣੀ ਹੋ ਚੁੱਕੀ ਹੈ। ਸ਼ੇਰੋਵਾਲੀਆ ਨੇ ਕਿਹਾ ਕਿ ਜਿਨ੍ਹਾਂ ਪਾਰਟੀਆਂ ਨੇ ਸਾਲਾਂ ਤੱਕ ਇੱਕ-ਦੂਜੇ ’ਤੇ ਦੋਸ਼ ਲਗਾਏ, ਅੱਜ ਉਹੀ ਪਾਰਟੀਆਂ ਕੁਰਸੀ ਲਈ ਇੱਕ ਹੋ ਗਈਆਂ ਹਨ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਇਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਨਹੀਂ, ਸਗੋਂ ਸਿਰਫ਼ ਆਪਣੀ ਸਿਆਸੀ ਜ਼ਮੀਨ ਦੀ ਚਿੰਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਖੜ੍ਹੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਖੜ੍ਹੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਵਿਸ਼ਾਲ ‘ਸ੍ਰੀ ਰਾਮ ਕਥਾਮ੍ਰਿਤ’ ਦੇ ਪਹਿਲੇ ਦਿਨ ਦਾ ਸ਼ੁੱਭ ਆਰੰਭ ਅਗਲੀ ਖ਼ਬਰ ਲਾਇਨਜ਼ ਪਬਲਿਕ ਸਕੂਲ, ਨੂਰਪੁਰ ਚੱਠਾ ਵਿਖੇ ਸੰਵਿਧਾਨ ਦਿਵਸ ਮਨਾਇਆ
Ad Position 24