26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ

ਸ਼ਾਹਕੋਟ, 26 ਨਵੰਬਰ (ਸੁਖਦੀਪ ਸਿੰਘ)-ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਰਸੋਂ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰ ਸਮੇਂ ਭੋਗ ਪਾਏ ਗਏ, ਉਪਰੰਤ ਕਥਾ ਵਾਚਕ ਭਾਈ ਸੁਖਜੀਤ ਸਿੰਘ ਨੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ।

Ad Position 21
No active advertisement
ਅਜੀਤ ਡੈਸਕ 27-11-2026
ਸ਼ਾਹਕੋਟ, 26 ਨਵੰਬਰ (ਸੁਖਦੀਪ ਸਿੰਘ)-ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਰਸੋਂ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰ ਸਮੇਂ ਭੋਗ ਪਾਏ ਗਏ, ਉਪਰੰਤ ਕਥਾ ਵਾਚਕ ਭਾਈ ਸੁਖਜੀਤ ਸਿੰਘ ਨੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ। ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਬਲਦੇਵ ਸਿੰਘ ਕਲਿਆਣ (ਸਾਬਕਾ ਜੂਨੀਅਰ ਮੀਤ ਪ੍ਰਧਾਨ) ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਇੱਕ ਅਕਾਲ ਪੁਰਖ ਨਾਲ ਜੁੜਨ ਤੇ ਸੱਚੀ ਕਿਰਤ ਕਰਕੇ ਗਰੀਬ-ਗੁਰਬੇ ਦੀ ਸੇਵਾ ਕਰਨ ਦਾ ਉਪਦੇਸ਼ ਦਿੱਤਾ ਹੈ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਇੰਚਾਰਜ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਹੈੱਡ ਗ੍ਰੰਥੀ ਭਾਈ ਸੁਖਜੀਤ ਸਿੰਘ, ਸ਼ਮਿੰਦਰ ਸਿੰਘ, ਹਰਭਜਨ ਸਿੰਘ ਬਾਜਵਾ, ਜਥੇ. ਕਰਨੈਲ ਸਿੰਘ ਜੋਧਪੁਰੀ, ਮੱਖਣ ਸਿੰਘ ਬਾਜਵਾ, ਹਰਮਨਪ੍ਰੀਤ ਸਿੰਘ, ਵਰਿੰਦਰਪਾਲ ਸਿੰਘ, ਕੁਲਦੀਪ ਕੌਰ, ਜਸਵੀਰ ਕੌਰ, ਪਿਆਰਾ ਸਿੰਘ, ਸੁਖਪ੍ਰੀਤ ਸਿੰਘ, ਸਰਤਾਜ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਤੋਂ ਸੁਲਤਾਨਪੁਰ ਲੋਧੀ ਤੱਕ ‘ਪੈਦਲ ਨਗਰ ਕੀਰਤਨ’ ਸਜਾਇਆ ਅਗਲੀ ਖ਼ਬਰ ਸੰਤ ਜੂਦਸ ਕਾਨਵੈਂਟ ਸਕੂਲ ਵਿਖੇ ਦੋ ਰੋਜ਼ਾ ਸਪੋਰਟਸ ਮੀਟ ਮੁਕਾਬਲੇ ਕਰਵਾਏ
Ad Position 24