26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਲੋਹੀਆਂ ਤੋਂ ਸੁਲਤਾਨਪੁਰ ਲੋਧੀ ਤੱਕ ‘ਪੈਦਲ ਨਗਰ ਕੀਰਤਨ’ ਸਜਾਇਆ

ਲੋਹੀਆਂ ਖਾਸ, 26 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਗੁਰਦੁਆਰਾ ਸਾਹਿਬ ਡੁਮਾਣਾ ਵਲੋਂ ਲੋਹੀਆਂ ਤੋਂ ਗੁ: ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਵਿਸ਼ਾਲ ਪੈਦਲ ਨਗਰ ਕੀਰਤਨ’ ਸਜਾਇਆ ਗਿਆ| ਪਾਲਕੀ ਬੱਸ ’ਚ ਸ਼ੁਸ਼ੋਬਿਤ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਪੈਦਲ ਨਗਰ ਕੀਰਤਨ ਦੌਰਾਨ ਸ਼ਹਿਰ ਦੇ ਬਜ਼ਾਰਾਂ ਸਮੇਤ ਸ਼ਹੀਦ ਊਧਮ ਸਿੰਘ ਚੌਂਕ, ਟੀ. ਪੁਆਇੰਟ, ਸੁਲਤਾਨਪੁਰ ਫਾਟਕ ਲੋਹੀਆਂ ਤੋਂ ਗੁ: ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਰਾਗੀ ਤੇ ਢਾਡੀ ਜਥਿਆਂ ਸਮੇਤ ਸੰਗਤਾਂ ਵਲੋਂ ਸ਼ਬਦ ਗਾਇਨ ਕੀਤੇ ਗਏ| ਰਸਤੇ ਦੌਰਾਨ ਵੱਖ ਵੱਖ ਗੁਰੂ ਘਰਾਂ ਗੁ: ਸਿੰਘ ਸਭਾ, ਗੁ: ਬਜ਼ਾਰ ਵਾਲਾ, ਗੁ: ਰਵੀਦਾਸ ਜੀ, ਗੁ: ਕਲਗੀਧਰ ਸਾਹਿਬ ਗੁਰੂ ਨਾਨਕ ਕਲੋਨੀ ਸਮੇਤ ਹੋਰ ਪ੍ਰਬੰਧਕ ਕਮੇਟੀਆਂ, ਦੁਕਾਨਦਾਰਾਂ ਅਤੇ ਹੋਰ ਸੰਗਤਾਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸੁੰਦਰ ਰੁਮਾਲੇ ਭੇਟ ਕੀਤੇ ਗਏ ਤੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ| ਇਸ ਮੌਕੇ ਗੁਰਦੁਆਰਾ ਸਾਹਿਬ ਡੁਮਾਣਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਸਿੰਘ ਕੌਂਸਲਰ, ਅਵਤਾਰ ਸਿੰਘ, ਬਲਕਾਰ ਸਿੰਘ ਕਾਨੂੰਗੋ, ਜਸਵਿੰਦਰ ਸਿੰਘ ਨੀਟਾ, ਅਮਰਜੀਤ ਸਿੰਘ, ਮਹਿੰਦਰ ਸਿੰਘ ਨੰਬਰਦਾਰ, ਠੇਕੇਦਾਰ ਪਰਮਜੀਤ ਸਿੰਘ, ਡਾ.

Ad Position 21
No active advertisement
ਪਿੰਡ ਮਨਸੂਰਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। ਤਸਵੀਰ : ਬਲਵਿੰਦਰ ਸਿੰਘ ਗੁਰਾਇਆ 27-11-2026
ਲੋਹੀਆਂ ਖਾਸ, 26 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਗੁਰਦੁਆਰਾ ਸਾਹਿਬ ਡੁਮਾਣਾ ਵਲੋਂ ਲੋਹੀਆਂ ਤੋਂ ਗੁ: ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਵਿਸ਼ਾਲ ਪੈਦਲ ਨਗਰ ਕੀਰਤਨ’ ਸਜਾਇਆ ਗਿਆ| ਪਾਲਕੀ ਬੱਸ ’ਚ ਸ਼ੁਸ਼ੋਬਿਤ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਪੈਦਲ ਨਗਰ ਕੀਰਤਨ ਦੌਰਾਨ ਸ਼ਹਿਰ ਦੇ ਬਜ਼ਾਰਾਂ ਸਮੇਤ ਸ਼ਹੀਦ ਊਧਮ ਸਿੰਘ ਚੌਂਕ, ਟੀ. ਪੁਆਇੰਟ, ਸੁਲਤਾਨਪੁਰ ਫਾਟਕ ਲੋਹੀਆਂ ਤੋਂ ਗੁ: ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਰਾਗੀ ਤੇ ਢਾਡੀ ਜਥਿਆਂ ਸਮੇਤ ਸੰਗਤਾਂ ਵਲੋਂ ਸ਼ਬਦ ਗਾਇਨ ਕੀਤੇ ਗਏ| ਰਸਤੇ ਦੌਰਾਨ ਵੱਖ ਵੱਖ ਗੁਰੂ ਘਰਾਂ ਗੁ: ਸਿੰਘ ਸਭਾ, ਗੁ: ਬਜ਼ਾਰ ਵਾਲਾ, ਗੁ: ਰਵੀਦਾਸ ਜੀ, ਗੁ: ਕਲਗੀਧਰ ਸਾਹਿਬ ਗੁਰੂ ਨਾਨਕ ਕਲੋਨੀ ਸਮੇਤ ਹੋਰ ਪ੍ਰਬੰਧਕ ਕਮੇਟੀਆਂ, ਦੁਕਾਨਦਾਰਾਂ ਅਤੇ ਹੋਰ ਸੰਗਤਾਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸੁੰਦਰ ਰੁਮਾਲੇ ਭੇਟ ਕੀਤੇ ਗਏ ਤੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ| ਇਸ ਮੌਕੇ ਗੁਰਦੁਆਰਾ ਸਾਹਿਬ ਡੁਮਾਣਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਸਿੰਘ ਕੌਂਸਲਰ, ਅਵਤਾਰ ਸਿੰਘ, ਬਲਕਾਰ ਸਿੰਘ ਕਾਨੂੰਗੋ, ਜਸਵਿੰਦਰ ਸਿੰਘ ਨੀਟਾ, ਅਮਰਜੀਤ ਸਿੰਘ, ਮਹਿੰਦਰ ਸਿੰਘ ਨੰਬਰਦਾਰ, ਠੇਕੇਦਾਰ ਪਰਮਜੀਤ ਸਿੰਘ, ਡਾ. ਜਸਵਿੰਦਰ ਸਿੰਘ, ਦਲਵੀਰ ਸਿੰਘ, ਸੰਤੋਖ ਸਿੰਘ, ਮੇਜਰ ਸਿੰਘ ਸਮੇਤ ਹੋਰਾਂ ਵਲੋਂ ਪੰਜ ਪਿਆਰਿਆਂ ਸਮੇਤ ਵੱਖ-ਵੱਖ ਸਹਿਯੋਗ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ| ਇਸ ਮੌਕੇ ਸ਼ਹਿਰ ਤੇ ਇਲਾਕੇ ਭਰ ਤੋਂ ਵੱਡੀ ਗਿਣਤੀ ’ਚ ਸੰਗਤਾਂ ਹਾਜਰ ਸਨ| ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗੁਰਾਇਆ, (ਬਲਵਿੰਦਰ ਸਿੰਘ)- ਨਜ਼ਦੀਕੀ ਪਿੰਡ ਮਨਸੂਰਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ’ਚ ਹਾਜ਼ਰ ਸੰਗਤਾਂ ਵਲੋਂ ਗੁਰੂ ਦਾ ਜੱਸ ਗਾਇਨ ਕੀਤਾ। ਇਸ ਮੌਕੇ ਢਾਡੀ ਲਸ਼ਕਰ ਸਿੰਘ ਮਾਣਕਪੁਰੀ ਤੇ ਬੱਚਿਆਂ ਦੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਨਗਰ ਕੀਰਤਨ ਦੌਰਾਨ ਸੰਗਤਾਂ ਲਈ ਸ਼ਹਿਰ ਵਾਸੀਆਂ ਵਲੋਂ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਸਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਮੁੱਖ ਵਿਅਕਤੀਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ, ਜਸਵੀਰ ਸਿੰਘ ਪ੍ਰਧਾਨ, ਦਲਜੀਤ ਸਿੰਘ, ਜੁਝਾਰ ਸਿੰਘ, ਨਰਿੰਦਰ ਸਿੰਘ, ਮਨਦੀਪ ਸਿੰਘ, ਗੁਦਾਵਰ ਸਿੰਘ, ਜਸਕੀਰਤ ਸਿੰਘ, ਪ੍ਰਭਜੋਤ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਉਂਕਾਰ ਸਿੰਘ, ਅਵਤਾਰ ਲਾਲ , ਜੋਰਾ ਸਿੰਘ, ਭੁਪਿੰਦਰ ਸਿੰਘ, ਹਰਨੇਕ ਸਿੰਘ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਖ਼ਾਲਸਾ ਕਾਲਜ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ
Ad Position 24