ਲੋਕ ਭਲਾਈ ਦੇ ਮੁੱਦਿਆਂ ਨੂੰ ਲੈ ਕੇ ਐਸ. ਡੀ. ਐਮ. ਨੂੰ ਮੰਗ ਪੱਤਰ ਸੌਂਪਿਆ
ਜਲੰਧਰ, 27 ਨਵੰਬਰ (ਸ਼ਿਵ)-ਇਲਾਕੇ ਦੀਆਂ ਵਿਕਾਸ ਸੰਬੰਧੀ ਸਮੱਸਿਆਵਾਂ ਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਲੈ ਕੇ ਅਗਰਵਾਲ ਵੈਲਫੇਅਰ ਬੋਰਡ ਦੇ ਚੇਅਰਮੈਨ ਰਾਜਨ ਗੁਪਤਾ ਦੀ ਅਗਵਾਈ ਵਿਚ ਇਕ ਵਫਦ ਨੇ ਐਸ. ਡੀ.
ਜਲੰਧਰ, 27 ਨਵੰਬਰ (ਸ਼ਿਵ)-ਇਲਾਕੇ ਦੀਆਂ ਵਿਕਾਸ ਸੰਬੰਧੀ ਸਮੱਸਿਆਵਾਂ ਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਲੈ ਕੇ ਅਗਰਵਾਲ ਵੈਲਫੇਅਰ ਬੋਰਡ ਦੇ ਚੇਅਰਮੈਨ ਰਾਜਨ ਗੁਪਤਾ ਦੀ ਅਗਵਾਈ ਵਿਚ ਇਕ ਵਫਦ ਨੇ ਐਸ. ਡੀ. ਐਮ. ਜਲੰਧਰ, ਐਸ. ਡੀ. ਐਮ. ਆਦਮਪੁਰ, ਐਸ. ਡੀ. ਐਮ. ਨਕੋਦਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਇਲਾਕੇ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨਾਲ ਜੁੜੀਆਂ ਮੰਗਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਵੱਖ-ਵੱਖ ਜਨਤਕ ਮੰਗਾਂ ਅਤੇ ਵਿਕਾਸ ਕਾਰਜਾਂ ਨੂੰ ਉਜਾਗਰ ਕਰਦਾ ਵਿਸਥਾਰਪੂਰਵਕ ਮੰਗ ਪੱਤਰ ਐਸ. ਡੀ. ਐਮ. ਨੂੰ ਸੌਂਪਿਆ ਗਿਆ ਅਤੇ ਇਨ੍ਹਾਂ ਮਾਮਲਿਆਂ ਵਿਚ ਜਲਦੀ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਇੰਚਾਰਜ ਰੂਪਮ ਸ਼ਰਮਾ, ਸ਼ਾਂਤ ਗੁਪਤਾ, ਕਰਨ ਜਿੰਦਲ, ਮਹੇਸ਼ ਗਰਗ, ਪਵਨ ਗੁਪਤਾ, ਪ੍ਰਵੀਨ ਗੁਪਤਾ ਅਤੇ ਹੋਰ ਮੈਂਬਰ ਹਾਜ਼ਰ ਸਨ। ਆਗੂਆਂ ਨੇ ਉਮੀਦ ਜਤਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਹਿੱਤ ਵਿਚ ਇਨ੍ਹਾਂ ਮੰਗਾਂ ‘ਤੇ ਸਕਾਰਾਤਮਕ ਕਾਰਵਾਈ ਕਰਦਿਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ।