28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਿਮਰਨ ਐਨਕਲੇਵ ਵਿਖੇ ਕੈਬਨਿਟ ਮੰਤਰੀ ਵਲੋਂ 14 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦੇ ਕੰਮ ਦੀ ਸ਼ੁਰੂਆਤ

ਜਲੰਧਰ, 27 ਨਵੰਬਰ (ਜਤਿੰਦਰ ਪੰਮੀ)-ਵਾਰਡ ਨੰਬਰ 54 ਦੇ ਸਿਮਰਨ ਐਨਕਲੇਵ ਵਿਖੇ ਸੀਵਰੇਜ ਦੇ ਵਿਕਾਸ ਕਾਰਜ ਦੀ ਸ਼ੁਭ ਸ਼ੁਰੂਆਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਕੀਤੀ ਗਈ। ਇਸ ਪ੍ਰਾਜੈਕਟ ’ਤੇ ਕੁੱਲ 14 ਲੱਖ ਰੁਪਏ ਦੀ ਲਾਗਤ ਆਵੇਗੀ।

Ad Position 21
No active advertisement
ਅਜੀਤ ਡੈਸਕ 28-11-2026
ਜਲੰਧਰ, 27 ਨਵੰਬਰ (ਜਤਿੰਦਰ ਪੰਮੀ)-ਵਾਰਡ ਨੰਬਰ 54 ਦੇ ਸਿਮਰਨ ਐਨਕਲੇਵ ਵਿਖੇ ਸੀਵਰੇਜ ਦੇ ਵਿਕਾਸ ਕਾਰਜ ਦੀ ਸ਼ੁਭ ਸ਼ੁਰੂਆਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਕੀਤੀ ਗਈ। ਇਸ ਪ੍ਰਾਜੈਕਟ ’ਤੇ ਕੁੱਲ 14 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੀਵਰੇਜ, ਸੜਕਾਂ, ਪੀਣ ਵਾਲੇ ਪਾਣੀ ਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਵਿਕਾਸ ਕਾਰਜਾਂ ਵਿਚ ਕਿਸੇ ਵੀ ਇਲਾਕੇ ਨਾਲ ਵਿਤਕਰਾ ਨਹੀਂ ਕੀਤਾ ਜਾਵੇਗਾ ਅਤੇ ਹਰ ਵਾਰਡ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਏ ਜਾਣਗੇ। ਮੋਹਿੰਦਰ ਭਗਤ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜਾਂ ਨੂੰ ਅਮਲੀ ਰੂਪ ਦੇ ਕੇ ਲੋਕਾਂ ਨੂੰ ਰਾਹਤ ਪਹੁੰਚਾਉਣਾ ਹੈ। ਸਿਮਰਨ ਐਨਕਲੇਵ ਵਿਖੇ ਸ਼ੁਰੂ ਹੋਇਆ ਇਹ ਸੀਵਰੇਜ ਪ੍ਰਾਜੈਕਟ ਇਲਾਕਾ ਨਿਵਾਸੀਆਂ ਲਈ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਐਡਵੋਕੇਟ ਸੰਦੀਪ ਕੁਮਾਰ ਵਰਮਾ, ਪਵਨ ਹੰਸ, ਕਮਲ ਲੋਚ, ਚੇਅਰਮੈਨ ਬੰਟੀ ਗਿੱਲ, ਪੰਕਜ ਵਰਮਾ ਸਮੇਤ ਇਲਾਕੇ ਦੇ ਹੋਰ ਪਤਵੰਤੇ ਸੱਜਣ ਅਤੇ ਨਿਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਾਣਕਾਰੀ ਦਿੰਦੇ ਹੋਏ ਜਗਜੀਤ ਸਿੰਘ ਡੱਲੇਵਾਲ, ਮੁਕੇਸ਼ ਚੰਦਰ, ਸੁਖਦੇਵ ਸਿੰਘ ਭੋਜਰਾਜ, ਅਮਰਜੀਤ ਸਿੰਘ ਰੜਾ, ਹਰਪਾਲ ਸਿੰਘ ਸ... ਅਗਲੀ ਖ਼ਬਰ ਲੋਕ ਭਲਾਈ ਦੇ ਮੁੱਦਿਆਂ ਨੂੰ ਲੈ ਕੇ ਐਸ. ਡੀ. ਐਮ. ਨੂੰ ਮੰਗ ਪੱਤਰ ਸੌਂਪਿਆ
Ad Position 24