28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜਾਣਕਾਰੀ ਦਿੰਦੇ ਹੋਏ ਜਗਜੀਤ ਸਿੰਘ ਡੱਲੇਵਾਲ, ਮੁਕੇਸ਼ ਚੰਦਰ, ਸੁਖਦੇਵ ਸਿੰਘ ਭੋਜਰਾਜ, ਅਮਰਜੀਤ ਸਿੰਘ ਰੜਾ, ਹਰਪਾਲ ਸਿੰਘ ਸੰਘਾ, ਇੰਦਰਜੀਤ ਸਿੰਘ ਬੈਂਸ, ਸੁਖਬੀਰ ਸਿੰਘ ਕੁੱਕੜ ਪਿੰਡ ਤੇ ਹੋਰ ਆਦਿ ਕਿਸਾਨ ਆਗੂ 3 ਦਸੰਬਰ ਨੂੰ ਕੀਤਾ ਜਾਵੇਗਾ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ-ਡੱਲੇਵਾਲ

ਜਲੰਧਰ, 27 ਨਵੰਬਰ (ਜਸਪਾਲ ਸਿੰਘ)-ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਗੁਰੂ ਤੇਗ ਬਹਾਦਰ ਨਗਰ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੇ ਅਗਵਾਈ ਵਿੱਚ ਹੋਈ । ਇਸ ਮੀਟਿੰਗ ਵਿੱਚ ਅਮਰਜੀਤ ਸਿੰਘ ਰੜਾ, ਸੁਖਦੇਵ ਸਿੰਘ ਭੋਜਰਾਜ ,ਮੁਕੇਸ਼ ਚੰਦਰ ਮੀਤ ਪ੍ਰਧਾਨ ਬੀ ਕੇ ਯੂ ਰਾਜੇਵਾਲ, ਹਰਪਾਲ ਸਿੰਘ ਸੰਘਾ ਆਜ਼ਾਦ ਕਿਸਾਨ ਕਮੇਟੀ ,ਸੁਖਬੀਰ ਸਿੰਘ ਕੁੱਕੜ ਪਿੰਡ ਕਿਸਾਨ ਮਜ਼ਦੂਰ ਮੋਰਚਾ, ਸਰਪੰਚ ਦਲਜੀਤ ਸਿੰਘ ਬਾਗੜੀਆਂ, ਇੰਦਰਪਾਲ ਸਿੰਘ ਬੈਂਸ ਬੀ ਕੇ ਯੂ ਚੜੂਨੀ, ਰਜਿੰਦਰ ਸਿੰਘ ਜਫਰਵਾਲ, ਸੋਨੂ ਔਲਖ, ਠਾਕੁਰ ਦਲੀਪ ਸਿੰਘ, ਠਾਕੁਰ ਵਿਜੇ ਸਿੰਘ, ਬਲਵਿੰਦਰ ਸਿੰਘ, ਕੁਲਵੰਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਸਿਰਸਾ ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ ।

Ad Position 21
No active advertisement
ਅਜੀਤ ਡੈਸਕ 28-11-2026
ਜਲੰਧਰ, 27 ਨਵੰਬਰ (ਜਸਪਾਲ ਸਿੰਘ)-ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਗੁਰੂ ਤੇਗ ਬਹਾਦਰ ਨਗਰ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੇ ਅਗਵਾਈ ਵਿੱਚ ਹੋਈ । ਇਸ ਮੀਟਿੰਗ ਵਿੱਚ ਅਮਰਜੀਤ ਸਿੰਘ ਰੜਾ, ਸੁਖਦੇਵ ਸਿੰਘ ਭੋਜਰਾਜ ,ਮੁਕੇਸ਼ ਚੰਦਰ ਮੀਤ ਪ੍ਰਧਾਨ ਬੀ ਕੇ ਯੂ ਰਾਜੇਵਾਲ, ਹਰਪਾਲ ਸਿੰਘ ਸੰਘਾ ਆਜ਼ਾਦ ਕਿਸਾਨ ਕਮੇਟੀ ,ਸੁਖਬੀਰ ਸਿੰਘ ਕੁੱਕੜ ਪਿੰਡ ਕਿਸਾਨ ਮਜ਼ਦੂਰ ਮੋਰਚਾ, ਸਰਪੰਚ ਦਲਜੀਤ ਸਿੰਘ ਬਾਗੜੀਆਂ, ਇੰਦਰਪਾਲ ਸਿੰਘ ਬੈਂਸ ਬੀ ਕੇ ਯੂ ਚੜੂਨੀ, ਰਜਿੰਦਰ ਸਿੰਘ ਜਫਰਵਾਲ, ਸੋਨੂ ਔਲਖ, ਠਾਕੁਰ ਦਲੀਪ ਸਿੰਘ, ਠਾਕੁਰ ਵਿਜੇ ਸਿੰਘ, ਬਲਵਿੰਦਰ ਸਿੰਘ, ਕੁਲਵੰਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਸਿਰਸਾ ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ । ਮੀਟਿੰਗ ਵਿੱਚ ਗੰਨਾ ਕਾਸ਼ਤਕਾਰਾਂ ਦੇ ਚੱਲ ਰਹੇ ਸੰਘਰਸ਼ ਅਤੇ ਧਰਨਾਕਰੀਆਂ ਉੱਤੇ ਹੋ ਰਹੇ ਜ਼ੁਲਮ ਅਤੇ ਝੂਠੇ ਮੁੱਕਦਮੇ ਪਾਏ ਜਾਣ ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕਰਦਿਆਂ 15 ਨਵੰਬਰ ਤੋਂ ਮੁਕੇਰੀਆਂ ਖੰਡ ਮਿੱਲ ਅੱਗੇ ਚੱਲ ਰਹੇ ਧਰਨੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਗੰਨੇ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ 940 ਰੁਪਏ ਲੈਣ, ਫਗਵਾੜਾ ਖੰਡ ਮਿੱਲ ਦੇ 27 ਕਰੋੜ, ਪਨਲਟੀਆਂ ਦੀ ਰਕਮ ਸਮੇਤ ਕਰੀਬ 52 ਕਰੋੜ ਦੀ ਬਕਾਇਆ ਰਾਸ਼ੀ ਲੈਣ, ਗੰਨੇ ਦੀ ਅਦਾਇਗੀ ਯਕਮੁਸ਼ਤ ਲੈਣ, ਖੰਡ ਮਿੱਲਾਂ ਇਕ ਪੱਕੀ ਤਰੀਕ ਨੂੰ ਚਲਾਉਣ ਲਈ, ਮੁਕੇਰੀਆਂ ਧਰਨੇ ਦੇ ਆਗੂਆਂ ਨੂੰ ਰਿਹਾਅ ਕਰਵਾਉਣ ਅਤੇ ਝੂਠੇ ਮੁੱਕਦਮੇ ਰੱਦ ਕਰਵਾਉਣ ਲਈ ਸੂਬੇ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਹਰਪਾਲ ਸਿੰਘ ਚੀਮਾ, ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ ਅਤੇ ਲਾਲ ਚੰਦ ਕਟਾਰੂ ਚੱਕ ਦੇ ਘਰਾਂ ਦਾ ਅਣਮਿਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ । ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਆਗੂਆਂ ਨੂੰ ਤਰੰਤ ਰਿਹਾਅ ਕੀਤਾ ਜਾਵੇ ਤੇ ਗੰਨੇ ਸਬੰਧੀ ਸਾਰੀਆਂ ਮੰਗਾਂ ਮੰਨੀਆਂ ਜਾਣ, ਨਹੀਂ ਤਾਂ ਘਿਰਾਓ ਸਾਰੇ ਮੰਤਰੀਆਂ, ਐਮ ਐਲ ਏ,ਹਲਕਾ ਇੰਚਾਰਜਾਂ ਦੇ ਘਰਾਂ ਤੱਕ ਵੀ ਪਹੁੰਚ ਸਕਦਾ ਹੈ ।ਇਸ ਮੌਕੇ ਜਸਬੀਰ ਸਿੰਘ ਸਿੱਧੂਪੁਰ, ਇੰਦਰਜੀਤ ਸਿੰਘ ਘਣੀਆ, ਕੁਲਵਿੰਦਰ ਸਿੰਘ ਮਛਿਆਣਾ, ਹਰਵਿੰਦਰ ਸਿੰਘ ਖਾਲਸਾ ਘੁੰਮਣ, ਹਰਪ੍ਰੀਤ ਸਿੰਘ ਸੰਧੂ, ਸਤਪਾਲ ਸਿੰਘ ਬੱਲ, ਗੁਰਪ੍ਰੀਤ ਸਿੰਘ ਸ਼ਾਮਿਲ ਰਹੇ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਮਰ ਗਾਰਡਨ ਨੇ ਕੱਢੀ ਸੰਧਿਆ ਫੇਰੀ ਅਗਲੀ ਖ਼ਬਰ ਸਿਮਰਨ ਐਨਕਲੇਵ ਵਿਖੇ ਕੈਬਨਿਟ ਮੰਤਰੀ ਵਲੋਂ 14 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦੇ ਕੰਮ ਦੀ ਸ਼ੁਰੂਆਤ
Ad Position 24